Fact Check
2019 ਵਿੱਚ ਆਰਟੀਕਲ 370 ਦੇ ਖ਼ਿਲਾਫ਼ ਹੋਏ ਪ੍ਰਦਰਸ਼ਨ ਨੂੰ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਅਤੇ ਕੁਝ ਸੋਸ਼ਲ ਮੀਡੀਆ ਯੂਜ਼ਰਾਂ ਦੇ ਵੱਲੋਂ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਕੁਝ ਵਿਅਕਤੀਆਂ ਦੇ ਹੱਥ ਵਿਚ ਪੋਸਟਰ ਫੜਿਆ ਦੇਖਿਆ ਜਾ ਸਕਦਾ ਹੈ ਜਿਸ ਉੱਤੇ ਲਿਖਿਆ ਹੋਇਆ ਹੈ ਆਰਟੀਕਲ 370 ਅਤੇ ਆਰਟੀਕਲ 35 A ਨੂੰ ਬਹਾਲ ਕਰੋ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ ਦੇ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹੈ।
ਸੋਸ਼ਲ ਮੀਡੀਆ ਯੂਜ਼ਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,” ਕਿਸਾਨ ਕਸ਼ਮੀਰ ਵਿੱਚ ਆਰਟੀਕਲ 370 ਅਤੇ 35A ਦੀ ਮੁਡ਼ ਬਹਾਲੀ ਦੀ ਮੰਗ ਕਰ ਰਹੇ ਹਨ”
ਸ਼ੈਫਾਲੀ ਵੈਦਿਆ ਨੇ ਵੀ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ ਇਹ ਕਿਸ ਤਰ੍ਹਾਂ ਦੇ ਕਿਸਾਨ ਹਨ ਜੋ ਇਮਰਾਨ ਖ਼ਾਨ ਨੂੰ ਆਪਣਾ ਭਰਾ ਦੱਸਦੇ ਹਨ, ਭਾਰਤ ਮਾਤਾ ਦੀ ਜੈ ਕਹਿਣ ਤੋਂ ਇਨਕਾਰ ਕਰਦੇ ਹਨ ਅਤੇ ਆਰਟੀਕਲ ਦੀ ਬਹਾਲੀ ਮੰਗ ਰਹੇ ਹਨ?
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Fact check/ Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਤਸਵੀਰ ਦੀ ਜਾਂਚ ਸ਼ੁਰੂ ਕੀਤੀ ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਇਸ ਤਸਵੀਰ ਨੂੰ ਖੰਗਾਲਿਆ। ਹਾਲਾਂਕਿ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਨਹੀਂ ਮਿਲੀ।
ਹੁਣ ਅਸੀਂ ਕੁਝ ਕੀ ਵਰਡ ਦੀ ਮਦਦ ਨਾਲ ਇਸ ਤਸਵੀਰ ਦੀ ਅਸਲ ਸੱਚਾਈ ਨੂੰ ਤਲਾਸ਼ਨਾ ਸ਼ੁਰੂ ਕੀਤਾ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਫੇਸਬੁੱਕ ਪੇਜ ਤੇ ਉੱਤੇ ਮਿਲੀ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਫੇਸਬੁੱਕ ਪੇਜ ਤੇ ਇਸ ਤਸਵੀਰ ਨੂੰ 8 ਅਗਸਤ 2019 ਨੂੰ ਅਪਲੋਡ ਕੀਤਾ ਗਿਆ ਸੀ। ਇਸ ਤਸਵੀਰ ਦੇ ਵਿੱਚ ਵੀ ਉਨ੍ਹਾਂ ਵਿਅਕਤੀਆਂ ਨੂੰ ਦੇਖਿਆ ਜਾ ਸਕਦਾ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਗੁਮਰਾਹਕੁਨ ਦਾਅਵੇ ਦੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਤਸਵੀਰ ਸਾਲ 2019 ਵਿੱਚ ਅਪਲੋਡ ਕੀਤੀ ਗਈ ਸੀ।
Result: Misleading
Sources
https://www.facebook.com/sadaheadofficefgs/photos/a.903204816455302/2140472716061833/?type=3
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044