Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਖਬਰ ਵਾਇਰਲ ਹੋ ਰਹੀ ਹੈ ਜਿਸ ਦੇ ਮੁਤਾਬਕ ਕੱਲ੍ਹ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਨੇਡ਼ਿਓਂ ਚਾਰ ਸਾਲ ਦੀ ਬੱਚੀ ਨੂੰ ਅਗਵਾ ਕਰ ਲਿਆ ਗਿਆ ਹੈ। ਵਾਇਰਲ ਹੋ ਰਹੀ ਤਸਵੀਰ ਤੇ ਵਿਚ ਇਕ ਵਿਅਕਤੀ ਦੀ ਤਸਵੀਰ ਵੀ ਸ਼ੇਅਰ ਕੀਤੀ ਜਾਰੀ ਹੈ।
ਅਸੀਂ ਪਾਇਆ ਕਿ ਇਕ ਫੇਸਬੁੱਕ ਪੇਜ ‘ਖਾਲਸਾ ਲਾਈਵ’ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਸ੍ਰੀ ਦਰਬਾਰ ਸਾਹਿਬ ਦਿੱਲੀ ਨੂੰ ਚਾਰ ਸਾਲ ਦਾ ਬੱਚਾ ਇਹ ਵਿਅਕਤੀ ਨੇ ਅਗਵਾ ਕਰ ਲਿਆ। ਜੇ ਕਿਸੇ ਨੂੰ ਜਾਣਕਾਰੀ ਮਿਲੀ ਤਾਂ ਪੁਲੀਸ ਨੂੰ ਸੂਚਿਤ ਕਰੋ।” ਅਸੀਂ ਪਾਇਆ ਕਿ ਇਸ ਤਸਵੀਰ ਨੂੰ ਹੁਣ ਤਕ 13,000 ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ।

ਇਸ ਨਾਲ ਹੀ ਇਕ ਹੋਰ ਫੇਸਬੁੱਕ ਪੇਜ ਨੇ ਵੀ ਇਸ ਤਸਵੀਰ ਨੂੰ ਸਾਂਝਾ ਕੀਤਾ ਜਿੱਥੇ ਇਸ ਤਸਵੀਰ ਨੂੰ ਹੁਣ ਤਕ 4,000 ਤੋਂ ਵੱਧ ਲੋਕ ਸ਼ੇਅਰ ਕਰ ਚੁੱਕੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Crowdtangle ਡਾਟਾ ਦੇ ਮੁਤਾਬਕ ਇਸ ਤਸਵੀਰ ਨੂੰ ਲੈ ਕੇ 30 ਹਜ਼ਾਰ ਤੋਂ ਵੱਧ ਲੋਕ ਚਰਚਾ ਕਰ ਰਹੇ ਹਨ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖ਼ਬਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਵਾਇਰਲ ਤਸਵੀਰ ਨੂੰ ਬਹੁਤ ਗੌਰ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਦੇ ਉੱਤੇ ਸੀਸੀਟੀਵੀ ਫੁਟੇਜ ਦੀ ਇਕ ਸਟੈਂਪ ਲੱਗੀ ਹੋਈ ਹੈ ਜਿਸ ਉੱਤੇ ਤਾਰੀਖ 10 ਨਵੰਬਰ 2019 ਲਿਖੀ ਹੋਈ ਹੈ।

ਇਸ ਦੇ ਨਾਲ ਹੀ ਅਸੀਂ ਪਾਇਆ ਕਿ ਕਈ ਸੋਸ਼ਲ ਮੀਡੀਆ ਯੂਜ਼ਰਾਂ ਨੇ ਵੀ ਇਸ ਤਸਵੀਰ ਨੂੰ ਪੁਰਾਣਾ ਦੱਸਿਆ।
ਅਸੀਂ ਵਾਇਰਲ ਹੋ ਰਹੀ ਤਸਵੀਰ ਦੀ ਸੱਚਾਈ ਜਾਣਨ ਦੇ ਲਈ ਫੇਸਬੁੱਕ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਸੋਚ ਦੇ ਦੌਰਾਨ ਸਨ ਨਾਮਵਰ ਏਜੰਸੀ ਅਜੀਤ ਦੁਆਰਾ ਨਵੰਬਰ 12,2019 ਨੂੰ ਪ੍ਰਕਾਸ਼ਤ ਇੱਕ ਵੀਡੀਓ ਮਿਲੀ। ਵੀਡੀਓ ਦੇ ਵਿਚ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਵੀ ਮਿਲੀ।

ਵੀਡੀਓ ਦੇ ਮੁਤਾਬਕ ਅੰਮ੍ਰਿਤਸਰ ਵਾਸੀ ਸਰੋਜ ਬਾਲਾ ਆਪਣੀ ਗੁਆਂਢਣ ਤੇ ਤਿੰਨ ਬੱਚਿਆਂ ਸਮੇਤ ਦਰਬਾਰ ਸਾਹਿਬ ਦਰਸ਼ਨ ਕਰਨ ਲਈ ਆਏ ਸਨ ਜਦੋਂ ਉਹ ਆਪਣੀ ਅਪਾਹਜ ਧੀ ਨੂੰ ਦੁਖ ਭੰਜਨੀ ਬੇਰੀ ਸਰੋਵਰ ਵਿੱਚ ਇਸ਼ਨਾਨ ਕਰਵਾਉਣ ਗਏ ਤਾਂ ਇਸ ਤੋਂ ਬਾਅਦ ਉਹ ਸਾਰੇ ਤੇਜਾ ਸਿੰਘ ਸਮੁੰਦਰੀ ਹਾਲ ਦੇ ਨੇੜੇ ਜੋੜਾ ਘਰ ਕੋਲ ਬੈਠ ਗਏ ਸਨ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਇਸ ਦੌਰਾਨ ਇਕ ਨੌਜਵਾਨ ਉਨ੍ਹਾਂ ਦੇ ਬੇਟੇ ਨੂੰ ਪਿਸ਼ਾਬ ਕਰਵਾਉਣ ਦੇ ਬਹਾਨੇ ਅਗਵਾ ਕਰ ਫ਼ਰਾਰ ਹੋ ਗਿਆ। ਵੀਡੀਓ ਦੇ ਵਿਚ ਸਾਨੂੰ ਬੱਚੀ ਦੇ ਪਿਤਾ ਅਤੇ ਪੁਲੀਸ ਅਧਿਕਾਰੀ ਦੇ ਬਿਆਨ ਵੀ ਮਿਲੇ
ਸਰਚ ਦੇ ਦੌਰਾਨ ਸਾਨੂੰ ਇਕ ਹੋਰ ਮੀਡੀਆ ਏਜੰਸੀ A One ਦੁਆਰਾ ਪ੍ਰਕਾਸ਼ਿਤ ਵੀਡੀਓ ਮਿਲੀ। ਇਸ ਵੀਡੀਓ ਨੂੰ ਵੀ ਨਵੰਬਰ 12,2019 ਨੂੰ ਅਪਲੋਡ ਕੀਤਾ ਗਿਆ ਸੀ। ਦੁਆਰਾ ਪ੍ਰਕਾਸ਼ਿਤ ਵੀਡਿਓਜ਼ ਵਿੱਚ ਵੀ ਸਾਨੂੰ ਵਾਇਰਲ ਹੋ ਰਹੀ ਤਸਵੀਰ ਮਿਲੀ। ਇਨ੍ਹਾਂ ਤੱਥਾਂ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ ਦੋ ਸਾਲ ਪੁਰਾਣੀ ਹੈ।

ਹੁਣ ਅਸੀਂ ਇਹ ਜਾਂਚ ਕਰਨੀ ਸ਼ੁਰੂ ਕੀਤੀ ਕਿ ਵਾਇਰਲ ਹੋ ਰਹੀ ਤਸਵੀਰ ਵਿੱਚ ਅਗਵਾ ਕੀਤੇ ਗਏ ਬੱਚੇ ਨੂੰ ਬਰਾਮਦ ਕਰ ਲਿਆ ਗਿਆ ਹੈ ਜਾਂ ਨਹੀਂ। ਗੂਗਲ ਤੇ ਕੁਝ ਕੇਬਲ ਦੇ ਜ਼ਰੀਏ ਸਰਚ ਕਰਨ ਤੇ ਸਾਨੂੰ ਲੁਧਿਆਣਾ ਲਾਈਵ ਨਾਮਕ ਇਕ ਮੀਡੀਆ ਏਜੰਸੀ ਦਾ ਲੇਖ ਮਿਲਿਆ। ਇਸ ਲੇਖ ਨੂੰ ਨਵੰਬਰ 16,2019 ਨੂੰ ਪ੍ਰਕਾਸ਼ਤ ਕੀਤਾ ਗਿਆ ਸੀ। ਇਸ ਲੇਖ ਦੇ ਸ੍ਰੀ ਦਰਬਾਰ ਸਾਹਿਬ ਤੋਂ ਅਗਵਾ ਕੀਤੀ ਗਈ ਚਾਰ ਸਾਲ ਦੀ ਬੱਚੀ ਨੂੰ ਅੰਮ੍ਰਿਤਸਰ ਪੁਲਿਸ ਨੇ ਫ਼ਰੀਦਾਬਾਦ ਤੋਂ ਬਰਾਮਦ ਕੀਤਾ। ਮੁਲਜ਼ਮਾਂ ਦੀ ਪਹਿਚਾਣ ਸੁਖਵਿੰਦਰ ਕੁਮਾਰ ਵਾਸੀ ਬਟਾਲਾ ਤੇ ਆਸ਼ਾ ਕੁਮਾਰੀ ਵਾਸੀ ਫਰੀਦਾਬਾਦ, ਹਰਿਆਣਾ ਵਜੋਂ ਹੋਈ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਅੰਮ੍ਰਿਤਸਰ ਪੁਲੀਸ ਦੇ ਨਾਲ ਸੰਪਰਕ ਵੀ ਕੀਤਾ। ਹਾਲਾਂਕਿ, ਅੰਮ੍ਰਿਤਸਰ ਪੁਲਿਸ ਦੇ ਨਾਲ ਸਾਡਾ ਸੰਪਰਕ ਨਹੀਂ ਹੋ ਸਕਿਆ। ਸੰਪਰਕ ਕਾਇਮ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਖ਼ਬਰ ਪੁਰਾਣੀ ਹੈ ਜਿਸ ਨੂੰ ਮੁੜ ਤੋਂ ਗੁਮਰਾਹਕੁਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
https://www.facebook.com/228053777220961/videos/2375556019237056
https://www.facebook.com/401986130352266/videos/752414668568045
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Runjay Kumar
February 14, 2024
Shaminder Singh
September 25, 2023
Shaminder Singh
April 19, 2023