Fact Check
7 ਸਾਲ ਪੁਰਾਣੀ ਤਸਵੀਰ ਨੂੰ ਕਿਸਾਨ ਅੰਦੋਲਨ ਦਾ ਦੱਸਕੇ ਕੀਤਾ ਵਾਇਰਲ
ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਲੈ ਕੇ ਸੋਸ਼ਲ ਮੀਡੀਆ ਤੇ ਕਈ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਨੇ ਖ਼ਾਲਿਸਤਾਨ ਦੇ ਹੱਕ ਵਿੱਚ ਇੱਕ ਪੋਸਟਰ ਫੜਿਆ ਹੋਇਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਕਿਸਾਨ ਅੰਦੋਲਨ ਦੀ ਹੈ।

ਸੋਸ਼ਲ ਮੀਡੀਆ ਯੂਜ਼ਰਜ਼ ਨੇ ਇਸ ਤਸਵੀਰ ਨੂੰ ਅਪਲੋਡ ਕਰਦਿਆਂ ਲਿਖਿਆ,”ਇਹ ਅੰਦੋਲਨ ਕਿਸਾਨ ਅੰਦੋਲਨ ਨਹੀਂ। ਇਨ੍ਹਾਂ ਦਾ ਮਕਸਦ ਖ਼ਾਲਿਸਤਾਨ ਬਣਾਉਣਾ ਹੈ। ਇਸ ਦੇ ਪਿੱਛੇ ਕਿਤੇ ਨਾ ਕਿਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਹੈ।”

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਗੈਟੀ ਇਮੇਜ ਦੀ ਵੈੱਬਸਾਈਟ ਤੇ ਮਿਲੀ। ਵਾਇਰਲ ਹੋ ਰਹੀ ਤਸਵੀਰ ਨੂੰ 6 ਜੂਨ 2013 ਨੂੰ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਵਿਖੇ ਖਿੱਚਿਆ ਗਿਆ ਸੀ। ਇਸ ਤਸਵੀਰ ਨੂੰ ਏਐਫਪੀ ਦੇ ਨਰਿੰਦਰ ਨਾਨੂ ਨੇ ਖਿੱਚਿਆ ਸੀ। ਤਸਵੀਰ ਦੇ ਕੈਪਸ਼ਨ ਦੇ ਮੁਤਾਬਕ ਆਪ੍ਰੇਸ਼ਨ ਬਲੂ ਸਟਾਰ ਦੀ 29ਵੀ ਬਰਸੀ ਤੇ ਗੋਲਡਨ ਟੈਂਪਲ ਵਿੱਚ ਕਈ ਵੱਖਵਾਦੀ ਸੰਗਠਨਾਂ ਨੇ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਖਾਲਿਸਤਾਨ ਦੇ ਸਮਰਥਨ ਚ ਨਾਅਰੇ ਲਗਾਏ।

ਨਰਿੰਦਰ ਨਾਨੂ ਵੱਲੋਂ ਦਰਬਾਰ ਸਾਹਿਬ ਵਿਖੇ ਖਿੱਚੀ ਗਈ ਇਕ ਹੋਰ ਤਸਵੀਰ ਤੁਸੀਂ ਇੱਥੇ ਦੇਖ ਸਕਦੇ ਹੋ।
Also read:ਕ੍ਰਿਕਟ ਵਰਲਡ ਕੱਪ ਵਿੱਚ ਲਗਾਏ ਗਏ ਨਾਅਰਿਆਂ ਦੀ ਪੁਰਾਣੀ ਵੀਡੀਓ ਨੂੰ ਕਿਸਾਨ ਅੰਦੋਲਨ ਦੇ ਨਾਮ ਤੇ ਕੀਤਾ ਵਾਇਰਲ
ਗੂਗਲ ਸਰਚ ਦੇ ਦੌਰਾਨ ਸਾਨੂੰ ਦ ਐਕਸਪ੍ਰੈਸ ਟ੍ਰਿਬਿਊਨ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਇੱਕ ਆਰਟੀਕਲ ਮਿਲਿਆ। ਸਾਲ 2019 ਵਿੱਚ ਪ੍ਰਕਾਸ਼ਤ ਆਰਟੀਕਲ ਵਿੱਚ ਵੀ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਮਿਲੀ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਹੁਣ ਦੀ ਨਹੀਂ ਹੈ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰ ਜੂਨ 2013 ਦੀ ਹੈ।
Result: Misplaced Context
Sources
The Express Tribune: https://tribune.com.pk/article/81537/why-pakistan-made-a-blunder-by-blindly-surrendering-to-indias-khalistan-movement
AFP via Getty Images: https://www.gettyimages.in/detail/news-photo/activists-from-various-radical-sikh-organisations-hold-news-photo/170021458
AFP via Getty Images: https://www.gettyimages.in/detail/news-photo/activists-from-a-radical-sikh-organisation-hold-placards-in-news-photo/170021479
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044