Fact Check
ਕਾਂਗਰਸੀ ਆਗੂ ਗੁਰਸਿਮਰਨ ਮੰਡ ਦੀ ਐਕਸੀਡੈਂਟ ਵਿੱਚ ਹੋਈ ਮੌਤ? ਫਰਜ਼ੀ ਦਾਅਵਾ ਵਾਇਰਲ
Claim
ਸੋਸ਼ਲ ਮੀਡੀਆ ‘ਤੇ ਕਾਂਗਰਸ ਆਗੂ ਗੁਰਸਿਮਰਨ ਸਿੰਘ ਮੰਡ (Gursimran Singh Mand) ਦੀ ਮੀਡਿਆ ਅਦਾਰਾ ਰੋਜ਼ਾਨਾ ਸਪੋਕਸਮੈਨ ਦੇ ਹਵਾਲੇ ਤੋਂ ਮੌਤ ਦੀ ਖਬਰ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਖਬਰ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਰਸਿਮਰਨ ਸਿੰਘ ਮੰਡ ਦੀ ਕਾਰ ਹਾਦਸੇ ਵਿਚ ਮੌਤ ਹੋ ਗਈ।
ਫੇਸਬੁੱਕ ਪੇਜ “ਚੱਕ੍ਰਵਰਤੀ ਨਿਹੰਗ ਸਿੰਘ ਫੋਜਾਂ” ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,“Share ਕਰਦਿਓ ਜੀ ਗੁਰਸਿਮਰਨ ਸਿੰਘ ਮੰਡ ਸਾਬ੍ਹ ਜੀ ਦਾ ਐਕਸੀਡੈਂਟ ਹੋ ਗਿਆ ਮੌਕੇ ਤੇ ਹੀ ਮੌਤ ਹੋ ਗਈ। ਬਹੁਤ ਚੰਗੇ ਇਨਸਾਨ ਸਨ ਪਰਮਾਤਮਾ ਆਪਣੇ ਚਰਨਾਂ ਚ ਨਿਵਾਸ ਬਕਸ਼ੇ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਸ਼ੁਰੂਆਤ ਕਰਦੇ ਹੋਏ ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤੀ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਸਾਨੂੰ ਗੁਰਸਿਮਰਨ ਸਿੰਘ ਮੰਡ ਦੀ ਕਾਰ ਹਾਦਸੇ ਵਿਚ ਮੌਤ ਨੂੰ ਲੈ ਕੇ ਕੋਈ ਖਬਰ ਨਹੀਂ ਮਿਲੀ। ਗੌਰਤਲਬ ਹੈ ਕਿ ਜੇਕਰ ਕੋਈ ਹਾਦਸਾ ਵਾਪਰਿਆ ਹੁੰਦਾ ਹੈ ਤਾਂ ਇਸ ਨੂੰ ਲੈ ਕੇ ਪੰਜਾਬ ਦੇ ਮੀਡੀਆ ਕਵਰ ਜ਼ਰੂਰ ਕਰਨਾ ਸੀ ਪਰ ਸਰਚ ਦੇ ਦੌਰਾਨ ਸਾਨੂੰ ਕੋਈ ਵੀ ਖਬਰ ਨਹੀਂ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਗੁਰਸਿਮਰਨ ਸਿੰਘ ਮੰਡ ਦੇ ਪੇਜ ‘ਤੇ ਕਈ ਹਾਲੀਆ ਅਪਲੋਡ ਕੀਤੇ ਗਏ ਪੋਸਟ ਮਿਲੇ ਜਿਸ ਤੋਂ ਸਪਸ਼ਟ ਹੈ ਕਿ ਕਾਂਗਰਸੀ ਆਗੂ ਸਹੀ ਸਲਾਮਤ ਹਨ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਰੋਜ਼ਾਨਾ ਸਪੋਕਸਮੈਨ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਅਸਲ ਪੋਸਟ 7 ਸਿਤੰਬਰ ਨੂੰ ਸ਼ੇਅਰ ਕੀਤੀ ਗਈ ਸੀ ਜਿਸ ਵਿੱਚ ਮੁਹਾਲੀ ਦੀ ਏਅਰਪੋਰਟ ਰੋਡ ‘ਤੇ ਹੋਏ ਹਾਦਸੇ ਦੇ ਬਾਰੇ ਵਿੱਚ ਜਿਕਰ ਕੀਤਾ ਗਿਆ ਹੈ। ਪੋਸਟ ਮੁਤਾਬਕ ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਗਈ ਸੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਕਾਂਗਰਸ ਆਗੂ ਗੁਰਸਿਮਰਨ ਸਿੰਘ ਮੰਡ ਦੀ ਐਕਸੀਡੈਂਟ ਵਿੱਚ ਮੌਤ ਨਹੀਂ ਹੋਈ ਹੈ। ਸੋਸ਼ਲ ਮੀਡਿਆ ਤੇ ਕਾਂਗਰਸੀ ਆਗੂ ਦੀ ਮੌਤ ਦਾ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਵਾਇਰਲ ਪੋਸਟ ਨੂੰ ਐਡਿਟ ਕਰਕੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Altered Media
Our Sources
Facebook post uploaded by Gursimran Singh Mand
Facebook post uploaded by Rozana Spokesman on September 7, 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।