Fact Check
ਰਾਜਸਥਾਨ ‘ਚ 2017 ਵਿੱਚ ਹੋਈ ਰੈਲੀ ਨੂੰ ਹਰਿਆਣਾ ਵਿੱਚ ਹੋਏ ਪ੍ਰਦਰਸ਼ਨ ਨਾਲ ਜੋੜਕੇ ਕੀਤਾ ਸ਼ੇਅਰ
10 ਸਿਤੰਬਰ ਨੂੰ ਹਰਿਆਣਾ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਕਿਸਾਨ ਆਰਡੀਨੈਂਸ ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਿਸ ਵਿੱਚ ਕਈ ਕਿਸਾਨੀ ਜਥੇਬੰਦੀਆਂ ਨੇ ਕੁਰੂਕਸ਼ੇਤਰ ਦੇ ਨੇੜੇ ਪਿਪਲੀ ਵਿੱਚ ਨੈਸ਼ਨਲ ਹਾਈਵੇ ਨੂੰ ਵੀ ਜਾਮ ਕੀਤਾ ਸੀ। ਭੀੜ ਅਤੇ ਕਰੋਨਾ ਮਹਾਂਮਾਰੀ ਨੂੰ ਦੇਖਦਿਆਂ ਹੋਇਆ ਪੁਲਿਸ ਨੇ ਕਿਸਾਨਾਂ ਦੇ ਉੱਤੇ ਲਾਠੀਚਾਰਜ ਅਤੇ ਪੁਲਿਸ ਬਲ ਦਾ ਪ੍ਰਯੋਗ ਵੀ ਕੀਤਾ ਸੀ।
ਕਿਸਾਨਾਂ ਦੇ ਹੋ ਰਹੇ ਪ੍ਰਦਰਸ਼ਨ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਖੂਬ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ ।ਇਸ ਵਿੱਚ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਲੋਕ ਸੜਕ ਦੇ ਉੱਤੇ ਦੇਖੇ ਜਾ ਸਕਦੇ ਹਨ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਰਿਆਣਾ ਵਿੱਚ ਹੋਏ ਪ੍ਰਦਰਸ਼ਨ ਦੀ ਹੈ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।ਅਸੀਂ ਪਾਇਆ ਕਿ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਵੀ ਇਸ ਤਸਵੀਰ ਨੂੰ ਆਪਣੇ ਫੇਸਬੁੱਕ ਪੇਜ਼ ਤੇ ਸ਼ੇਅਰ ਕੀਤਾ।
ਇਸ ਦੇ ਨਾਲ ਹੀ ਮਸ਼ਹੂਰ ਪੰਜਾਬੀ ਕਮੇਡੀਅਨ ਅਤੇ ਹਾਸ ਰੰਗ ਕਲਾਕਾਰ ਗੁਰਚੇਤ ਚਿੱਤਰਕਾਰ ਨੇ ਵੀ ਇਸ ਤਸਵੀਰ ਨੂੰ ਮੋਦੀ ਸਰਕਾਰ ਦੇ ਖਿਲਾਫ ਤੰਜ਼ ਕਰਦਿਆਂ ਹੋਇਆ ਸ਼ੇਅਰ ਕੀਤਾ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਨ੍ਹਾਂ ਤਸਵੀਰਾਂ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਇਸ ਤਸਵੀਰ ਨੂੰ ਖੰਗਾਲਿਆ।ਸਰਚ ਦੇ ਦੌਰਾਨ ਅਸੀਂ ਪਾਇਆ ਕਿ ਇਹ ਤਸਵੀਰ 2017 ਵਿੱਚ ਰਾਜਸਥਾਨ ਵਿਖੇ ਹੋਈ ਕਿਸਾਨਾਂ ਦੀ ਰੈਲੀ ਦੀ ਹੈ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਇੱਕ ਹਿੰਦੀ ਮੀਡੀਆ ਵੈੱਬਸਾਈਟ ਪੱਤ੍ਰਿਕਾ ਵਿੱਚ ਪ੍ਰਕਾਸ਼ਿਤ ਮਿਲੀ।ਇਸ ਆਰਟੀਕਲ ਨੂੰ 4 ਸਤੰਬਰ,2017 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ।ਇਸ ਰਿਪੋਰਟ ਦੇ ਮੁਤਾਬਕ ਇਹ ਤਸਵੀਰ ਵਸੁੰਧਰਾ ਰਾਜੇ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ਦੇ ਖਿਲਾਫ ਕਿਸਾਨਾਂ ਵੱਲੋਂ ਕੀਤੇ ਗਏ ਜ਼ੋਰਦਾਰ ਪ੍ਰਦਰਸ਼ਨ ਦੀ ਹੈ।

ਸਰਚ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਵਿੱਚ ਦਿਖਾਈ ਦੇ ਰਹੇ ਕੁਝ ਵਿਅਕਤੀ ਵਿਅਕਤੀਆਂ ਦੀ ਇੱਕ ਵੀਡੀਓ Newsclick ਦੇ ਯੂਟਿਊਬ ਚੈਨਲ ਉੱਤੇ ਮਿਲੀ ਜਿਸ ਨੂੰ 12 ਸਤੰਬਰ,2017 ਨੂੰ ਅਪਲੋਡ ਕੀਤਾ ਗਿਆ ਸੀ।
ਹੁਣ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਅਤੇ 2017 ਵਿੱਚ ਪੱਤ੍ਰਿਕਾ ਦੀ ਵੈੱਬਸਾਈਟ ਵਿੱਚ ਛਪੀ ਤਸਵੀਰ ਦੀ ਤੁਲਨਾ ਕੀਤੀ।ਅਸੀਂ ਪਾਇਆ ਕਿ ਦੋਵਾਂ ਤਸਵੀਰਾਂ ਦੇ ਵਿੱਚ ਕਾਫੀ ਸਮਾਨਤਾਵਾਂ ਹਨ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ।ਵਾਇਰਲ ਹੋ ਰਹੀ ਤਸਵੀਰ 2017 ਵਿੱਚ ਰਾਜਸਥਾਨ ਵਿਖੇ ਹਜ਼ਾਰਾਂ ਹੀ ਕਿਸਾਨਾਂ ਵੱਲੋਂ ਵਸੁੰਧਰਾ ਰਾਜੇ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ਖ਼ਿਲਾਫ਼ ਕੱਢੀ ਗਈ ਰੈਲੀ ਦੀ ਹੈ।
Result:Misleading
Sources
https://www.patrika.com/sikar-news/kisan-rally-in-sikar-1779839/
https://www.youtube.com/watch?v=LyG1gCHzk-o
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044