Copyright © 2022 NC Media Pvt. Ltd. All Rights Reserved.
Fact Check
ਦੇਸ਼ ਦੇ ਹੋਟਲ ,ਰੈਸਟੋਰੈਂਟ ਅਤੇ ਰਿਜ਼ੋਰਟ ਨੂੰ 15 ਅਕਤੂਬਰ ਤੱਕ ਬੰਦ ਕਰਨ ਦੇ ਹੁਕਮ ਹੋਏ ਜਾਰੀ?ਪੜ੍ਹੋ ਦਾਅਵੇ ਦੀ ਸਚਾਈ
ਕਲੇਮ:
ਭਾਰਤ ਦੇ ਸੈਰ-ਸਪਾਟਾ ਮੰਤਰਾਲੇ ਨੇ ਦੇਸ਼ ਵਿਚ ਸਾਰੇ ਹੋਟਲ , ਰੈਸਟੋਰੈਂਟ ਅਤੇ ਰਿਜ਼ੋਰਟ ਨੂੰ15 ਅਕਤੂਬਰ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ।

ਵੇਰੀਫੀਕੇਸ਼ਨ:
ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਕੋਰੋਨਾ ਵਾਇਰਸ (COVID-19) ਹੁਣ ਦੁਨੀਆਂ ਭਰ ਦੇ ਲਈ ਚੁਣੌਤੀ ਬਣ ਚੁੱਕਿਆ ਹੈ। ਵਰਲਡ ਹੈਲਥ ਆਰਗੇਨਾਈਜ਼ੇਸ਼ਨ (ਡਬਲਯੂਐਚਓ) ਨੇ ਇਸ ਵਾਇਰਸ ਕਾਰਨ ਪਬਲਿਕ ਹੈਲਥ ਐਮਰਜੰਸੀ ਘੋਸ਼ਿਤ ਕਰ ਦਿੱਤੀ ਹੈ। ਚੀਨ ਦੇ ਵਿੱਚ ਇਸ ਵਾਇਰਸ ਕਾਰਨ ਹੁਣ ਤਕ 3,000 ਮੌਤ ਹੀ ਚੁੱਕਿਆਂ ਹਨ ਜਦਕਿ 80 ਹਜ਼ਾਰ ਤੋਂ ਵੱਧ ਮਾਮਲੇ ਦਰਜ਼ ਕੀਤੇ ਗਏ ਹਨ। ਉਥੇ ਹੀ ਦੱਖਣੀ ਕੋਰੀਆ ਦੇ ਵਿੱਚ ਕੋਰੋਨਾ ਵਾਇਰਸ ਕਾਰਨ 6,000 ਮਾਮਲੇ ਸਾਮ੍ਹਣੇ ਆਏ ਹਨ ਜਦਕਿ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਦੇ ਵਿੱਚ 68,000 ਲੋਕ ਇਸ ਵਾਇਰਸ ਦਾ ਸ਼ਿਕਾਰ ਹੋਏ ਹਨ ਜਦਕਿ 6,000 ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ।ਭਾਰਤ ‘ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 10,000 ਤੋਂ ਵੱਧ ਹੋ ਗਈ ਹੈ। ਭਾਰਤ ਵਿਚ ਕੋਰੋਨਾ ਵਾਇਰਸ ਨਾਲ 500 ਤੋਂ ਵੱਧ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਵੀ ਹੋਈ ਹੈ।
ਇਸ ਵਿੱਚ ਸੋਸ਼ਲ ਮੀਡੀਆ ਤੇ ਇਕ ਮੈਸਜ਼ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਦੇ ਸੈਰ-ਸਪਾਟਾ ਮੰਤਰਾਲੇ ਨੇ ਦੇਸ਼ ਵਿਚ ਸਾਰੇ ਹੋਟਲ , ਰੈਸਟੋਰੈਂਟ ਅਤੇ ਰਿਜ਼ੋਰਟ ਨੂੰ15 ਅਕਤੂਬਰ ਤੱਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਮੈਸਜ਼ ਨੂੰ ਖ਼ੂਬ ਵਾਇਰਲ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਇਸ ਮੈਸਜ਼ ਦੀ ਜਾਂਚ ਸ਼ੁਰੂ ਕੀਤੀ।ਅਸੀਂ ਸਭ ਤੋਂ ਪਹਿਲਾਂ ਸੈਰ ਸਪਾਟਾ ਵਿਭਾਗ ਦੀ ਅਧਿਕਾਰਿਕ ਵੈਬਸਾਈਟ ਨੂੰ ਖੰਗਾਲਿਆ । ਸਰਚ ਦੇ ਦੌਰਾਨ ਸਾਨੂੰ ਕਿਸੀ ਵੀ ਤਰ੍ਹਾਂ ਦਾ ਅਧਿਕਾਰਿਕ ਪੁਸ਼ਟੀ ਵਾਲਾ ਬਿਆਨ ਨਹੀਂ ਮਿਲਿਆ। ਸਰਚ ਦੇ ਦੌਰਾਨ ਅਸੀਂ ਪਾਇਆ ਕਿ ਵਾਇਰਲ ਹੋ ਰਹੇ ਸੰਦੇਸ਼ ਵਿਚ ਕਾਫ਼ੀ ਗ਼ਲਤੀਆਂ ਹਨ। ਅਸੀਂ ਵਾਇਰਲ ਹੋ ਰਹੇ ਸੰਦੇਸ਼ ਵਿਚ ਦਿੱਤੀ ਗਈ ਵੈਬਸਾਈਟ ਨੂੰ ਸਰਚ ਕੀਤਾ ਤਾਂ ਪਾਇਆ ਕਿ ਇਹ ਵੈਬਸਾਈਟ ਉਪਲਬਧ ਨਹੀਂ ਹੈ।

ਸਰਚ ਦੇ ਦੌਰਾਨ ਭਾਰਤ ਸਰਕਾਰ ਦੇ ਵਲੋਂ ਅਧਿਕਾਰਿਕ ਪ੍ਰੈਸ ਇਨਫਰਮੇਸ਼ਨ ਬਿਊਰੋ ਦੇ ਟਵਿੱਟਰ ਹੈਂਡਲ ਤੇ ਵਾਇਰਲ ਮੈਸਜ਼ ਨੂੰ ਲੈ ਕੇ ਸਪਸ਼ਟੀਕਰਨ ਮਿਲਿਆ ਜਿਸ ਵਿਚ ਉਹਨਾਂ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਮੈਸਜ਼ ਨੂੰ ਫਰਜ਼ੀ ਦੱਸਿਆ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੈਰ ਸਪਾਟਾ ਵਿਭਾਗ ਦੇ ਵਲੋਂ ਇਸ ਤਰ੍ਹਾਂ ਦਾ ਕੋਈ ਸਰਕੂਲਰ ਜਾਰੀ ਨਹੀਂ ਕੀਤਾ ਗਿਆ ਹੈ।
Be cautious of #Fake order claiming that hotels/resturants will remain closed till 15th October 2020 due to #Coronavirusoutbreak.#PIBFactCheck: The order is Fake and has NOT been issued by Ministry of Tourism.
Do not believe in rumours! pic.twitter.com/efRx3PWTj0
— PIB Fact Check (@PIBFactCheck) April 8, 2020
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਮੈਸਜ਼ ਫਰਜ਼ੀ ਅਤੇ ਗੁੰਮਰਾਹਕੁੰਨ ਹੈ । ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲਾ ਦੇ ਵਲੋਂ ਇਸ ਤਰ੍ਹਾਂ ਦਾ ਕੋਈ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ।
ਟੂਲਜ਼ ਵਰਤੇ:
*ਗੂਗਲ ਸਰਚ
*ਟਵਿੱਟਰ ਸਰਚ
*ਮੀਡਿਆ ਰਿਪੋਰਟ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)
ਜੇ ਤੁਸੀਂ ਕਿਸੇ ਦਾਅਵੇ ਦੀ ਸਚਾਈ ਦੀ ਜਾਂਚ ਕਰਵਾਉਣੀ ਹੈ, ਪ੍ਰਤੀਕਿਰਿਆ ਦੇਣੀ ਹੈ ਜਾਂ ਸ਼ਿਕਾਇਤ ਦਰਜ ਕਰਵਾਉਣੀ ਹੈ, ਤਾਂ ਸਾਨੂੰ ਵਟਸਐਪ ਕਰੋ +91-9999499044 ਜਾਂ ਸਾਨੂੰ ਈਮੇਲ ਕਰੋ checkthis@newschecker.in. ਤੁਸੀਂ ਸਾਡੇ ਨਾਲ ਸੰਪਰਕ ਕਰ ਸਕਦੇ ਹੋ ਅਤੇ ਫਾਰਮ ਭਰ ਸਕਦੇ ਹੋ।