Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਪਟਵਾਰੀ ਵਾਲੇ ਮੁੱਦੇ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਹੋਏ ਅਤੇ ਇਸ ਮੁੱਦੇ ਤੇ ਪ੍ਰੈੱਸ ਕਾਨਫ਼ਰੰਸ ਕੀਤੀ।
ਫੇਸਬੁਕ ਪੇਜ ‘ਅਗ ਬਾਣੀ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਹੋਇਆ ਆਪ ਦਾ ਸਿੱਖਿਆ ਮੰਤਰੀ ਮਿਥਿਆ। ਪਟਵਾਰੀ ਵਾਲੇ ਮੁੱਦੇ ਤੇ ਕੀਤੀ ਪ੍ਰੈੱਸ ਕਾਨਫਰੰਸ।’
ਇਸ ਦੇ ਨਾਲ ਹੀ ਇੱਕ ਹੋਰ ਫੇਸਬੁੱਕ ਯੂਜ਼ਰ ‘ਨਰਿੰਦਰਪਾਲ ਮਚਾਕੀ’ ਨੇ ਵੀ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ਇਸ ਨੂੰ ਆਖਦੇ ਹਨ ਹਿੰਮਤ ਵਾਲਾ ਕੰਮ। 1766 ਰਿਟਾਇਰਡ ਪਟਵਾਰੀ ਰੱਖਣ ਤੇ ਸੁਣੋਂ ਕੀ ਕਿਹਾ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ।’ ਇਸ ਵੀਡੀਓ ਨੂੰ ਹੁਣ ਤਕ 500 ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।
ਕਾਂਗਰਸ ਦੇ ਨਾਲ ਸਬੰਧਿਤ ਕਈ ਫੇਸਬੁੱਕ ਪੇਜ ਤੇ ਯੂਜ਼ਰਾਂ ਨੇ ਇਸ ਵੀਡੀਓ ਨੂੰ ਸ਼ੇਅਰ ਕੀਤਾ। ਪੰਜਾਬ ਯੂਥ ਕਾਂਗਰਸ ਦੁਆਰਾ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਹੁਣ ਤਕ 55,000 ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।
Crowd tangle ਦੇ ਡਾਟਾ ਮੁਤਾਬਕ ਵੀ ਇਸ ਦਾਅਵੇ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਬੁੱਧਵਾਰ ਨੂੰ ਪੰਜਾਬ ਦੇ ਸਿਵਲ ਸਕੱਤਰੇਤ ਵਿਖੇ ਹੋਈ ਪੰਜਾਬ ਦੀ ਕੈਬਨਿਟ ਮੀਟਿੰਗ ਦੇ ਦੌਰਾਨ ਸਰਕਾਰ ਨੇ 1766 ਸੇਵਾਮੁਕਤ ਪਟਵਾਰੀਆਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ। ਇਸ ਫ਼ੈਸਲੇ ਤੋਂ ਬਾਅਦ ਵੱਖ ਵੱਖ ਪਾਰਟੀਆਂ ਦੁਆਰਾ ਫ਼ੈਸਲੇ ਨੂੰ ਗ਼ਲਤ ਦੱਸਿਆ ਗਿਆ। ਉਥੇ ਹੀ ਪੰਜਾਬ ਸਰਕਾਰ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ 1900 ਪਟਵਾਰੀ ਭਰਤੀ ਕੀਤੇ ਗਏ ਸਨ ਪਰ ਉਨ੍ਹਾਂ ਦੀ ਪ੍ਰੋਬੇਸ਼ਨ ਦੀ ਮਿਆਦ ਦੋ ਸਾਲ ਹੈ ਅਤੇ ਉਸ ਸਮੇਂ ਤਕ ਕੰਮ ਚਲਾਉਣ ਦੇ ਲਈ ਇਹ ਕਦਮ ਚੁੱਕਿਆ ਗਿਆ ਹੈ। ਇਨ੍ਹਾਂ ਸੇਵਾਮੁਕਤ ਪਟਵਾਰੀਆਂ ਦਾ ਕਾਰਜਕਾਲ ਇਕ ਸਾਲ ਦਿੱਲੀ ਹੋਵੇਗਾ।
ਇਸ ਫ਼ੈਸਲੇ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਫੈਸਲੇ ਦੇ ਖ਼ਿਲਾਫ ਪ੍ਰੈੱਸ ਕਾਨਫਰੰਸ ਕੀਤੀ ਅਤੇ ਭਗਵੰਤ ਮਾਨ ਨੂੰ ਸਿੱਧੇ ਹੋਏ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਅਸੀਂ ਆਪਣੀ ਪੜਤਾਲ ਸ਼ੁਰੂ ਕੀਤੀ। ਸਭ ਤੋਂ ਪਹਿਲਾਂ ਅਸੀਂ ਵਾਇਰਲ ਹੋ ਰਹੀ ਵੀਡੀਓ ਤੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ। ਇਸ ਦੌਰਾਨ ਅਸੀਂ ਪਾਇਆ ਕਿ ਕਈ ਯੂਜ਼ਰਾਂ ਨੇ ਵਾਇਰਲ ਵੀਡੀਓ ਨੂੰ ਪੁਰਾਣਾ ਦੱਸਿਆ।

ਅਗਲੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਸਰਚ ਕਰਨ ਤੇ ਸਾਨੂੰ ਬੀਤੇ ਦਿਨਾਂ ਵਿੱਚ ਇਸ ਤਰ੍ਹਾਂ ਦੀ ਪ੍ਰੈੱਸ ਕਾਨਫ਼ਰੰਸ ਤੱਕ ਕੋਈ ਲਿੰਕ ਨਹੀਂ ਮਿਲਿਆ।
ਇਸ ਤੋਂ ਬਾਅਦ ਅਸੀਂ ਫੇਸਬੁੱਕ ਤੇ ‘ਪਟਵਾਰੀ ਦੀਆਂ ਪ੍ਰੈੱਸ ਕਾਨਫ਼ਰੰਸ’ ਕੀ ਵਰਡ ਦੀ ਮੱਦਦ ਨਾਲ ਸਰਚ ਕੀਤਾ ਸਰਚ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਮੀਤ ਹੇਅਰ ਦੇ ਅਧਿਕਾਰਿਕ ਫੇਸਬੁੱਕ ਪੇਜ ਤੇ 29 ਅਗਸਤ 2021 ਨੂੰ ਅਪਲੋਡ ਮਿਲੀ। ਅਸੀਂ ਇਸ ਵੀਡੀਓ ਨੂੰ ਗੌਰ ਨਾਲ ਸੁਣਿਆ। ਵਾਇਰਲ ਹੋ ਰਹੀ ਵੀਡੀਓ ਦੇ ਅੰਸ਼ ਨੂੰ 7 ਮਿੰਟ 35 ਸਕਿੰਟ ਤੋਂ ਲੈ ਕੇ 9 ਮਿੰਟ 7 ਸਕਿੰਟ ਤਕ ਸੁਣਿਆ ਜਾ ਸਕਦਾ ਹੈ।
29 ਅਗਸਤ ਨੂੰ ਮੀਤ ਹੇਅਰ ਦੁਆਰਾ ਕੀਤੀ ਗਈ ਪ੍ਰੈੱਸ ਕਾਨਫਰੰਸ ਵਿਚ ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਪਟਵਾਰੀਆਂ ਦੀਆਂ ਰੈਗੂਲਰ ਅਸਾਮੀਆਂ ਵਿੱਚ ਵਾਧਾ ਕਰਨ ਅਤੇ ਸੇਵਾਮੁਕਤ ਪਟਵਾਰੀਆਂ ਦੀ ਮੁੜ ਭਰਤੀ ਨਾ ਕਰਨ ਦੀ ਮੰਗ ਕੀਤੀ ਸੀ। ਮੀਤ ਹੇਅਰ ਦੁਆਰਾ ਕੀਤੀ ਗਈ ਪ੍ਰੈਸ ਕਾਨਫਰੰਸ ਨੂੰ ਕਈ ਮੀਡਿਆ ਸੰਸਥਾਨਾਂ ਨੇ ਕਵਰ ਕੀਤਾ ਸੀ। ਉਸ ਵੇਲੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵਿਰੋਧੀ ਧਿਰ ਵਿੱਚ ਸੀ।
ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਅਸੀਂ ਆਮ ਆਦਮੀ ਪਾਰਟੀ ਪੰਜਾਬ ਦੀ ਸਟੇਟ ਮੀਡੀਆ ਇੰਚਾਰਜ ਆਯੂਸ਼ੀ ਸਾਰਸਵਤ ਨੂੰ ਸੰਪਰਕ ਕੀਤਾ। ਉਨ੍ਹਾਂ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਿੱਖਿਆ ਮੰਤਰੀ ਮੀਤ ਹੇਅਰ ਦੁਆਰਾ ਪਿਛਲੇ ਸਾਲ ਪਟਵਾਰੀਆਂ ਦੀ ਅਸਾਮੀਆਂ ਨੂੰ ਲੈ ਕੇ ਪ੍ਰੈਸ ਕਾਨਫ਼ਰੰਸ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਨਵੀਂਆਂ ਪਟਵਾਰੀਆਂ ਦੀ ਭਰਤੀ ਦਾ ਪ੍ਰੋਸੈਸ ਚੱਲ ਰਿਹਾ ਹੈ ਅਤੇ ਪ੍ਰੋਸੈੱਸ ਦੇ ਪੂਰੇ ਹੁਣ ਤਕ ਕਾਰਜਕਾਲ ਨੂੰ ਇਕ ਸਾਲ ਲਈ ਵਧਾਇਆ ਗਿਆ ਹੈ।ਆਯੂਸ਼ੀ ਨੇ ਸਾਡੇ ਨਾਲ ਪੰਜਾਬ ਦੇ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਦੀ ਵੀਡਿਓ ਬਾਈਟ ਵੀ ਸ਼ੇਅਰ ਕੀਤੀ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਦੇ ਸਿੱਖਿਆ ਮੰਤਰੀ ਮੀਤ ਹੇਅਰ ਦੀ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ ਅਤੇ ਓਦੋਂ ਮੀਤ ਹੇਅਰ ਨੇ ਪਟਵਾਰੀਆਂ ਦੀ ਅਸਾਮੀਆਂ ਨੂੰ ਲੈ ਕੇ ਪ੍ਰੈਸ ਕਾਨਫ਼ਰੰਸ ਕੀਤੀ ਸੀ।
Our Sources
Facebook Post by Meet Hayer on August 29,2021
Media report by NewsMakhani
Direct Conversation with AAP Punjab state media incharge
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Komal Singh
May 31, 2024
Shaminder Singh
May 29, 2024
Shaminder Singh
May 20, 2024