Fact Check
ਕੀ ਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਗਵਾਈ ਜਾਨ? ਗੁੰਮਰਾਹਕੁੰਨ ਦਾਅਵਾ ਵਾਇਰਲ
ਸੋਸ਼ਲ ਮੀਡੀਆ ਤੇ ਇਕ ਮ੍ਰਿਤਕ ਵਿਅਕਤੀ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਜਿਥੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ

ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਇਸ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ ਕਿ ਤਸਵੀਰ ਚ ਦਿਖਾਈ ਦੇ ਰਿਹਾ ਮ੍ਰਿਤ ਵਿਅਕਤੀ ਅੰਦੋਲਨ ਵਿੱਚ ਹਿੱਸਾ ਲੈ ਰਿਹਾ ਕਿਸਾਨ ਸੀ। ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਹੁਣ ਤਕ 26 ਅੰਦੋਲਨਕਾਰੀ ਆਪਣੀ ਜਾਨ ਗਵਾ ਚੁੱਕੇ ਹਨ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਵੀ ਇਸ ਤਸਵੀਰ ਨੂੰ ਆਪਣੇ ਫੇਸਬੁੱਕ ਅਤੇ ਟਵਿੱਟਰ ਹੈਂਡਲ ਤੇ ਸ਼ੇਅਰ ਕੀਤਾ।

ਖੇਤੀਬਾੜੀ ਮਾਹਰ ਰਮਨਦੀਪ ਸਿੰਘ ਮਾਨ ਨੇ ਆਪਣੇ ਟਵਿੱਟਰ ਹੈਂਡਲ ਤੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,” ਦਿੱਲੀ ਮੋਰਚੇ ਵਿੱਚ ਇੱਕ ਹੋਰ ਕਿਸਾਨ ਸ਼ਹੀਦ ਹੋ ਗਿਆ। ਮੈਂ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕਰਦਾ ਹਾਂ।”

ਅਦਾਕਾਰਾ ਸਵਾਰਾ ਭਾਸਕਰ ਨੇ ਵੀ ਇਸ ਟਵੀਟ ਨੂੰ ਆਪਣੇ ਅਧਿਕਾਰਿਕ ਟਵਿੱਟਰ ਹੈਂਡਲ ਉੱਤੇ ਸ਼ੇਅਰ ਕੀਤਾ। ਹਾਲਾਂਕਿ, ਬਾਅਦ ਦੇ ਵਿੱਚ ਆਪਣੀ ਗਲਤੀ ਸੁਧਾਰਦਿਆਂ ਉਹਨਾਂ ਨੇ ਆਪਣੇ ਟਵੀਟ ਨੂੰ ਡਿਲੀਟ ਕਰ ਦਿੱਤਾ।

ਅਸੀਂ ਪਾਇਆ ਕਿ ਟਵਿੱਟਰ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।


ਇਸ ਨਾਲ ਹੀ ਫੇਸਬੁੱਕ ਤੇ ਵੀ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਇਸ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।
ਸਰਚ ਦੇ ਦੌਰਾਨ ਅਸੀਂ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ ਤਕਰੀਬਨ ਦੋ ਸਾਲ ਪੁਰਾਣੀ ਹੈ। 2 ਸਤੰਬਰ 2018 ਨੂੰ ਫੇਸਬੁੱਕ ਤੇ ਅਪਲੋਡ ਕੀਤੀ ਗਈ ਇਸ ਤਸਵੀਰ ਦੇ ਕੈਪਸ਼ਨ ਦੇ ਮੁਤਾਬਕ ਪੰਜਾਬ ਦੇ ਸ੍ਰੀ ਤਰਨਤਾਰਨ ਸਾਹਿਬ ਦੇ ਬੋਹੜੀ ਚੌਕ ਤੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ।

ਅਸੀਂ ਪਾਇਆ ਕਿ ਕਈ ਹੋਰਨਾਂ ਫੇਸਬੁੱਕ ਪੇਜਾਂ ਅਤੇ ਪ੍ਰੋਫਾਈਲਾਂ ਨੇ ਵੀ ਇਸ ਤਸਵੀਰ ਨੂੰ ਇਸ ਕੈਪਸ਼ਨ ਨਾਲ ਹੀ ਅਪਲੋਡ ਕੀਤਾ ਸੀ।

ਹਾਲਾਂਕਿ ਅਸੀਂ ਆਪਣੀ ਸਰਚ ਦੇ ਦੌਰਾਨ ਵਾਇਰਲ ਹੋ ਰਹੀ ਤਸਵੀਰ ਅਤੇ ਦਿਖਾਈ ਦੇ ਰਹੇ ਮ੍ਰਿਤਕ ਵਿਅਕਤੀ ਦੀ ਪਹਿਚਾਣ ਨਹੀਂ ਕਰ ਸਕੇ ਪਰ ਸਾਡੀ ਜਾਂਚ ਵਿੱਚ ਇਹ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਤਸਵੀਰ ਤਕਰੀਬਨ ਦੋ ਸਾਲ ਪੁਰਾਣੀ ਹੈ ਅਤੇ ਇਸ ਦਾ ਦਿੱਲੀ ਸਮੇਤ ਕਈ ਹੋਰਨਾ ਬਾਰਡਰਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਨਾਲ ਸਬੰਧ ਨਹੀਂ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਤਕਰੀਬਨ ਦੋ ਸਾਲ ਪੁਰਾਣੀ ਹੈ ਅਤੇ ਇਸ ਦਾ ਕਿਸਾਨ ਅੰਦੋਲਨ ਦੇ ਨਾਲ ਕੋਈ ਸਬੰਧ ਨਹੀਂ ਹੈ।
Result: Misleading
Sources
https://www.facebook.com/GillPB05/posts/277418002868403
https://www.facebook.com/permalink.php?story_fbid=518840375242863&id=300796847047218
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044