Fact Check
ਭਗਵੰਤ ਮਾਨ ਅਤੇ ਨਰਿੰਦਰ ਮੋਦੀ ਦੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਵਾਇਰਲ
ਦੇਸ਼ ਭਰ ਦੇ ਵਿੱਚ ਘੱਟੋ ਘੱਟ ਸਮਰਥਨ ਮੁੱਲ ਨੂੰ ਲੈ ਕੇ ਰੋਸ ਪ੍ਰਦਰਸ਼ਨ ਲਗਾਤਾਰ ਕੀਤਾ ਜਾ ਰਿਹਾ ਹੈ ਹਾਲਾਂਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ਨੇ ਲੋਕ ਸਭਾ ਅਤੇ ਰਾਜ ਸਭਾ ਦੇ ਵਿੱਚ ਕਿਸਾਨ ਆਰਡਨੈਂਸ ਬਿੱਲ ਨੂੰ ਬਹੁਮਤ ਦੇ ਨਾਲ ਪਾਸ ਕਰਵਾ ਲਿਆ ਹੈ।ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਨ੍ਹਾਂ ਬਿੱਲਾਂ ਦੇ ਉੱਤੇ ਦਸਤਖ਼ਤ ਕਰ ਦਿੱਤੇ ਹਨ ਜਿਸ ਤੋਂ ਬਾਅਦ ਇਹ ਬਿੱਲ ਕਾਨੂੰਨ ਬਣ ਗਏ ਹਨ।
ਕਿਸਾਨਾਂ ਦੇ ਹੋ ਰਹੇ ਪ੍ਰਦਰਸ਼ਨ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਖੂਬ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ ।ਸੋਸ਼ਲ ਮੀਡੀਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਭਗਵੰਤ ਮਾਨ ਨੂੰ ਹੱਸਦਿਆਂ ਹੋਇਆ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਖੇਤੀ ਆਰਡੀਨੈਂਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਦੀ ਹੈ।

ਸੋਸ਼ਲ ਮੀਡੀਆ ਦੇ ਫੇਸਬੁੱਕ ਯੂਜ਼ਰ ਮਹਿੰਦਰ ਗਿੱਲ ਨੇ ਲਿਖਿਆ,”ਖੇਤੀ ਬਿੱਲਾਂ ਤੇ ਮੋਦੀ ਅਤੇ ਖੇਤੀਬਾੜੀ ਮੰਤਰੀ ਤੋਮਰ ਕੋਲ ਸਖ਼ਤ ਵਿਰੋਧ ਦਰਜ ਕਰਵਾਉਂਦੇ ਹੋਏ ਭਗਵੰਤ ਮਾਨ ਸਾਹਿਬ ਦਿੱਲੀ ਕੁਝ ਹੋਰ ਤੇ ਪੰਜਾਬ ਕੁਝ ਹੋਰ”।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਤਸਵੀਰ ਦੀ ਜਾਂਚ ਸ਼ੁਰੂ ਕੀਤੀ।ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਖੰਗਾਲਿਆ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ IndiaConntent ਨਾਮਕ ਵੈੱਬਸਾਈਟ ਤੇ ਮਿਲੀ ਜਿਸ ਦੇ ਕੈਪਸ਼ਨ ਦੇ ਮੁਤਾਬਕ ਇਹ ਤਸਵੀਰ 10 ਦਸੰਬਰ 2018 ਨੂੰ ਸਰਦ ਰੁੱਤ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਲਈ ਗਈ ਸੀ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ,ਆਮ ਆਦਮੀ ਪਾਰਟੀ ਸੰਸਦ ਮੈਂਬਰ ਭਗਵੰਤ ਮਾਨ ਅਤੇ ਕਮਿਊਨਿਸਟ ਪਾਰਟੀ ਦੇ ਡੀ. ਰਾਜਾ ਸਰਦ ਰੁੱਤ ਇਜਲਾਸ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਆਲ- ਪਾਰਟੀ ਮੀਟਿੰਗ ਦੇ ਲਈ ਨਵੀਂ ਦਿੱਲੀ ਵਿਖੇ ਇਕੱਠੇ ਹੋਏ ਸਨ।

ਹੁਣ ਅਸੀਂ ਗੂਗਲ ਤੇ ਕੁਝ ਕੀ ਵਰਡਜ਼ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਦੀ ਕੋਸ਼ਿਸ਼ ਕੀਤੀ।ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਨਾਮਵਰ ਮੀਡੀਆ ਏਜੰਸੀ The Hindu ਦੇ ਲੇਖ ਵਿੱਚ ਪ੍ਰਕਾਸ਼ਿਤ ਮਿਲੀ।
Also Read:ਕਿਸਾਨ ਅੰਦੋਲਨ: ਸਾਬਕਾ ਸੰਸਦ ਮੈਂਬਰ ਰਾਜ ਕੁਮਾਰ ਸੈਣੀ ਦੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਵਾਇਰਲ
ਲੇਖ ਦੇ ਵਿੱਚ ਪ੍ਰਕਾਸ਼ਿਤ ਤਸਵੀਰ ਦੇ ਕੈਪਸ਼ਨ ਦੇ ਮੁਤਾਬਕ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ,ਆਮ ਆਦਮੀ ਪਾਰਟੀ ਸੰਸਦ ਮੈਂਬਰ ਭਗਵੰਤ ਮਾਨ ਅਤੇ ਕਮਿਊਨਿਸਟ ਪਾਰਟੀ ਦੇ ਡੀ. ਰਾਜਾ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਆਲ- ਪਾਰਟੀ ਮੀਟਿੰਗ ਤੋਂ ਬਾਹਰ ਆਉਂਦੇ ਹੋਏ ਦੀ ਹੈ।ਇਸ ਤਸਵੀਰ ਨੂੰ ਫੋਟੋਗ੍ਰਾਫਰ ਸੰਦੀਪ ਸਕਸੈਨਾ ਨਹੀਂ ਖਿੱਚਿਆ ਸੀ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਇੱਕ ਹੋਰ ਵੈੱਬਸਾਈਟ Magzter.com ਦੇ ਉੱਤੇ ਮਿਲੀ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨੂੰ ਗੁਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://www.magzter.com/ja/article/Newspaper/The-Hindu/RBI-Rafale-Promise-Stormy-Session
https://www.thehindu.com/news/national/opposition-firm-on-jpc-probe-into-rafale/article25712179.ece
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044