Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਫਾਸਟ ਐਂਡ ਫਿਊਰੀਅਸ ਮੂਵੀ ਫੇਮ ਅਤੇ ਹਾਲੀਵੁੱਡ ਅਦਾਕਾਰ ਜੇਸਨ ਸਟੈਥਮ ਦੀ ਆਪਣੀ ਪਤਨੀ ਨਾਲ ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਦਾਕਾਰ ਜੇਸਨ ਸਟੈਥਮ ਦਰਬਾਰ ਸਾਹਿਬ, ਅੰਮ੍ਰਿਤਸਰ ਪਹੁੰਚੇ। ਤਸਵੀਰ ਨੂੰ ਅਸਲ ਦੱਸਦਿਆਂ ਕਈ ਯੂਜ਼ਰ ਸ਼ੇਅਰ ਕਰ ਰਹੇ ਹਨ। ਅਦਾਕਾਰ ਜੇਸਨ ਸਟੈਥਮ ਅਤੇ ਉਹਨਾਂ ਦੀ ਪਤਨੀ ਦੀ ਤਸਵੀਰ ਏਆਈ ਦੀ ਵਰਤੋਂ ਕਰਕੇ ਬਣਾਈ ਗਈ ਹੈ।

ਸੋਸ਼ਲ ਮੀਡਿਆ ਤੇ ਮੀਡਿਆ ਅਦਾਰਾ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਇੱਕ ਗ੍ਰਾਫਿਕ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਲੀਡਰ ਸੁਖਪਾਲ ਖਹਿਰਾ ਕਾਂਗਰਸ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਣਗੇ। ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਵਾਇਰਲ ਹੋ ਰਿਹਾ ਗ੍ਰਾਫਿਕ ਫਰਜ਼ੀ ਹੈ।

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਕ ਵਿਅਕਤੀ ਨੂੰ ਆਪਣੀ ਦਾੜ੍ਹੀ ਸੈਟ ਕਰਵਾਉਂਦੇ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮਜੀਤ ਸਿੰਘ ਮਜੀਠੀਆ ਹਨ। ਵਾਇਰਲ ਹੋ ਰਹੀ ਵੀਡੀਓ ਬਿਕਰਮਜੀਤ ਸਿੰਘ ਮਜੀਠੀਆ ਦੀ ਨਹੀਂ ਹੈ। ਸੈਲੂਨ ਦੇ ਮਾਲਿਕ ਸਮੀਰ ਨੇ ਸਪਸ਼ਟੀਕਰਨ ਦਿੰਦਿਆਂ ਦੱਸਿਆ ਕਿ ਇਹ ਵੀਡੀਓ ਉਹਨਾਂ ਦੇ ਸੈਲੂਨ ਤੇ ਆਏ ਕਿਸੀ ਹੋਰ ਗਾਹਕ ਦੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਨੂੰ ਵਾਇਰਲ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ। ਵਾਇਰਲ ਹੋ ਰਹੇ ਵੀਡੀਓ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਸਗੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਨ।

ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਈਵੀਐਮ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਵਾਇਰਲ ਹੋ ਰਿਹਾ ਵੀਡੀਓ ਨਾਲ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ ਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲੇ ਦੇ ਰੋਹੜੂ ਦੇ ਗਵਾਸ ਪਿੰਡ ‘ਚ 38 ਸਾਲ ਬਾਅਦ ਕਰਵਾਏ ਗਏ ਸ਼ਾਂਤ ਮਹਾਯਗਯਾ ਦੀ ਵੀਡੀਓ ਨੂੰ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਚ ਈਵੀਐਮ ਖਿਲਾਫ ਕੀਤੇ ਪ੍ਰਦਰਸ਼ਨ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Pankaj Menon
April 22, 2025
Shaminder Singh
July 1, 2024
Shaminder Singh
June 29, 2024