Fact Check
ਸ਼ਹੀਦ ਭਗਤ ਸਿੰਘ ਦੀ ਨਹੀਂ ਹੈ ਇਹ ਤਸਵੀਰ, ਫਰਜ਼ੀ ਦਾਅਵਾ ਹੋਇਆ ਵਾਇਰਲ
ਸੋਸ਼ਲ ਮੀਡੀਆ ਤੇ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੁਲੀਸ ਮੁਲਾਜ਼ਮ ਇੱਕ ਸਿੱਖ ਨੌਜਵਾਨ ਨੂੰ ਕੁੱਟਦਾ ਹੋਇਆ ਨਜ਼ਰ ਆ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਵਿਚ ਨਜ਼ਰ ਆ ਰਿਹਾ ਸਿੱਖ ਨੌਜਵਾਨ ਸੁਤੰਤਰਤਾ ਸੈਨਾਨੀ ਸ਼ਹੀਦ ਭਗਤ ਸਿੰਘ ਹੈ।ਇਕ ਫੇਸਬੁੱਕ ਯੂਜ਼ਰ ਨੇ ਤਸਵੀਰ ਨੂੰ ਅਪਲੋਡ ਕਰਦਿਆਂ ਹੋਇਆ ਦਾਅਵਾ ਕੀਤਾ ਕਿ ਤਸਵੀਰ ਵਿਚ ਨਜ਼ਰ ਆ ਰਿਹੈ ਸਿੱਖ ਨੌਜਵਾਨ ਸੁਤੰਤਰਤਾ ਸੈਨਾਨੀ ਭਗਤ ਸਿੰਘ ਹੈ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਸੱਚਾਈ ਜਾਨਣ ਦੀ ਕੋਸ਼ਿਸ਼ ਕੀਤੀ। ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਇਸ ਤਸਵੀਰ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਇੱਕ ਟਵਿੱਟਰ ਪ੍ਰੋਫਾਇਲ ਤੇ ਮਿਲੀ ਜਿਸ ਨੂੰ 22 ਮਈ 2018 ਨੂੰ ਅਪਲੋਡ ਕੀਤਾ ਗਿਆ ਸੀ।
ਇਸ ਤਸਵੀਰ ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਕ ਪੰਜਾਬ ਦੇ ਕਸੂਰ ਵਿੱਚ ਸਰਵਜਨਿਕ ਰੂਪ ਤੋ ਕੋੜੇ ਮਾਰਨ ਦੀ ਇਹ ਦੋ ਤਸਵੀਰਾਂ ਨੂੰ ਬੈਂਜਮਿਨ ਹਾਰਨੀਮੇਨ ਨੇ 1920 ਵਿੱਚ ਭਾਰਤ ਤੋਂ ਬਾਹਰ ਲਿਆ ਕੇ ਪ੍ਰਕਾਸ਼ਿਤ ਕੀਤਾ ਸੀ।
ਉਹਨਾ ਸੀ ਕੁਝ ਕੀਵਰਡ ਦੀ ਮਦਦ ਦੇ ਨਾਲ ਇਸ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ ਸਰਚ ਦੇ ਦੌਰਾਨ ਸਾਨੂੰ ਇੱਕ ਵੈੱਬਸਾਈਟ sabrangindia.in ਤੇ ਪ੍ਰਕਾਸ਼ਿਤ ਇੱਕ ਆਰਟੀਕਲ ਮਿਲਿਆ। ਇਸ ਆਰਟੀਕਲ ਦੇ ਮੁਤਾਬਕ ਇਹ ਤਸਵੀਰ ਪੰਜਾਬ ਦੀ ਹੈ

ਇਸ ਆਰਟੀਕਲ ਵਿੱਚ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਤਸਵੀਰ 1919 ਦੀ ਹੈ ਜਦੋਂ ਅੰਗਰੇਜ਼ ਅਧਿਕਾਰੀ ਸੜਕਾਂ ਤੇ ਲੋਕਾਂ ਨੂੰ ਕੁੱਟਦੇ ਮਾਰਦੇ ਸਨ।
ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਦੀ ਭੈਣ ਅਮਰ ਕੌਰ ਦੇ ਪੁੱਤਰ ਪ੍ਰੋਫੈਸਰ ਜਗਮੋਹਨ ਸਿੰਘ ਦੇ ਨਾਲ ਗੱਲਬਾਤ ਕੀਤੀ। ਗੱਲਬਾਤ ਦੇ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਇਹ ਤਸਵੀਰ ਜਲ੍ਹਿਆਂਵਾਲਾ ਬਾਗ ਵਿੱਚ ਹੋਏ ਕਤਲੇਆਮ ਤੋਂ ਬਾਅਦ ਦੀ ਹੈ ਜਦੋਂ ਅੰਮ੍ਰਿਤਸਰ ਵਿੱਚ ਮਾਰਸ਼ਲ ਲਾਅ ਲਾਗੂ ਸੀ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਤਸਵੀਰ ਵਿਚ ਨਜ਼ਰ ਆ ਰਿਹਾ ਸਿੱਖ ਨੌਜਵਾਨ ਸ਼ਹੀਦ ਭਗਤ ਸਿੰਘ ਨਹੀਂ ਹਨ।
Conclusion:
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਸੁਤੰਤਰਤਾ ਸੈਨਾਨੀ ਸ਼ਹੀਦ ਭਗਤ ਸਿੰਘ ਦੀ ਨਹੀਂ ਹੈ।ਹਾਲਾਂਕਿ ਤਸਵੀਰ ਵਿੱਚ ਨਜ਼ਰ ਆ ਰਹੇ ਸਿੱਖ ਨੌਜਵਾਨ ਦੀ ਪੁਸ਼ਟੀ ਨਹੀਂ ਹੋ ਸਕੀ।
Result:Misleading
Sources
https://twitter.com/KimAtiWagner/status/998878578572972032
https://sabrangindia.in/article/century-down-key-archival-docs-remain-buried-jallianwala-bagh
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044