Fact Check
Fact Check: ਕੀ ਬਿਕਰਮਜੀਤ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ?
ਸੋਸ਼ਲ ਮੀਡਿਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਅਤੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੱਠਿਆਂ ਬੈਠਿਆ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬਿਕਰਮ ਮਜੀਠੀਆ ਪੰਜਾਬ ਦੇ CM ਭਗਵੰਤ ਮਾਨ ਕੋਲ ਉਨ੍ਹਾਂ ਦੇ ਘਰ ਮਿਲਣ ਗਏ। ਤਸਵੀਰ ਦੇ ਵਿੱਚ ਪੰਜਾਬੀ ਗਾਇਕ ਬੱਬੂ ਮਾਨ ਨੂੰ ਵੀ ਦੇਖਿਆ ਜਾ ਸਕਦਾ ਹੈ।
ਗੌਰਤਲਬ ਹੈ ਕਿ ਬਿਕਰਮ ਮਜੀਠੀਆ ਨੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਖਿਲਾਫ ਪਿਛਲੀ ਦਿਨੀਂ ਪ੍ਰੈਸ ਕਾਨਫਰੈਂਸ ਕਰ ਨਿਸ਼ਾਨੇ ‘ਤੇ ਲਿਆ ਸੀ ਅਤੇ ਪੰਜਾਬ ਸਰਕਾਰ ਦੇ ਕਾਰਜਕਾਲ ‘ਤੇ ਸਵਾਲ ਚੁੱਕੇ ਸਨ। ਉਸ ਤੋਂ ਪਹਿਲਾਂ ਭਗਵੰਤ ਮਾਨ ਨੇ ਬਿਕਰਮਜੀਤ ਮਜੀਠੀਆ ਤੇ ਨਿਸ਼ਾਨੇ ਸਾਧੇ ਸਨ।
ਅਸੀਂ ਪਾਇਆ ਕਿ ਇਸ ਤੋਂ ਪਹਿਲਾਂ ਜਨਵਰੀ 2022 ਦੇ ਵਿੱਚ ਵੀ ਇਸ ਦਾਅਵੇ ਨੂੰ ਸ਼ੇਅਰ ਕੀਤਾ ਗਿਆ ਸੀ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਵਾਇਰਲ ਤਸਵੀਰ ਨੂੰ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਤਸਵੀਰ ਫੇਸਬੁੱਕ ਪੇਜ ‘Babbu mann and tarsem jassar Fan page’ ਤੇ ਦਿਸੰਬਰ 16, 2018 ਨੂੰ ਅਪਲੋਡ ਮਿਲੀ। ਕੈਪਸ਼ਨ ਦੇ ਮੁਤਾਬਕ ਇਹ ਤਸਵੀਰ ਕਾਮੇਡੀਅਨ ਕਪਿਲ ਸ਼ਰਮਾ ਦੇ ਵਿਆਹ ਦੀ ਹੈ।

ਅਸੀਂ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਕੁਝ ਕੀ ਵਰਡ ਦੀ ਮਦਦ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਇਹ ਤਸਵੀਰ ਮੀਡਿਆ ਅਦਾਰਾ ‘ਬੋਲੀਵੁਡ ਤੜਕਾ’ ਤੇ ਦਿਸੰਬਰ 15, 2018 ਨੂੰ ਅਪਲੋਡ ਮਿਲੀ। ਰਿਪੋਰਟ ਦੇ ਮੁਤਾਬਕ ਇਹ ਤਸਵੀਰ ਕਾਮੇਡੀਅਨ ਕਪਿਲ ਸ਼ਰਮਾ ਤੇ ਗਿੰਨੀ ਦੇ ਵਿਆਹ ਦੇ ਰਿਸੈਪਸ਼ਨ ਪਾਰਟੀ ਦੀ ਹੈ।

ਮੀਡਿਆ ਅਦਾਰਾ ਇੰਡੀਆ ਟਾਈਮਜ਼ ਨੇ ਵੀ ਇਸ ਤਸਵੀਰ ਨੂੰ ਸਾਲ 2018 ਦੇ ਵਿੱਚ ਅਪਲੋਡ ਕੀਤਾ ਸੀ। ਸਾਲ 2018 ਦੇ ਵਿੱਚ ਭਗਵੰਤ ਮਾਨ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਨ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ। ਤਸਵੀਰ ਕਾਮੇਡੀਅਨ ਕਪਿਲ ਸ਼ਰਮਾ ਤੇ ਗਿੰਨੀ ਦੇ ਵਿਆਹ ਦੇ ਰਿਸੈਪਸ਼ਨ ਪਾਰਟੀ ਦੀ ਹੈ ਜਿਥੇ ਭਗਵੰਤ ਮਾਨ ਅਤੇ ਬਿਕਰਮ ਮਜੀਠੀਆ ਇਕੱਠੇ ਬੈਠੇ ਸਨ। ਤਸਵੀਰ ਨੂੰ ਫਰਜ਼ੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: False
Our Sources
Facebook post uploaded by ‘Babbu mann and tarsem jassar Fan page’ on December 16, 2018
Image uploaded by Bollywood Tadka on December 15, 2018
Image uploaded by E Times on December 15, 2018
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ