Fact Check
ਕੀ Navjot Singh Sidhu ਨੇ ਲਗਾਏ ਅਲਾਹ ਹੂ ਅਕਬਰ ਅਤੇ ਹਲੇਲੂਯਾਹ ਦੇ ਨਾਅਰੇ?
ਸੋਸ਼ਲ ਮੀਡੀਆ ‘ਤੇ ਦੋ ਵੀਡੀਓ ਵਾਇਰਲ ਹੋ ਰਹੀਆਂ ਹਨ। ਵਾਇਰਲ ਹੋ ਰਹੀ ਪਹਿਲੀ ਵੀਡੀਓ ਕਲਿਪ ਦੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ‘ਅਲਾਹ ਹੂ ਅਕਬਰ’ ਅਤੇ ਵਾਇਰਲ ਹੋ ਰਹੀ ਦੂਜੀ ਵੀਡੀਓ ਦੇ ਵਿਚ ‘ਹਲੇਲੂਯਾਹ’ ਦੇ ਨਾਅਰੇ ਲਗਾਉਂਦੇ ਸੁਣੇ ਜਾ ਸਕਦੇ ਹਨ। ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਚਰਨਜੀਤ ਚੰਨੀ ਦੀ ਮੁੱਖ ਮੰਤਰੀ ਵਜੋਂ ਨਿਯੁਕਤੀ ਤੋਂ ਬਾਅਦ ਆਫਿਸ ਦਾ ਚਾਰਜ ਸੰਭਾਲਣ ਦੇ ਟਾਈਮ ਨਵਜੋਤ ਸਿੰਘ ਸਿੱਧੂ ਨੇ ‘ਅਲਾਹ ਹੂ ਅਕਬਰ’ ਅਤੇ ‘ਹਲੇਲੂਯਾਹ’ ਦੇ ਨਾਅਰੇ ਲਗਾਏ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਯੂਜਰ ਇਸ ਵੀਡੀਓ ਨੂੰ ਫਿਰਕਾਪ੍ਰਸਤੀ ਰੰਗ ਦਿੰਦਿਆਂ ਸੋਸ਼ਲ ਮੀਡਿਆ ਤੇ ਸ਼ੇਅਰ ਕਰ ਰਹੇ ਹਨ।
ਫੇਸਬੁੱਕ ਪੇਜ ‘Pollywood Di Pol-khol’ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”यह गुरु गोविंद सिंह और उनके बच्चों का अपमान है और कोई इसके लिए आवाज भी नहीं उठा रहा” ਇਸ ਵੀਡੀਓ ਨੂੰ ਹੁਣ ਤਕ 5,000 ਤੋਂ ਵੱਧ ਲੋਕ ਦੇਖ ਚੁੱਕੇ ਹਨ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਪਹਿਲੀ ਵੀਡੀਓ
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪਹਿਲੀ ਵੀਡੀਓ ਨੂੰ ਖੰਗਲਾਣਾ ਸ਼ੁਰੂ ਕੀਤੀ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ‘PTC News’ ਦਾ ਲੋਗੋ ਵੇਖਿਆ ਜਾ ਸਕਦਾ ਹੈ। ਇਸ ਵੀਡੀਓ ਦੀ ਪੜਤਾਲ ਕਰਦੇ ਹੋਏ ਅਸੀਂ ਕੀ ਵਰਡ ਸਰਚ ਦੇ ਜਰੀਏ ਸਰਚ ਕਰਨਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ‘PTC News’ ਦੇ ਫੇਸਬੁੱਕ ਪੇਜ ਤੇ 20 ਸਿਤੰਬਰ 2021 ਨੂੰ ਅਪਲੋਡ ਮਿਲੀ।
ਇਹ ਲਾਈਵ ਵੀਡੀਓ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅਹੁਦਾ ਸੰਭਾਲਣ ਦੀ ਹੈ। ਅਸੀਂ ਇਸ ਵੀਡੀਓ ਨੂੰ ਗੋਰ ਦੇ ਨਾਲ ਸੁਣਿਆ ਤੇ ਪਾਇਆ ਕਿ ਵੀਡੀਓ ਵਿਚ 1 ਮਿੰਟ ਅਤੇ 25 ਸਕਿੰਟ ‘ਤੇ ‘ਬੋਲੇ ਸੋ ਨਿਹਾਲ’ ‘ਸਤਿ ਸ੍ਰੀ ਅਕਾਲ’ ਦੇ ਜੈਕਾਰੇ ਸੁਣੇ ਜਾ ਸਕਦੇ ਹਨ। ਇਸ ਦੇ ਨਾਲ ਹੀ ਵੀਡੀਓ ਦੇ ਵਿੱਚ ‘ਜੈਕਾਰਾ ਸ਼ੇਰਾ ਵਾਲੀ ਦਾ’ ਅਤੇ ‘ਹਰ ਹਰ ਮਹਾਦੇਵ’ ਦੇ ਨਾਅਰੇ ਵੀ ਸੁਣੇ ਜਾ ਸਕਦੇ ਹਨ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਦੂਜੀ ਵੀਡੀਓ
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਦੂਜੀ ਵੀਡੀਓ ਨੂੰ ਖੰਗਲਾਣਾ ਸ਼ੁਰੂ ਕੀਤੀ। ਅਸੀਂ ਕੁਝ ਕੀ ਵਰਡ ਦੇ ਜਰੀਏ ਵਾਇਰਲ ਹੋ ਰਹੀ ਦੂਜੀ ਵੀਡੀਓ ਨੂੰ ਖੰਗਾਲਿਆ।

ਸਰਚ ਦੇ ਦੌਰਾਨ ਸਾਨੂੰ ਦੂਜਾ ਵੀਡੀਓ ‘Masih Pariwar Channel’ ਦੇ ਅਧਿਕਾਰਿਕ Youtube ਚੈੱਨਲ ‘ਤੇ ਅਪਲੋਡ ਮਿਲੀ। ਇਹ ਵੀਡੀਓ 24 ਜੁਲਾਈ 2021 ਨੂੰ ਅਪਲੋਡ ਕੀਤੀ ਗਈ ਸੀ।
ਇਸ ਵੀਡੀਓ ਦੇ ਵਿੱਚ ਵਾਇਰਲ ਹੋ ਰਹੀ ਵੀਡੀਓ ਵਾਲਾ ਹਿੱਸਾ 2 ਮਿੰਟ ਅਤੇ 39 ਸਕਿੰਟ ਤੇ ਸੁਣਿਆ ਜਾ ਸਕਦਾ ਹੈ। ਇਸ ਵੀਡੀਓ ਦੇ 4 ਮਿੰਟ ਅਤੇ 22 ਸਕਿੰਟ ‘ਤੇ ਨਵਜੋਤ ਸਿੰਘ ਸਿੱਧੂ ਨੂੰ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਲਗਾਉਂਦੇ ਵੀ ਸੁਣਿਆ ਜਾ ਸਕਦਾ ਹੈ। ਮਤਲਬ ਸਾਫ ਸੀ ਕਿ ਸਿਰਫ ਹਲੇਲੂਯਾਹ ਦੇ ਨਾਅਰੇ ਦੀ ਕਲਿਪ ਨੂੰ ਗਲਤ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। ਇਹ ਵੀਡੀਓ ਇਥੇ ਕਲਿਕ ਕਰ ਵੇਖਿਆ ਜਾ ਸਕਦਾ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਤਰੀਕੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਧਾਰਮਿਕ ਰੰਗਤ ਦੇਕੇ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
PTC News : https://www.facebook.com/ptcnewsonline/videos/251414206889071/
Masih Pariwar Channel : https://www.youtube.com/watch?v=IiU59OSaaU0
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ