Fact Check
ਕੀ ਅਕਾਲੀ ਦਲ ਦੇ ਨੇਤਾ ਨੇ ਲਗਾਏ ਇਹ ਫਲੈਕਸ ? ਫੋਟੋਸ਼ਾਪ ਤਸਵੀਰ ਕੀਤੀ ਵਾਇਰਲ
ਸੋਸ਼ਲ ਮੀਡਿਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਬਰਨਾਲਾ ਤੋਂ ਅਕਾਲੀ ਦਲ ਦੇ ਨੇਤਾ ਦਵਿੰਦਰ ਸਿੰਘ ਬੀਹਲਾ ਦੇ ਤਸਵੀਰ ਦਿਖਾਈ ਦੇ ਰਹੀ ਹੈ ਜਿਸ ਉੱਤੇ ਲਿਖਿਆ ਹੋਇਆ ਹੈ , “ਹਰ ਪਿੰਡ ਹਰ ਸ਼ਹਿਰ ਦੀ ਇਹ ਪੁਕਾਰ , ਕਦੇ ਵੀ ਨਾ ਆਵੇ ਅਕਾਲੀ ਦਲ ਦੀ ਸਰਕਾਰ”

Fact Check/Verification
2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਸੋਸ਼ਲ ਮੀਡੀਆ ਉੱਤੇ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਲੀਡਰਾਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਇਸ ਦੌਰਾਨ ਕਈ ਗੁੰਮਰਾਹਕੁੰਨ ਅਤੇ ਫਰਜ਼ੀ ਪੋਸਟਾਂ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਵਿੱਚ ਸੋਸ਼ਲ ਮੀਡਿਆ ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਬਰਨਾਲਾ ਤੋਂ ਅਕਾਲੀ ਦਲ ਦੇ ਨੇਤਾ ਦਵਿੰਦਰ ਸਿੰਘ ਬੀਹਲਾ ਦੀ ਫਲੈਕਸ ਉੱਤੇ ਲੱਗੀ ਤਸਵੀਰ ਦਿਖਾਈ ਦੇ ਰਹੀ ਹੈ ਜਿਸ ਉੱਤੇ ਲਿਖਿਆ ਹੋਇਆ ਹੈ , “ਹਰ ਪਿੰਡ ਹਰ ਸ਼ਹਿਰ ਦੀ ਇਹ ਪੁਕਾਰ , ਕਦੇ ਵੀ ਨਾ ਆਵੇ ਅਕਾਲੀ ਦਲ ਦੀ ਸਰਕਾਰ”
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਖਾਸਤੌਰ ਤੋਂ ਵਟਸਐਪ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਤੇ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਸੀ ਮਦਦ ਦੇ ਨਾਲ ਵਾਇਰਲ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਪੋਸਟ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।
ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਅਕਾਲੀ ਲੀਡਰ ਦੇਵਿੰਦਰ ਸਿੰਘ ਬੀਹਲਾ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਜਾਂਚ ਦੇ ਦੌਰਾਨ ਅਕਾਲੀ ਲੀਡਰ ਦੇਵਿੰਦਰ ਸਿੰਘ ਬੀਹਲਾ ਨੇ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਫਰਜ਼ੀ ਦੱਸਿਆ। ਉਹਨਾਂ ਨੇ ਇੱਕ ਵੀਡੀਓ ਰਾਹੀਂ ਮਾਮਲੇ ਦੇ ਉੱਤੇ ਸਪਸ਼ਟੀਕਰਨ ਵੀ ਦਿੱਤਾ।
ਇਸ ਮਾਮਲੇ ਨੂੰ ਲੈ ਕੇ ਅਕਾਲੀ ਲੀਡਰ ਦੇਵਿੰਦਰ ਸਿੰਘ ਬੀਹਲਾ ਨੇ ਸਾਈਬਰ ਸੈੱਲ ਦੇ ਵਿੱਚ ਸ਼ਿਕਾਇਤ ਦੀ ਦਰਜ਼ ਕਰਵਾਈ ਹੈ।
ਤੁਸੀਂ ਹੇਠਾਂ ਦਿੱਤੀਆਂ ਦੋਨਾਂ ਤਸਵੀਰਾਂ ਵਿੱਚ ਅੰਤਰ ਦੇਖ ਸਕਦੇ ਹੋ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ ਜਿਸਨੂੰ ਫੋਟੋਸ਼ੋਪ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।
Our Sources
Photoshopped Image : https://drive.google.com/file/d/1vT5-oQHnyJaaNs3yIQhSlA7PFHHkrNbt/view?usp=sharing
https://www.facebook.com/devindersinghsidhubihla/posts/2698977007095312?__tn__=-R
https://www.facebook.com/watch/?v=2740653549542449
Result: Fabricated News
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044