Fact Check
ਆਮ ਆਦਮੀ ਪਾਰਟੀ ਦੇ ਸਪੋਰਟਰ ਨੇ ਭਾਜਪਾ ਨੂੰ ਵੋਟ ਪਾਉਣ ਦੀ ਕਹੀ ਗੱਲ?
Claim
ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਨੌਜਵਾਨ ਜਿਸ ਨੇ ਆਮ ਆਦਮੀ ਪਾਰਟੀ ਦਾ ਸਕਾਰਫ ਪਹਿਨਿਆ ਹੋਇਆ ਹੈ, ਉਸਨੂੰ ਕਹਿੰਦੇ ਹੋਇਆ ਸੁਣਿਆ ਜਾ ਸਕਦਾ ਹੈ ਕਿ ਜੇ ਅਸੀਂ ਜਿੱਤ ਗਏ ਤਾਂ ਵੋਟ ਮੋਦੀ ਨੂੰ ਪਾਵਾਂਗੇ ਤੇ ਸੈਂਟਰ ਵਿੱਚ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਵਾਂਗੇ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦਾ ਪੱਖ ਪੂਰ ਰਹੀ ਹੈ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਧਿਆਨ ਦੇ ਨਾਲ ਵੇਖਿਆ ਅਤੇ ਪਾਇਆ ਕਿ ਵੀਡੀਓ ਵਿਚ ਮੀਡਿਆ ਅਦਾਰਾ Pro Punjab TV ਦਾ ਮਾਈਕ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਪ੍ਰੋ ਪੰਜਾਬ ਟੀਵੀ ਦੇ ਫੇਸਬੁੱਕ ਪੇਜ ਤੇ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਾਨੂੰ ਇਹ ਅਸਲ ਵੀਡੀਓ 13 ਮਈ 2024 ਨੂੰ ਅਪਲੋਡ ਕੀਤਾ ਮਿਲਿਆ ਜਿਸ ਦਾ ਸਿਰਲੇਖ ਸੀ, “ਬਾਦਲਾਂ ਦੇ ਗੜ੍ਹ ਲੰਬੀ ਤੋਂ ਧਮਾਕੇਦਾਰ Debate, ਏਨਾ ਘਮਸਾਨ ਪਹਿਲਾਂ ਨੀ ਦੇਖਿਆ ਹੋਣਾ”
ਅਸੀਂ ਇਸ ਵੀਡੀਓ ਨੂੰ ਪੂਰਾ ਸੁਣਿਆ ਅਤੇ ਪਾਇਆ ਕਿ ਵਾਇਰਲ ਵੀਡੀਓ ਵਾਲੇ ਭਾਗ ਨੂੰ 6 ਮਿੰਟ 40 ਸਕਿੰਡ’ਤੇ ਸੁਣਿਆ ਜਾ ਸਕਦਾ ਹੈ। ਦੱਸ ਦਈਏ ਕਿ ਪੂਰਾ ਵੀਡੀਓ ਸੁਣਨ ‘ਤੇ ਸਾਫ ਹੋਇਆ ਕਿ ਵਾਇਰਲ ਹੋ ਰਿਹਾ ਵੀਡੀਓ ਅਧੂਰਾ ਹੈ।
ਇਹ ਵੀਡੀਓ ਬਠਿੰਡਾ ਲੋਕ ਸਭਾ ਸੀਟ ਨੂੰ ਲੈ ਕੇ ਲੰਬੀ ਵਿਖੇ ਹੋਈ ਡਿਬੇਟ ਦਾ ਹੈ ਅਤੇ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਆਗੂ ਕਹਿ ਰਿਹਾ ਸੀ ਕਿ ਸਾਨੂੰ ਉਨ੍ਹਾਂ ਲੋਕਾਂ ਨੂੰ ਪਛਾਨਣ ਦੀ ਲੋੜ ਹੈ ਜਿਹੜੇ ਅੰਦਰੋਂ-ਅੰਦਰੀ ਭਾਜਪਾ ਨੂੰ ਵੋਟ ਪਾਉਂਦੇ ਹਨ। ਆਗੂ ਕਹਿੰਦਾ ਹੈ ਕਿ ਫੈਸਲਾ ਲੰਬੀ ਹਲਕੇ ਦੇ ਲੋਕ ਕਰਨਗੇ ਕਿ ਕਿਸਾਨਾਂ ਦੇ ਹੱਕ ਵਿੱਚ ਕੌਣ ਖੜਾ ਸੀ ਤੇ ਕਿਸਨੇ ਪਿੱਠ ਵਿੱਚ ਛੁਰਾ ਮਾਰਿਆ ਸੀ ਤੇ ਕੌਣ ਅੰਦਰਖਾਤੇ ਬੀਜੇਪੀ ਦੇ ਸੰਪਰਕ ਵਿੱਚ ਹੈ ਕਿ ਜੇ ਅਸੀਂ ਜਿੱਤ ਗਏ ਤਾਂ ਵੋਟ ਮੋਦੀ ਨੂੰ ਪਾਵਾਂਗੇ ਤੇ ਸੈਂਟਰ ਵਿੱਚ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਵਾਂਗੇ। ਜਾ
ਇਸ ਤਰਾਂ ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਦਾਅਵਾ ਗੁੰਮਰਾਹਕੁਨ ਪਾਇਆ ਹੈ। ਵਾਇਰਲ ਹੋ ਰਿਹਾ ਵੀਡੀਓ ਅਧੂਰਾ ਹੈ।
Result: False
Our Sources
Facebook video uploaded by Pro Punjab TV on May 13, 2023
Self Analysis
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ