Fact Check
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਦਿਹਾਂਤ ਦੀ ਖ਼ਬਰ ਮੁੜ ਹੋਈ ਵਾਇਰਲ
ਸੋਸ਼ਲ ਮੀਡੀਆ ਤੇ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੀਡੀਆ ਦੇ ਵੱਲੋਂ ਬ੍ਰਿਗੇਡੀਅਰ ਕੁਲਦੀਪ ਚਾਂਦਪੁਰੀ ਦੇ ਦਿਹਾਂਤ ਦੀ ਖ਼ਬਰ ਨਾ ਦੇਣਾ ਸ਼ਰਮਨਾਕ ਹੈ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਰਵੀ ਨਾਗਵੰਸ਼ੀ ਨੇ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦੀ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਮੀਡੀਆ ਲਈ ਸ਼ਰਮਨਾਕ ਹੈ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦੀ ਮੌਤ ਦੀ ਖਬਰ ਵੀ ਨਾ ਦੇਣਾ। ਸ਼ਰਮ ਕਰੋ ਉਸ ਸ਼ੂਰਵੀਰ ਨੇ 120 ਸੈਨਿਕਾਂ ਨਾਲ ਪਾਕਿਸਤਾਨ ਦੀ ਪੂਰੀ ਟੈਂਕ ਰੈਜੀਮੈਂਟ ਨੂੰ ਲੌਂਗੇਵਾਲਾ ਤੋਂ ਦੋ ਕਦਮ ਨਹੀਂ ਪੁੱਟਣ ਦਿੱਤੇ ਸੀ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੇ ਨਾਲ ਕੀਤੇ ਜਾ ਰਹੇ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦਾ ਦੇਹਾਂਤ ਕਦੋਂ ਹੋਇਆ ਸੀ।
ਸਰਚ ਦੇ ਦੌਰਾਨ ਮਿਲੀ ਰਿਆਇਤ ਦੇ ਮੁਤਾਬਕ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦਾ ਦਿਹਾਂਤ 17 ਨਵੰਬਰ 2018 ਨੂੰ ਹੋਇਆ ਸੀ। ਮੇਜਰ ਕੁਲਦੀਪ ਸਿੰਘ ਚਾਂਦਪੁਰੀ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਤੇ 17 ਨਵੰਬਰ 2018 ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਸ ਬਿਮਾਰੀ ਤੋਂ ਜੂਝਦਿਆਂ ਉਨ੍ਹਾਂ ਦੀ ਮੌਤ ਹੋ ਗਈ। ਗੌਰਤਲਬ ਹੈ ਕਿ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦਾ ਜਨਮ 22 ਨਵੰਬਰ ਨੂੰ ਹੋਇਆ ਸੀ।

ਹੁਣ ਅਸੀਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦੇ ਦਿਹਾਂਤ ਤੋਂ ਬਾਅਦ ਮੀਡੀਆ ਨੇ ਉਨ੍ਹਾਂ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ ਜਾਂ ਨਹੀਂ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਗੂਗਲ ਤੇ ਕੁਝ ਕੀ ਵਰਡਜ਼ ਦੇ ਨਾਲ ਖੰਗਾਲਣ ਤੋਂ ਬਾਅਦ ਸਾਨੂੰ ਦੇਸ਼ ਦੀਆਂ ਕਈ ਨਾਮਵਰ ਮੀਡੀਆ ਏਜੰਸੀਆਂ ਜਿਨ੍ਹਾਂ ਵਿਚ ਇੰਡੀਆ ਟੂਡੇ , ਇਕਨੌਮਿਕ ਟਾਈਮਜ਼ , ਹਿੰਦੁਸਤਾਨ ਟਾਈਮਜ਼ , ਆਊਟਲੁੱਕ ਇੰਡੀਆ ਅਤੇ ਐਨਡੀਟੀਵੀ ਦੁਆਰਾ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦੇ ਦੇਹਾਂਤ ਨੂੰ ਲੈ ਕੇ ਰਿਪੋਰਟਾਂ ਮਿਲੀਆਂ।


ਇਸ ਦੇ ਨਾਲ ਹੀ ਸਾਨੂੰ ਨਾਮਵਰ ਮੀਡੀਆ ਏਜੰਸੀ ਦ ਟ੍ਰਿਬਿਊਨ ਦੀ ਰਿਪੋਰਟ ਮਿਲੀ ਜਿਸ ਦੇ ਮੁਤਾਬਕ ਮੇਜਰ ਕੁਲਦੀਪ ਸਿੰਘ ਚਾਂਦਪੁਰੀ ਦਾ ਰਾਜਸੀ ਮਾਨ ਸਨਮਾਨ ਦੇ ਨਾਲ ਸੰਸਕਾਰ ਕੀਤਾ ਗਿਆ ਸੀ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਰਾਜਸੀ ਮਾਨ ਸਨਮਾਨ ਨਾਲ ਸੰਸਕਾਰ ਕੀਤਾ ਗਿਆ ਸੀ ਜਿਸ ਨੂੰ ਵੱਖ ਵੱਖ ਮੀਡੀਆ ਏਜੰਸੀਆਂ ਨੇ ਪ੍ਰਕਾਸ਼ਿਤ ਵੀ ਕੀਤਾ ਸੀ।
Result: Misleading
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044