Fact Check
Weekly Wrap: ਕੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਲੁਟੇਰਾ?
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਖੂਬ ਵਾਇਰਲ ਹੋਈ ਜਿਸ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਕੇਜਰੀਵਾਲ ਨੂੰ ਲੁਟੇਰਾ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਲੁਟੇਰਾ? ਐਡੀਟਡ ਵੀਡੀਓ ਵਾਇਰਲ
ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਲੁਟੇਰਾ ਕਿਹਾ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਵੀਡੀਓ ਦੇ ਵਿਚ ਉਨ੍ਹਾਂ ਨੇ ਡਾਕੂ ਸ਼ਬਦ ਦਾ ਇਸਤੇਮਾਲ ਕੀਤਾ ਸੀ ਨਾ ਕਿ ਅਰਵਿੰਦ ਕੇਜਰੀਵਾਲ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲੈ ਕੇ ਵਾਇਰਲ ਹੋਇਆ ਫਰਜ਼ੀ ਦਾਅਵਾ
ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੇ ਅੰਤਿਮ ਅਰਦਾਸ ਦੀਆਂ ਤਸਵੀਰਾਂ ਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਰਵਿੰਦ ਕੇਜਰੀਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਲੈ ਕੇ ਵਾਇਰਲ ਹੋਈ ਐਡੀਟਡ ਪੋਸਟ
ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਰਾਮ ਰਹੀਮ ਨੂੰ ਪੈਰੋਲ ਮਿਲਣ ਦਾ ਸਵਾਗਤ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਅਤੇ ਅਕਾਲੀ ਲੀਡਰ ਡਾ. ਦਲਜੀਤ ਚੀਮਾ ਨੂੰ ਲੈ ਕੇ ਵਾਇਰਲ ਹੋ ਰਹੀ ਪੋਸਟ ਐਡੀਟਡ ਹੈ।

ਕੀ ਰਵੀਸ਼ ਕੁਮਾਰ ਨੇ ਅਰਵਿੰਦ ਕੇਜਰੀਵਾਲ ਦੀ ਪਤਨੀ ਨੂੰ ਲੈ ਕੇ ਕੀਤਾ ਇਹ ਟਵੀਟ? ਫਰਜ਼ੀ ਟਵੀਟ ਹੋਇਆ ਵਾਇਰਲ
ਵਾਇਰਲ ਹੋ ਰਹੀ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੱਤਰਕਾਰ ਰਵੀਸ਼ ਕੁਮਾਰ ਨੇ ਸੁਨੀਤਾ ਕੇਜਰੀਵਾਲ ਨੂੰ ਪੰਜਾਬ ਫੇਰੀ ਤੇ ਘੇਰਿਆ। ਰਵੀਸ਼ ਕੁਮਾਰ ਦੇ ਨਾਮ ਤੋਂ ਵਾਇਰਲ ਹੋ ਰਹੀ ਪੋਸਟ ਫ਼ਰਜ਼ੀ ਹੈ। ਰਵੀਸ਼ ਕੁਮਾਰ ਨੇ ਦੱਸਿਆ ਕਿ ਵਾਇਰਲ ਪੋਸਟ ਫ਼ਰਜ਼ੀ ਹੈ। ਉਹਨਾਂ ਨੇ ਇਸ ਤਰ੍ਹਾਂ ਦਾ ਕੋਈ ਟਵੀਟ ਨਹੀਂ ਕੀਤਾ ਹੈ।

ਕੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਨੂੰ ਲੈ ਕੇ ਦਿੱਤਾ ਇਹ ਬਿਆਨ? ਫਰਜ਼ੀ ਪੋਸਟ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਆਨ ਦਿੱਤਾ ਕਿ ਪੰਜਾਬ ਦੇ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਬੰਦ ਹੋਣਗੀਆਂ। ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਫ਼ਰਜ਼ੀ ਹੈ। ਅਰਵਿੰਦ ਕੇਜਰੀਵਾਲ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ