Fact Check
ਸੋਸ਼ਲ ਮੀਡੀਆ ਤੇ ਵਾਇਰਲ ਹੋਇਆ ਫਰਜ਼ੀ ਸਰਵੇਖਣ , ਪੜ੍ਹੋ ਇਹ ਰਿਪੋਰਟ
ਕਲੇਮ:
ਪੰਜਾਬ ਦਾ ਕਿਲ੍ਹਾ ਜਿੱਤਣ ਦੀ ਦੌੜ ਵਿੱਚ ਸੁਖਬੀਰ ਸਿੰਘ ਬਾਦਲ ਸਭ ਤੋਂ ਅੱਗੇ।

ਵੇਰੀਫਿਕੇਸ਼ਨ:
2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਸੋਸ਼ਲ ਮੀਡੀਆ ਉੱਤੇ ਹਰੇਕ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਲੀਡਰਾਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਸ ਵਿੱਚ ਸੋਸ਼ਲ ਮੀਡੀਆ ਤੇ ਇੱਕ ਸਰਵੇਖਣ ਵਾਇਰਲ ਹੋ ਰਿਹਾ ਹੈ ਜਿਸ ਦੇ ਮੁਤਾਬਕ 2022 ਵਿੱਚ ਪੰਜਾਬ ਦਾ ਕਿਲਾ ਫਤਿਹ ਕਰਨ ਦੇ ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਭ ਤੋਂ ਮੋਹਰੀ ਹਨ। ਸਰਵੇਖਣ ਦੇ ਮੁਤਾਬਕ ਪੰਜਾਬ ਦੇ 71.3 ਪ੍ਰਤੀਸ਼ਤ ਲੋਕ ਪੰਜਾਬ ਵਿੱਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਪਸੰਦ ਕਰ ਰਹੇ ਹਨ ਜਦਕਿ 21. 40 ਪ੍ਰਤੀਸ਼ਤ ਲੋਕ ਮੌਜੂਦਾ ਕਾਂਗਰਸ ਸਰਕਾਰ ਨੂੰ ਚਾਹੁੰਦੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਤੇ ਸਰਵੇਖਣ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਸਰਵੇਖਣ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਤੇ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਸੀ ਮਦਦ ਦੇ ਨਾਲ ਇਸ ਸਰਵੇਖਣ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੇ ਸਰਵੇਖਣ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।
ਗੌਰਤਲਬ ਹੈ ਕਿ , ਜੇਕਰ ਕਿਸੀ ਨਿਊਜ਼ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦਾ ਸਰਵੇਖਣ ਕੀਤਾ ਹੁੰਦਾ ਤਾਂ ਉਸ ਨੂੰ ਲੈ ਕੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਰਚ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।

ਹੁਣ ਅਸੀਂ ਵਾਇਰਲ ਹੋ ਰਹੇ ਸਰਵੇਖਣ ਨੂੰ ਗੌਰ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਸਰਵੇਖਣ ਵਿੱਚ ਲਿਖੀਆਂ ਗਈਆਂ ਗੱਲਾਂ ਇੱਕ ਤਰਫਾ ਸਨ। ਅਸੀਂ ਇਹ ਵੀ ਪਾਇਆ ਕਿ ਵਾਇਰਲ ਸਰਵੇਖਣ ਦੇ ਵਿੱਚ ਕੁਝ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ ਜੋ ਆਮ ਤੌਰ ਤੇ ਨਹੀਂ ਹੁੰਦਾ।

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਸਰਵੇਖਣ ਫਰਜ਼ੀ ਹੈ ਜਿਸ ਨੂੰ ਫੋਟੋਸ਼ਾਪ ਦੀ ਮਦਦ ਨਾਲ ਬਣਾਇਆ ਗਿਆ ਹੈ। ਕਿਸੇ ਵੀ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਦਾ ਕੋਈ ਸਰਵੇਖਣ ਨਹੀਂ ਕੀਤਾ ਹੈ।
ਟੂਲਜ਼ ਵਰਤੇ:
- ਗੂਗਲ ਸਰਚ
- ਮੀਡੀਆ ਰਿਪੋਰਟ