Fact Check
ਹਰਿਆਣਾ ਵਿੱਚ ਲੋਕਾਂ ਨੇ ਭੰਨੀਆਂ BJP ਲੀਡਰਾਂ ਦੀਆਂ ਗੱਡੀਆਂ?
Claim
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਲੋਕਾਂ ਨੂੰ ਗੱਡੀਆਂ ਦੀ ਭੰਨਤੋੜ ਕਰਦੇ ਅਤੇ ਪੱਥਰਬਾਜ਼ੀ ਕਰਦੇ ਵੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਅਤੇ ਹਰਿਆਣਾ ਦਾ ਹੈ ਜਿਥੇ ਭਾਜਪਾ ਦਾ ਵਿਰੋਧ ਕਰਦਿਆਂ ਭਾਜਪਾ ਲੀਡਰਾਂ ਦਾ ਇਸ ਤਰ੍ਹਾਂ ਸਵਾਗਤ ਕੀਤਾ ਗਿਆ।
ਫੇਸਬੁੱਕ ਯੂਜ਼ਰ ‘Jaswant Singh Sidhu’ ਨੇ ਵਾਇਰਲ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ,ਤਸੱਲੀ ਤਾਂ ਹਰਿਆਣੇ ਵਾਲੇ ਕਰਾਉਂਦੇ ਹਨ ,ਆਪਣੇ ਆਲੇ ਤਾਂ ਛਿੱਤਰ ਪੇਲੇ ਜੋਗੇ ਹੀ ਹਨ’
Fact Check/Verification
2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਫਰਜ਼ੀ ਬਿਆਨ, ਸੰਦੇਸ਼, ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਚੁੱਕੇ ਹਨ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਦਾਅਵੇ ਦੀ ਅਸੀਂ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਅਸੀਂ ਇਸ ਵੀਡੀਓ ਨੂੰ ਧਿਆਨ ਦੇ ਨਾਲ ਸੁਣਿਆ ਅਤੇ ਕੀਵਰਡ ਸਰਚ ਜਰੀਏ ਇਸ ਨੂੰ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਾਨੂੰ ਵਾਇਰਲ ਵੀਡੀਓ ਨਾਲ ਜੁੜੇ ਮਾਮਲੇ ਨੂੰ ਲੈ ਕੇ ਦੈਨਿਕ ਭਾਸਕਰ ਦੀ ਰਿਪੋਰਟ ਮਿਲੀ ਜਿਸ ਵਿੱਚ ਹੁਬੂਹੁ ਦ੍ਰਿਸ਼ ਦੇਖਿਆ ਜਾ ਸਕਦਾ ਹੈ। ਇਹ ਖਬਰ 7 ਦਿਸੰਬਰ 2021 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ।

ਖਬਰ ਦੇ ਮੁਤਾਬਕ,”ਆਗਰਾ ਦੇ ਪਿਨਾਹਟ ‘ਚ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਨੇਤਾ ਅਰਿਦਮਨ ਸਿੰਘ ਦੀ ਬਾਈਕ ਰੈਲੀ ਦੌਰਾਨ ਹੰਗਾਮਾ ਹੋ ਗਿਆ। ਸਾਬਕਾ ਮੰਤਰੀ ਅਤੇ ਸਾਬਕਾ ਬਲਾਕ ਪ੍ਰਧਾਨ ਸੁਗਰੀਵ ਸਿੰਘ ਚੌਹਾਨ ਦੇ ਸਮਰਥਕ ਆਪਸ ਵਿੱਚ ਭਿੜ ਗਏ। ਦੋਵੇਂ ਧਿਰਾਂ ਨੇ ਇੱਕ ਦੂਜੇ ‘ਤੇ ਦੋਸ਼ ਲਗਾਇਆ। ਦੋਹਾਂ ਧਿਰਾਂ ਦੁਆਰਾ ਪਥਰਾਅ ਕੀਤਾ ਗਿਆ ਅਤੇ ਵਾਹਨਾਂ ਦੀ ਭੰਨਤੋੜ ਕੀਤੀ ਗਈ ਜਿਸ ਕਾਰਨ ਹਫੜਾ-ਦਫੜੀ ਮੱਚ ਗਈ। ਪਥਰਾਅ ‘ਚ ਕਈ ਲੋਕ ਜ਼ਖਮੀ ਹੋ ਗਏ।
ਆਪਣੀ ਸਰਚ ਦੇ ਦੌਰਾਨ ਸਾਨੂੰ ਇਸ ਮਾਮਲੇ ਨੂੰ ਲੈ ਕੇ UP Tak ਦੀ YouTube ਰਿਪੋਰਟ ਮਿਲੀ। ਇਸ ਰਿਪੋਰਟ ਵਿਚ ਵਾਇਰਲ ਵੀਡੀਓ ਨਾਲ ਮਿਲਦੇ ਦ੍ਰਿਸ਼ ਦੇਖੇ ਜਾ ਸਕਦੇ ਹਨ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਦਾਅਵਾ ਫਰਜ਼ੀ ਹੈ। ਵਾਇਰਲ ਹੋ ਰਿਹਾ ਵੀਡੀਓ ਵੀਡੀਓ ਪੁਰਾਣਾ ਹੈ। ਇਹ ਵੀਡੀਓ ਆਗਰਾ ਦਾ ਹੈ ਜਿਥੇ ਭਾਜਪਾ ਲੀਡਰ ਅਰਿਦਮਨ ਸਿੰਘ ਅਤੇ ਭਾਜਪਾ ਦੇ ਸਾਬਕਾ ਬਲਾਕ ਪ੍ਰਮੁੱਖ ਸੁਘਰਿਵ ਸਿੰਘ ਚੋਹਾਨ ਦੇ ਸਮਰਥਕ ਆਪਸ ‘ਚ ਰੈਲੀਆਂ ਦੌਰਾਨ ਭਿੜ ਗਏ ਸਨ।
Result- False
Our Sources
Media report of Dainik Bhaskar, Dated 7 December 2021
YouTube video report uploaded by UP Tak, Dated 8 December 2021
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।