Fact Check
ਬਿਕਰਮ ਮਜੀਠੀਆ ਦੀ ਜਨਮਦਿਨ ਪਾਰਟੀ ਤੇ ਪਹੁੰਚੇ ਭਗਵੰਤ ਮਾਨ? ਫਰਜ਼ੀ ਦਾਅਵਾ ਵਾਇਰਲ
Claim
ਸੋਸ਼ਲ ਮੀਡਿਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਇਕੱਠੇ ਬੈਠਿਆਂ ਦੇਖਿਆ ਜਾ ਸਕਦਾ ਹੈ। ਤਸਵੀਰ ਦੇ ਵਿੱਚ ਬਾਲੀਵੁਡ ਐਕਟਰ ਬੋਬੀ ਦਿਓਲ ਨੂੰ ਵੀ ਦੇਖਿਆ ਜਾ ਸਕਦਾ ਹੈ। ਤਸਵੀਰ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਿਕਰਮਜੀਤ ਮਜੀਠੀਆ ਦੀ ਜਨਮਦਿਨ ਦੀ ਪਾਰਟੀ ਤੇ ਭਗਵੰਤ ਮਾਨ ਵੀ ਪਹੁੰਚੇ ਅਤੇ ਬਿਕਰਮ ਮਜੀਠੀਆ ਸਾਮ੍ਹਣੇ ਡਰ ਕੇ ਬੈਠੇ ਰਹੇ। ਗੌਰਤਲਬ ਹੈ ਕਿ ਬਿਕਰਮ ਸਿੰਘ ਮਜੀਠੀਆ ਦਾ ਜਨਮਦਿਨ 1 ਮਾਰਚ ਨੂੰ ਸੀ।

ਫੇਸਬੁੱਕ ਯੂਜ਼ਰ ‘ਜਪ ਨਾਮ’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਅੱਜ ਸ਼ਾਮ ਨੂੰ ਸਰਦਾਰ ਬਿਕਰਮ ਸਿੰਘ ਮਜੀਠੀਆ ਜੀ ਦੀ ਜਨਮ ਦਿਨ ਦੀ ਪਾਰਟੀ ਸੀ ਆਸ਼ਰਮ ਵਿੱਚ ਸੁਆਗਤ ਲਈ ਬੈਂਡ ਵਾਜਿਆਂ ਦੀ ਟੀਮ ਵਿੱਚ ਆ ਝੰਡਾ ਅਮਲੀ ਵੀ ਆਇਆ ਸੀ। ਭੇਡਾਂ ਤੇ ਭਮੱਕੜ ਦੇਖ ਲੈਣ ਆਵਦੇ ਆਕਾਂ ਝੰਡਾ ਅਮਲੀ ਨੂੰ ਕਿਸ ਤਰ੍ਹਾਂ ਸਰਦਾਰ ਬਿਕਰਮ ਸਿੰਘ ਮਜੀਠੀਆ ਅੱਗੇ ਡਰਿਆ ਤੇ ਸਹਿਮਿਆ ਭਿਜੀ ਬਿੱਲੀ ਵਾਗ ਬੈਠਾ। ਭੇਡੋਂ ਇਸ ਨੂੰ ਡਰ ਕਹਿੰਦੇ ਨੇ ਡਰ।”
Fact Check/Verification
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਵਾਇਰਲ ਤਸਵੀਰ ਨੂੰ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਤਸਵੀਰ ਫੇਸਬੁੱਕ ਪੇਜ ‘Babbu mann and tarsem jassar Fan page’ ਤੇ ਦਿਸੰਬਰ 16, 2018 ਨੂੰ ਅਪਲੋਡ ਮਿਲੀ। ਕੈਪਸ਼ਨ ਦੇ ਮੁਤਾਬਕ ਇਹ ਤਸਵੀਰ ਕਾਮੇਡੀਅਨ ਕਪਿਲ ਸ਼ਰਮਾ ਦੇ ਵਿਆਹ ਦੀ ਹੈ।

ਅਸੀਂ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਕੁਝ ਕੀ ਵਰਡ ਦੀ ਮਦਦ ਨਾਲ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਇਹ ਤਸਵੀਰ ਮੀਡਿਆ ਅਦਾਰਾ ‘ਬੋਲੀਵੁਡ ਤੜਕਾ’ ਤੇ ਦਿਸੰਬਰ 15, 2018 ਨੂੰ ਅਪਲੋਡ ਮਿਲੀ। ਰਿਪੋਰਟ ਦੇ ਮੁਤਾਬਕ ਇਹ ਤਸਵੀਰ ਕਾਮੇਡੀਅਨ ਕਪਿਲ ਸ਼ਰਮਾ ਤੇ ਗਿੰਨੀ ਦੇ ਵਿਆਹ ਦੇ ਰਿਸੈਪਸ਼ਨ ਪਾਰਟੀ ਦੀ ਹੈ। ਅਸਲ ਸਵੀਰ ਵਿੱਚ ਬਿਕਰਮ ਮਜੀਠੀਆ ਦੇ ਨਾਲ ਪੰਜਾਬੀ ਗਾਇਕ ਬੱਬੂ ਮਾਨ ਬੈਠੇ ਸਨ ਨਾ ਕਿ ਬੌਬੀ ਦਿਓਲ।

ਮੀਡਿਆ ਅਦਾਰਾ ਇੰਡੀਆ ਟਾਈਮਜ਼ ਨੇ ਵੀ ਇਸ ਤਸਵੀਰ ਨੂੰ ਸਾਲ 2018 ਦੇ ਵਿੱਚ ਅਪਲੋਡ ਕੀਤਾ ਸੀ। ਸਾਲ 2018 ਦੇ ਵਿੱਚ ਭਗਵੰਤ ਮਾਨ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਨ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ। ਤਸਵੀਰ ਕਾਮੇਡੀਅਨ ਕਪਿਲ ਸ਼ਰਮਾ ਤੇ ਗਿੰਨੀ ਦੇ ਵਿਆਹ ਦੇ ਰਿਸੈਪਸ਼ਨ ਪਾਰਟੀ ਦੀ ਹੈ ਜਿਥੇ ਭਗਵੰਤ ਮਾਨ ਅਤੇ ਬਿਕਰਮ ਮਜੀਠੀਆ ਇਕੱਠੇ ਬੈਠੇ ਸਨ। ਤਸਵੀਰ ਨੂੰ ਫਰਜ਼ੀ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: False
Our Sources
Facebook post uploaded by ‘Babbu mann and tarsem jassar Fan page’ on December 16, 2018
Image uploaded by Bollywood Tadka on December 15, 2018
Image uploaded by E Times on December 15, 2018
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।