Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਲਗਾਤਾਰ ਵੀਡੀਓ ਤਸਵੀਰਾਂ ਅਤੇ ਸੰਦੇਸ਼ ਵਾਇਰਲ ਹੋ ਰਹੇ ਹਨ। ਹਾਲਾਂਕਿ ਇਸ ਦੌਰਾਨ ਕਈ ਗੁੰਮਰਾਹਕੁੰਨ ਖਬਰਾਂ ਅਤੇ ਅਫਵਾਹਾਂ ਵੀ ਫੈਲ ਰਹੀਆਂ ਹਨ। ਇਸ ਦੌਰਾਨ ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਕ ਵੀਡੀਓ ਕਲਿੱਪ ਵਾਇਰਲ ਹੋ ਰਿਹਾ ਹੈ।
ਵੀਡੀਓ ਦੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾਉਂਦੇ ਹੋਏ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵੀਡੀਓ ਦੇ ਬਾਰੇ ਵਿਚ ਸੱਚਾਈ ਜਾਣਨੀ ਸ਼ੁਰੂ ਕੀਤੀ।
ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਇਸ ਖ਼ਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਖ਼ਬਰ ਨਹੀਂ ਮਿਲੀ ਜਿੱਥੇ ਆਮ ਆਦਮੀ ਪਾਰਟੀ ਜਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ ਹੋਵੇ।
ਹੁਣ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਬਹੁਤ ਧਿਆਨ ਨਾਲ ਸੁਣਿਆ। ਵੀਡੀਓ ਦੀ ਵਿੱਚ ਅਰਵਿੰਦ ਕੇਜਰੀਵਾਲ ਕਹਿ ਰਹੇ ਹਨ,’ ਇਸ ਨਾਲ ਤੁਹਾਡੀ ਐੱਮਐੱਸਪੀ ਨਹੀਂ ਜਾਵੇਗੀ ਤੁਹਾਡੀ ਜ਼ਮੀਨ ਨਹੀਂ ਜਾਵੇਗੀ ਤੁਹਾਡੀ ਮੰਡੀ ਨਹੀਂ ਜਾਵੇਗੀ ਤੇ ਹੁਣ ਕਿਸਾਨ ਨੂੰ ਆਪਣੀ ਫਸਲ ਦੀ ਚੰਗੀ ਕੀਮਤ ਮਿਲੇਗੀ ਤੇ ਕਿਸਾਨ ਆਪਣੀ ਫਸਲ ਨੂੰ ਕਿਧਰੇ ਵੀ ਵੇਚ ਸਕਦਾ ਹੈ। ਪਿਛਲੇ 70 ਸਾਲਾਂ ਵਿੱਚ ਖੇਤੀ ਦੇ ਖੇਤਰ ਵਿੱਚ ਇਹ ਪਹਿਲਾ ਕ੍ਰਾਂਤੀਕਾਰੀ ਕਦਮ ਹੋਵੇਗਾ।’
ਹੁਣ ਅਸੀਂ ਵੀਡੀਓ ਨੂੰ Invid ਟੂਲ ਦੀ ਮਦਦ ਨਾਲ ਖੰਗਾਲਣਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਸਾਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜੀ ਪੰਜਾਬ ਹਰਿਆਣਾ ਹਿਮਾਚਲ ਨੂੰ ਦਿੱਤੀ ਇਕ ਇੰਟਰਵਿਊੂ ਮਿਲੀ ਜਿਸ ਨੂੰ ਜਨਵਰੀ 15,2021 ਨੂੰ ਅਪਲੋਡ ਕੀਤਾ ਗਿਆ ਸੀ। ਅਸੀਂ ਪਾਇਆ ਕਿ ਇਹ ਇੰਟਰਵਿਊ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਮੇਲ ਖਾਂਦੀ ਹੈ।
ਅਸੀਂ ਅਰਵਿੰਦ ਕੇਜਰੀਵਾਲ ਦੀ ਜੀ ਪੰਜਾਬ ਹਰਿਆਣਾ ਹਿਮਾਚਲ ਨੂੰ ਦਿੱਤੀ ਇੰਟਰਵਿਊ ਨੂੰ ਬਹੁਤ ਧਿਆਨ ਨਾਲ ਸੁਣਿਆ। ਅਸੀਂ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

ਇੰਟਰਵਿਊ ਦੇ ਵਿੱਚ ਅਰਵਿੰਦ ਕੇਜਰੀਵਾਲ 6 ਮਿੰਟ 20 ਸਕਿੰਟ ਤੋਂ ਲੈ ਕੇ 6 ਮਿੰਟ 55 ਸਕਿੰਟ ਤਕ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਕਹਿੰਦੇ ਹਨ,’ ਉਨ੍ਹਾਂ ਨੇ ਭਾਜਪਾ ਦੇ ਸਾਰੀ ਮੰਤਰੀਆਂ ਦੀ ਭਾਸ਼ਣ ਸੁਣੇ ਹਨ ਤੇ ਉਹ ਆਪਣੀ ਭਾਸ਼ਨ ਦੇ ਵਿੱਚ ਕਾਨੂੰਨਾਂ ਦੀ ਫ਼ਾਇਦੇ ਗਿਣਾਉਂਦੇ ਹੋਏ ਕਹਿੰਦੇ ਹਨ ਕਿ ਇਸ ਬਿੱਲ ਨਾਲ ਤੁਹਾਡੀ ਜ਼ਮੀਨ ਨਹੀਂ ਜਾਵੇਗੀ, ਇਹ ਤਾਂ ਫ਼ਾਇਦਾ ਪਹਿਲਾਂ ਹੀ ਸੀ ਜ਼ਮੀਨ ਤਾਂ ਪਹਿਲਾਂ ਹੀ ਸੀ ਤੁਹਾਡੀ ਐੱਮਐੱਸਪੀ ਨਹੀਂ ਜਾਵੇਗੀ, ਇਹ ਵੀ ਫ਼ਾਇਦਾ ਨਹੀਂ ਹੋਇਆ ਇਹ ਵੀ ਪਹਿਲਾਂ ਹੀ ਸੀ। ਤੁਹਾਡੀ ਮੰਡੀ ਨਹੀਂ ਜਾਵੇਗੀ ਮਤਲਬ ਭਾਜਪਾ ਦੇ ਇਕ ਵੀ ਮੰਤਰੀ ਖੇਤੀ ਕਾਨੂੰਨਾਂ ਦੇ ਫ਼ਾਇਦੇ ਨਹੀਂ ਗਿਣਾ ਪਾਇਆ ਕੇਜਰੀਵਾਲ ਨੇ ਕਿਹਾ ਕਿ ਜੇ ਮੰਤਰੀਆਂ ਨੂੰ ਜ਼ਿਆਦਾ ਫੋਕਸ ਕਰਦੇ ਹਨ ਤਾਂ ਉਹ ਕਹਿੰਦੇ ਹਨ ਕਿ ਕਿਸਾਨ ਆਪਣੀ ਫ਼ਸਲ ਕਿਤੇ ਵੀ ਵੇਚ ਸਕਦੇ ਹਨ।
ਸਰਚ ਦੇ ਦੌਰਾਨ ਸਾਨੂੰ ਅਰਵਿੰਦ ਕੇਜਰੀਵਾਲ ਦੁਆਰਾ ਪੰਜਾਬ ਹਰਿਆਣਾ ਹਿਮਾਚਲ ਨੂੰ ਦਿੱਤਾ ਗਿਆ ਇੰਟਰਵਿਊ ਅਰਵਿੰਦ ਕੇਜਰੀਵਾਲ ਦੇ ਅਧਿਕਾਰਿਕ ਫੇਸਬੁੱਕ ਅਕਾਊਟ ਤੇ ਵੀ ਅਪਲੋਡ ਮਿਲਿਆ।
ਸਾਡੀ ਜਾਨ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵਾਇਰਲ ਹੋ ਰਿਹਾ ਵੀਡੀਓ ਗੁੰਮਰਾਹਕੁਨ ਹੈ। ਐਡੀਟਿਡ ਵੀਡੀਓ ਨੂੰ ਗੁਮਰਾਹਕੁਨ ਤਰੀਕੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
https://www.facebook.com/347939248636912/videos/2674564166188153/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
January 11, 2024
Shaminder Singh
February 10, 2023
Shaminder Singh
November 16, 2020