Fact Check
ਅਖਿਲੇਸ਼ ਯਾਦਵ ਨੇ ਚੰਦਰ ਬਾਬੂ ਨਾਇਡੂ ਨਾਲ ਕੀਤੀ ਮੁਲਾਕਾਤ?
Claim
ਸੋਸ਼ਲ ਮੀਡਿਆ ਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਟੀਡੀਪੀ ਪਾਰਟੀ ਦੇ ਮੁਖੀ ਚੰਦਰਬਾਬੂ ਨਾਇਡੂ ਦੀ ਇੱਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵੇਂ ਨੇਤਾ 2024 ਦੀਆਂ ਆਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇੱਕ ਦੂਜੇ ਨੂੰ ਮਿਲੇ।
ਮੀਡਿਆ ਅਦਾਰਾ ‘ਦ ਅਨਮਿਊਟ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਅਖਿਲੇਸ਼ ਯਾਦਵ ਨੇ ਚੰਦਰ ਬਾਬੂ ਨਾਇਡੂ ਨਾਲ ਕੀਤੀ ਮੁਲਾਕਾਤ’

Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਵਾਇਰਲ ਤਸਵੀਰ ਨੂੰ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਇਹ ਤਸਵੀਰ ਮੀਡਿਆ ਅਦਾਰਾ ‘NDTV’ ਦੁਆਰਾ ਮਈ 18, 2019 ਨੂੰ ਪ੍ਰਕਾਸ਼ਿਤ ਆਰਟੀਕਲ ਦੇ ਵਿੱਚ ਅਪਲੋਡ ਮਿਲੀ। ਰਿਪੋਰਟ ਮੁਤਾਬਕ ਟੀਡੀਪੀ ਮੁਖੀ ਐਨ ਚੰਦਰਬਾਬੂ ਨਾਇਡੂ ਨੇ ਸ਼ਨੀਵਾਰ ਨੂੰ ਲਖਨਊ ਵਿੱਚ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਉਨ੍ਹਾਂ ਦੀ ਸਹਿਯੋਗੀ ਮਾਇਆਵਤੀ ਨਾਲ ਮੁਲਾਕਾਤ ਕੀਤੀ, ਜਿਸ ਤੋਂ ਕੁਝ ਘੰਟੇ ਬਾਅਦ ਉਨ੍ਹਾਂ ਨੇ ਰਾਜਧਾਨੀ ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਗੈਰ-ਭਾਜਪਾ ਮੋਰਚਾ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨਾਲ ਵੀ ਮੁਲਾਕਾਤ ਕੀਤੀ। ਗੌਰਤਲਬ ਹੈ ਕਿ ਉਸ ਸਮੇਂ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਐਨਡੀਏ ਤੋਂ ਵੱਖ ਹੋ ਗਏ ਸਨ ਅਤੇ ਕਈ ਵਿਰੋਧੀ ਨੇਤਾਵਾਂ ਨੂੰ ਮਿਲ ਰਹੇ ਸਨ ਤਾਂ ਜੋ ਉਹ ਭਾਜਪਾ ਵਿਰੋਧੀ ਗਠਜੋੜ ਬਣਾ ਸਕਣ।

ਇਹ ਤਸਵੀਰ ਨੂੰ ਅਖਿਲੇਸ਼ ਯਾਦਵ ਨੇ ਆਪਣੇ ਅਧਿਕਾਰਤ ਅਕਾਊਂਟ ‘ਤੇ ਸ਼ੇਅਰ ਕਰਦੇ ਹੋਏ ਲਿਖਿਆ, “ਮਾਨਯੋਗ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਜੀ ਦਾ ਲਖਨਊ ਵਿੱਚ ਸਵਾਗਤ ਕਰਕੇ ਖੁਸ਼ੀ ਹੋ ਰਹੀ ਹੈ।”
ਇਸ ਤਰ੍ਹਾਂ ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ।
Result: Missing Context
Our Sources
Media report published by NDTV, May 18, 2019
Tweet made by Akhilesh Yadav, Dated May 18, 2019
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044