Fact Check
ਪੰਜਾਬ ਸਰਕਾਰ ਨੇ ਨਹੀਂ ਜਾਰੀ ਕੀਤੇ ਇਹ ਦਿਸ਼ਾ ਨਿਰਦੇਸ਼ , ਵਾਇਰਲ ਹੋਇਆ ਫਰਜ਼ੀ ਦਾਅਵਾ
ਕਲੇਮ:
ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਲਾਕਡਾਉਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਵੇਰੀਫਿਕੇਸ਼ਨ:
ਪੰਜਾਬ ਸਰਕਾਰ ਨੇ 1 ਜੁਲਾਈ ਤੋਂ 30 ਜੁਲਾਈ ਤਕ ਅਨਲਾਕ 2 ਨੂੰ ਖੋਲ੍ਹਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕੰਨਟਨਮੈਂਟ ਜੂਨ ਤੋਂ ਬਾਹਰਲੇ ਇਲਾਕਿਆਂ ਵਿੱਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਤੋਂ ਖੋਲ੍ਹਣ ਦਾ ਫੈਸਲਾ ਕੀਤਾ ਹੈ।
ਇਸ ਵਿੱਚ ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਲਾਕਡਾਊਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਇਨ੍ਹਾਂ ਹਿਦਾਇਤਾਂ ਦੇ ਮੁਤਾਬਕ:
- 6 ਜੁਲਾਈ ਤੋਂ ਦੁਕਾਨਾਂ ਖੋਲ੍ਹਣ ਦਾ ਸਮਾਂ ਰਾਤ 9 ਵਜੇ ਤੱਕ ਹੋਵੇਗਾ
- ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਆਪਣੇ ਸਮੇਂ ਤੇ ਹੀ ਚੱਲਣਗੀਆਂ
- ਹੋਟਲ ਤੇ ਢਾਬਿਆਂ ਵਿੱਚ ਮਰਜ਼ੀ ਅਨੁਸਾਰ ਗ੍ਰਾਹਕ ਬਿਠਾਏ ਜਾ ਸਕਦੇ ਹਨ
- ਸਕੂਲ ਅਤੇ ਕਾਲਜ ਵੀ ਜਲਦ ਹੀ ਖੋਲ੍ਹੇ ਜਾਣਗੇ ਸਮਾਜਿਕ ਥਾਵਾਂ ਤੇ ਮਾਸ ਲਾਉਣਾ ਜ਼ਰੂਰੀ ਹੋਵੇਗਾ
- ਕਿਸੇ ਵੀ ਤਰ੍ਹਾਂ ਦੀ ਆਵਾਜਾਈ ਤੇ ਹੁਣ ਕੋਈ ਰੋਕ ਨਹੀਂ ਹੋਵੇਗੀ
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਖਾਸ ਤੌਰ ਤੋਂ ਵਟਸਐਪ ਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਵਾਇਰਲ ਹੋ ਰਹੀ ਪੋਸਟ ਵਿੱਚ ਦਿੱਤੀ ਗਈ ਜਾਣਕਾਰੀ ਦੀ ਇੱਕ ਇੱਕ ਕਰਕੇ ਜਾਂਚ ਸ਼ੁਰੂ ਕੀਤੀ। ਸਭ ਤੋਂ ਪਹਿਲਾਂ ਅਸੀਂ ਗੂਗਲ ਤੇ ਕੁਝ ਕੀਵਰਡ ਦੀ ਮਦਦ ਦੇ ਨਾਲ ਪੰਜਾਬ ਸਰਕਾਰ ਵੱਲੋਂ ਅਨਲਾਕ 2 ਨੂੰ ਲੈ ਕੇ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਸਰਕਾਰ ਵੱਲੋਂ ਜਾਰੀ ਕੀਤੀ ਗਈਆਂ ਹਦਾਇਤਾਂ ਦੀ ਕਾਪੀ ਮਿਲੀ।

6 ਜੁਲਾਈ ਤੋਂ ਦੁਕਾਨਾਂ ਖੋਲ੍ਹਣ ਦਾ ਸਮਾਂ ਰਾਤ 9 ਵਜੇ ਤੱਕ ਹੋਵੇਗਾ: ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਦੁਕਾਨਾਂ ਨੂੰ ਖੋਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਲੈ ਕੇ ਰਾਤ ਦੇ 8 ਵਜੇ ਤੱਕ ਹੋਵੇਗਾ। ਹਾਲਾਂਕਿ ਸ਼ਰਾਬ ਦੇ ਠੇਕਿਆਂ ਨੂੰ ਸਰਕਾਰ ਨੇ ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ।
ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਆਪਣੇ ਸਮੇਂ ਤੇ ਹੀ ਚੱਲਣਗੀਆਂ: ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਮੁਤਾਬਕ ਪੰਜਾਬ ਵਿੱਚ ਬੱਸਾਂ ਸਮੇਂ ਸਿਰ ਅਤੇ ਪੂਰੀ ਗਿਣਤੀ ਦੇ ਨਾਲ ਚੱਲਣਗੀਆਂ। ਹਿਦਾਇਤਾਂ ਦੇ ਮੁਤਾਬਕ ਹੁਣ ਯਾਤਰੀ ਬੱਸਾਂ ਦੀ ਆਵਾਜਾਹੀ ਇਕ ਸੂਬੇ ਤੋਂ ਦੂਜੇ ਸੂਬੇ ਤੱਕ ਪੂਰੀ ਸਮਰੱਥਾ ਨਾਲ ਹੋ ਸਕੇਗੀ।
ਹੋਟਲ ਤੇ ਢਾਬਿਆਂ ਵਿੱਚ ਮਰਜ਼ੀ ਅਨੁਸਾਰ ਗ੍ਰਾਹਕ ਬਿਠਾਏ ਜਾ ਸਕਦੇ ਹਨ: ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਮੁਤਾਬਕ ਹੋਟਲ ਜਾਂ ਢਾਬਿਆਂ ਵਿੱਚ ਗ੍ਰਾਹਕਾਂ ਦੀ ਗਿਣਤੀ 50 ਪਰਸੈਂਟ ਹੋਣੀ ਚਾਹੀਦੀ ਹੈ।
ਸਕੂਲ ਅਤੇ ਕਾਲਜ ਵੀ ਜਲਦ ਹੀ ਖੋਲ੍ਹੇ ਜਾਣਗੇ: ਪੰਜਾਬ ਸਰਕਾਰ ਨੇ ਸਕੂਲਾਂ ਤੇ ਕਾਲਜਾਂ ਨੂੰ 31 ਜੁਲਾਈ ਤੱਕ ਬੰਦ ਕਰਨ ਦਾ ਫ਼ੈਸਲਾ ਲਿਆ ਹੈ।
ਸਮਾਜਿਕ ਥਾਵਾਂ ਤੇ ਮਾਸਕ ਲਾਉਣਾ ਜ਼ਰੂਰੀ ਹੋਵੇਗਾ: ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਮੁਤਾਬਕ ਸਮਾਜਿਕ ਥਾਵਾਂ ਤੇ ਮਾਸਕ ਲਗਾਉਣਾ ਜ਼ਰੂਰੀ ਹੈ।
ਕਿਸੇ ਵੀ ਤਰ੍ਹਾਂ ਦੀ ਆਵਾਜਾਈ ਤੇ ਹੁਣ ਕੋਈ ਰੋਕ ਨਹੀਂ ਹੋਵੇਗੀ: ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਪੰਜਾਬ ਵਿੱਚ ਆਵਾਜਾਈ ਤੇ ਕਿਸੇ ਤਰ੍ਹਾਂ ਦੀ ਕੋਈ ਰੋਕ ਨਹੀਂ ਹੋਵੇਗੀ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਵਿੱਚ ਕੀਤੇ ਗਏ ਕੁਝ ਦਾਅਵੇ ਫਰਜ਼ੀ ਹਨ। ਪੰਜਾਬ ਸਰਕਾਰ ਨੇ ਇਸ ਤਰ੍ਹਾਂ ਦੇ ਕੋਈ ਵੀ ਦਿਸ਼ਾ ਨਿਰਦੇਸ਼ ਨਹੀਂ ਜਾਰੀ ਕੀਤੇ ਹਨ।
ਟੂਲਜ਼ ਵਰਤੇ:
- ਗੂਗਲ ਸਰਚ
- ਮੀਡੀਆ ਰਿਪੋਰਟ