Fact Check
ਕਿਸਾਨਾਂ ਨੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਧਰਨੇ ਚੋਂ ਕੱਢਿਆ ਬਾਹਰ?
ਸੋਸ਼ਲ ਮੀਡੀਆ ਤੇ ਇੱਕ ਅਖ਼ਬਾਰ ਦੀ ਕਲਿੱਪ ਖੂਬ ਵਾਇਰਲ ਹੋ ਰਹੀ ਹੈ ਜਿਸ ਦੀ ਹੈਡਲਾਈਨ ਦੇ ਮੁਤਾਬਕ ਕਿਸਾਨਾਂ ਨੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਧਰਨੇ ਚੋਂ ਬਾਹਰ ਕੱਢਿਆ।
ਪੰਜਾਬ ਵਿੱਚ ਖੇਤੀ ਬਿੱਲਾਂ ਖਿਲਾਫ਼ ਕਿਸਾਨਾਂ ਦਾ ਰੇਲ ਰੋਕੋ ਤੇ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਵਿੱਚ ਵੱਖੋ ਵੱਖ ਪਾਰਟੀਆਂ ਦੇ ਵਿਧਾਇਕਾਂ ਅਤੇ ਨੁਮਾਇੰਦਿਆਂ ਵੱਲੋਂ ਵੀ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਅਤੇ ਹਲਕਿਆਂ ਵਿੱਚ ਚੱਲ ਰਹੇ ਧਰਨਿਆਂ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।ਹਾਲਾਂਕਿ ਕਈ ਜਗ੍ਹਾ ਤੇ ਵੱਖ ਵੱਖ ਪਾਰਟੀਆਂ ਦੇ ਵਿਧਾਇਕਾਂ ਅਤੇ ਅਹੁਦੇਦਾਰਾਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਇਸ ਵਿੱਚ ਸੋਸ਼ਲ ਮੀਡੀਆ ਤੇ ਇੱਕ ਅਖ਼ਬਾਰ ਦੀ ਕਲਿੱਪ ਵਾਇਰਲ ਹੋ ਰਹੀ ਹੈ ਜਿਸ ਦੀ ਹੈਡਲਾਈਨ ਦੇ ਮੁਤਾਬਕ ਕਿਸਾਨਾਂ ਨੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੂੰ ਧਰਨੇ ਚੋਂ ਬਾਹਰ ਕੱਢਿਆ।

ਅਸੀਂ ਪਾਇਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਵੱਲੋਂ ਇਸ ਕਲਿੱਪ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖਬਾਰ ਦੀ ਕਲਿੱਪ ਦੀ ਜਾਂਚ ਸ਼ੁਰੂ ਕੀਤੀ। ਸਭ ਤੋਂ ਪਹਿਲਾਂ ਅਸੀਂ ਵਾਇਰਲ ਹੋ ਰਹੀ ਕਲਿੱਪ ਨੂੰ ਧਿਆਨ ਦੇ ਨਾਲ ਪੜ੍ਹਿਆ।
ਵਾਇਰਲ ਹੋ ਰਹੀ ਅਖਬਾਰ ਦੀ ਕਲਿੱਪ ਦੇ ਮੁਤਾਬਕ,” ਪੰਜਾਬ ਦੀਆਂ ਅੱਠ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਨਰਮੇ ਦੀ ਤਬਾਹ ਹੋਈ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਚੱਲ ਰਹੇ ਪੱਕੇ ਮੋਰਚੇ ਦੀ ਹੈਤ ਵਿੱਚ ਆਏ ਗਿੱਦੜਬਾਹਾ ਤੋਂ ਵਿਧਾਇਕ ਅਤੇ ਆਦਿ ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਿਸਾਨ ਆਗੂਆਂ ਨੇ ਧਰਨੇ ਵਿੱਚ ਬੈਠਣ ਤੋਂ ਮਨਾ ਕਰ ਦਿੱਤਾ”।
ਅਖ਼ਬਾਰ ਦੀ ਕਲਿੱਪ ਦੇ ਵਿੱਚ ਸਪੱਸ਼ਟ ਰੂਪ ਤੋਂ ਲਿਖਿਆ ਹੋਇਆ ਹੈ ਕਿ ਪੰਜਾਬ ਦੀਆਂ ਅੱਜ ਕਿਸਾਨ ਜਥੇਬੰਦੀਆਂ ਨਰਮੇ ਦੀ ਤਬਾਹ ਹੋਈ ਫ਼ਸਲ ਦੇ ਮਾਰਜੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਹਨ ਜਦਕਿ ਪੰਜਾਬ ਦੇ ਵਿੱਚ ਇਸ ਵੇਲੇ ਕਿਸਾਨ ਆਰਡੀਨੈਂਸ ਬਿੱਲ ਨੂੰ ਲੈ ਕੇ ਪ੍ਰਦਰਸ਼ਨ ਚੱਲ ਰਿਹਾ ਹੈ।
ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਇੱਕ ਲੋਕਲ ਪੰਜਾਬੀ ਵੈੱਬਸਾਈਟ ਲੋਕ ਲੀਡਰ ਤੇ ਇਹ ਖਬਰ ਮਿਲੀ। ਅਸੀਂ ਪਾਇਆ ਕਿ ਇਸ ਖਬਰ ਨੂੰ 28 ਸਤੰਬਰ ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ ਪਰ ਸਾਲ ਦਾ ਕਿਤੇ ਕੋਈ ਜ਼ਿਕਰ ਨਹੀਂ ਸੀ।

ਅਸਲ ਵਾਇਰਲ ਹੋ ਰਹੀ ਅਖਬਾਰ ਦੀ ਕਲਿੱਪ ਨੂੰ ਲੈ ਕੇ ਆਪਣੀ ਜਾਂਚ ਜਾਰੀ ਰੱਖੀ। ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ਦ ਟ੍ਰਿਬਿਊਨ ਦੀ ਇੱਕ ਖ਼ਬਰ ਮਿਲੀ ਜਿਸ ਨੂੰ 28 ਸਤੰਬਰ 2015 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਦ ਟਿ੍ਬਿਊਨ ਦੀ ਰਿਪੋਰਟ ਦੇ ਮੁਤਾਬਕ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਅਚਾਨਕ ਹੀ ਕਿਸਾਨ ਦੇ ਧਰਨੇ ਵਿੱਚ ਪੁੱਜ ਗਏ ਸਨ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਰਾਜਾ ਵੜਿੰਗ ਨੂੰ ਧਰਨੇ ਵਿੱਚ ਬੈਠਣ ਤੋਂ ਰੋਕਿਆ ਪਰ ਇਸ ਦੇ ਬਾਵਜੂਦ ਰਾਜਾ ਵੜਿੰਗ ਧਰਨੇ ਵਿੱਚ ਬੈਠ ਗਏ ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਸਟੇਜ ਤੋਂ ਐਲਾਨ ਕਰ ਦਿੱਤਾ ਕਿ ਵਿਧਾਇਕ ਰਾਜਾ ਵੜਿੰਗ ਧਰਨੇ ਵਿੱਚ ਉੱਠ ਕੇ ਚਲੇ ਜਾਣ ਨਹੀਂ ਤਾਂ ਫਿਰ ਉਨ੍ਹਾਂ ਦੇ ਵਲੰਟੀਅਰ ਉਨ੍ਹਾਂ ਨੂੰ ਧਰਨੇ ਵਿੱਚੋਂ ਉਠਾਉਣ ਲਈ ਮਜਬੂਰ ਹੋਣਗੇ ਜਿਸ ਤੋਂ ਬਾਅਦ ਰਾਜਾ ਵੜਿੰਗ ਧਰਨੇ ਵਿੱਚੋਂ ਉੱਠ ਕੇ ਚਲੇ ਗਏ।

ਸ਼ਰਚ ਦੇ ਦੌਰਾਨ ਸਾਨੂੰ ਇਹ ਖਬਰ ਹਿੰਦੁਸਤਾਨ ਟਾਈਮਜ਼ ਦੇ ਵਿੱਚ 28 ਸਤੰਬਰ 2015 ਨੂੰ ਪ੍ਰਕਾਸ਼ਿਤ ਮਿਲੀ। ਇਸ ਖਬਰ ਦੇ ਮੁਤਾਬਿਕ ਵੀ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਕਿਸਾਨਾਂ ਦੇ ਧਰਨੇ ਵਿੱਚ ਪਹੁੰਚੇ ਸਨ ਪਰ ਕਿਸਾਨਾਂ ਦੇ ਵਿਦਰੋਹ ਤੋਂ ਬਾਅਦ ਰਾਜਾ ਵੜਿੰਗ ਨੂੰ ਉੱਥੋਂ ਮਜਬੂਰਨ ਜਾਣਾ ਪਿਆ।

ਸਰਚ ਦੇ ਦੌਰਾਨ ਸਾਨੂੰ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਦੇ ਕਿਸਾਨਾਂ ਦੇ ਧਰਨਾ ਪ੍ਰਦਰਸ਼ਨ ਵਿੱਚ ਪਹੁੰਚਣ ਦੀ ਇੱਕ ਵੀਡੀਓ ਮਿਲੀ ਜਿਸ ਨੂੰ 28 ਸਤੰਬਰ 2015 ਨੂੰ ਅਪਲੋਡ ਕੀਤਾ ਗਿਆ ਸੀ।
ਵੀਡੀਓ ਦੇ ਵਿੱਚ ਰਾਜਾ ਵੜਿੰਗ ਦੇ ਨਾਲ ਉਨ੍ਹਾਂ ਦੇ ਮਾਮਾ ਅਤੇ ਮੁਕਤਸਰ ਤੋਂ ਮੌਜੂਦਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਸੋਥਾ ਵੀ ਸਨ। ਵੀਡੀਓ ਦੇ ਵਿੱਚ ਸਟੇਜ ਸੰਚਾਲਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਲੀਡਰ ਝੰਡਾ ਸਿੰਘ ਜੇਠੂਕੇ ਨੂੰ ਵੀ ਦੇਖਿਆ ਜਾ ਸਕਦਾ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖਬਾਰ ਦੀ ਕਲੀਪ ਤਕਰੀਬਨ ਪੰਜ ਸਾਲ ਪੁਰਾਣੀ ਹੈ ਜਦੋਂ ਨਰਮੇ ਦੀ ਤਬਾਹ ਹੋਈ ਫ਼ਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪ੍ਰਦਰਸ਼ਨ ਤੇ ਬੈਠੀਆਂ ਸਨ।
Result: Misleading
Sources
https://www.tribuneindia.com/news/archive/punjab/farmers-shoo-away-warring-138723
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044