Fact Check
ਕਿਸਾਨ ਅੰਦੋਲਨ: ਸਾਬਕਾ ਸੰਸਦ ਮੈਂਬਰ ਰਾਜ ਕੁਮਾਰ ਸੈਣੀ ਦੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਇਨ੍ਹਾਂ ਦਿਨੀਂ ਕਿਸਾਨ ਅੰਦੋਲਨ ਨੂੰ ਲੈ ਕੇ ਖੂਬ ਵੀਡੀਓ ਵਾਇਰਲ ਹੋ ਰਹੀਆਂ ਹਨ।ਹਾਲਾਂਕਿ ਇਸ ਵਿੱਚ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਅਤੇ ਪੁਰਾਣੀਆਂ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਵਿੱਚ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਰਿਆਣਾ ਦੇ ਜਾਟਾਂ ਨੇ ਭਾਜਪਾ ਦੇ ਮੈਂਬਰ ਪਾਰਲੀਮੈਂਟ ਰਾਜਕੁਮਾਰ ਸੈਣੀ ਦੀ ਕੁੱਟਮਾਰ ਕੀਤੀ।ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਕੁਝ ਵਿਅਕਤੀਆਂ ਨੂੰ ਸੰਸਦ ਮੈਂਬਰ ਰਾਜ ਕੁਮਾਰ ਸੈਣੀ ਦੇ ਮੂੰਹ ਉੱਤੇ ਕਾਲਖ ਪੋਤਦਿਆਂ ਦੇਖਿਆ ਜਾ ਸਕਦਾ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।


Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ Invid ਟੂਲ ਅਤੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਇੱਕ ਯੂਟਿਊਬ ਚੈਨਲ ਤੇ ਮਿਲੀ ਜਿਸ ਨੂੰ ਨਵੰਬਰ 6,2016 ਨੂੰ ਅਪਲੋਡ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਇਕ ਹੋਰ ਯੂਟਿਊਬ ਚੈਨਲ ਉੱਤੇ ਸਾਨੂੰ ਵਾਇਰਲ ਹੋ ਰਹੀ ਵੀਡੀਓ ਮਿਲੀ। ਇਸ ਵੀਡੀਓ ਨੂੰ ਵੀ ਸਾਲ 2016 ਵਿੱਚ ਅਪਲੋਡ ਕੀਤਾ ਗਿਆ ਸੀ।
ਹੁਣ ਅਸੀਂ ਕੁਝ ਕੀ ਵਰਡਜ਼ ਦੀ ਮਦਦ ਦੇ ਨਾਲ ਇਸ ਖ਼ਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ਪੱਤ੍ਰਿਕਾ ਦਾ ਇਕ ਲੇਖ ਮਿਲਿਆ ਜਿਸ ਨੂੰ 16 ਅਕਤੂਬਰ,2016 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ।
ਲੇਖ ਦੇ ਮੁਤਾਬਕ ਹਰਿਆਣਾ ਦੇ ਸਾਬਕਾ ਸੰਸਦ ਮੈਂਬਰ ਰਾਜ ਕੁਮਾਰ ਸੈਣੀ ਦੇ ਉੱਤੇ ਚਾਰ ਨੌਜਵਾਨਾਂ ਨੇ ਇਕ ਪ੍ਰੋਗਰਾਮ ਦੇ ਦੌਰਾਨ ਸਿਆਹੀ ਸੁੱਟ ਦਿੱਤੀ ਸੀ।ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਹਰਿਆਣਾ ਦੇ ਕੁਰੂਕਸ਼ੇਤਰ ਸਥਿਤ ਧਰਮਸ਼ਾਲਾ ਵਿਖੇ ਰਾਜ ਕੁਮਾਰ ਸੈਣੀ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਪਹੁੰਚੇ ਸਨ।

ਗੌਰਤਲਬ ਹੈ ਕਿ ਹਰਿਆਣਾ ਵਿਚ ਹੋਏ ਜਾਟ ਅੰਦੋਲਨ ਲੈ ਕੇ ਰਾਜ ਕੁਮਾਰ ਸੈਣੀ ਨੇ ਕਾਫੀ ਟਿੱਪਣੀਆਂ ਕੀਤੀਆਂ ਸਨ ਅਤੇ ਇਸ ਦੇ ਵਿੱਚ ਹੀ ਨੌਜਵਾਨਾਂ ਨੇ ਰਾਜ ਕੁਮਾਰ ਸੈਣੀ ਦੇ ਉੱਤੇ ਸਿਆਹੀ ਸੁੱਟ ਦਿੱਤੀ।ਹਾਲਾਂਕਿ, ਉਥੇ ਮੌਜੂਦ ਲੋਕਾਂ ਨੇ ਨੌਜਵਾਨਾਂ ਦੇ ਨਾਲ ਕਾਫੀ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਪੁਲਸ ਨੇ ਚਾਰਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਇੰਡੀਅਨ ਐਕਸਪ੍ਰੈੱਸ ਦੀ ਰਿਪੋਰਟ ਦੇ ਮੁਤਾਬਕ ਸੰਸਦ ਮੈਂਬਰ ਰਾਜ ਕੁਮਾਰ ਸੈਣੀ ਤੇ ਉੱਤੇ ਸਿਆਹੀ ਸੁੱਟਣ ਦੇ ਮਾਮਲੇ ਦੇ ਵਿੱਚ ਕੋਰਟ ਨੇ ਚਾਰਾਂ ਨੌਜਵਾਨਾਂ ਨੂੰ ਜੁਡੀਸ਼ਲ ਰਿਮਾਂਡ ਦੇ ਉੱਤੇ ਭੇਜ ਦਿੱਤਾ ਸੀ।

Conclusion
ਸਾਡੀ ਜਾਨ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ ਚਾਰ ਸਾਲ ਪੁਰਾਣੀ ਹੈ ਜਦੋਂ ਰਾਜ ਕੁਮਾਰ ਸੈਣੀ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਸਨ।
Result:Misleading
Sources
https://www.patrika.com/hisar-news/haryana-four-youths-threw-ink-on-mp-rajkumar-saini-1421808/
https://www.youtube.com/watch?v=bg16RnrWUAE
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044