Fact Check
ਕੀ ਬੀਜੇਪੀ ਉਮੀਦਵਾਰ ਦੇ ਗਲ ਵਿਚ ਪਾਇਆ ਜੁੱਤੀਆਂ ਦਾ ਹਾਰ? ਪੁਰਾਣੀ ਵੀਡੀਓ ਹੋਈ ਵਾਇਰਲ
ਸ਼ੋਸ਼ਲ ਮੀਡੀਆ ਤੇ ਇਕ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਪਿੱਛੇ ਇਕ ਬਜ਼ੁਰਗ ਨੂੰ ਭਾਜਪਾ ਉਮੀਦਵਾਰ ਦੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਬਿਹਾਰ ਵਿਧਾਨ ਸਭਾ ਚੋਣਾਂ ਦੇ ਦੌਰਾਨ ਦੀ ਹੈ।.
ਸ਼ੋਸ਼ਲ ਮੀਡੀਆ ਤੇ ਇਕ ਫੇਸਬੁੱਕ ਪੇਜ ਨੇ ਇਸ ਵੀਡੀਓ ਨੂੰ ਅਪਲੋਡ ਕਰਦਿਆਂ ਲਿਖਿਆ,”ਬਿਹਾਰ ਦੇ ਲੋਕ ਬੀਜੇਪੀ ਉਮੀਦਵਾਰਾਂ ਨੂੰ ਜੁੱਤੀਆਂ ਦਾ ਹਾਰ ਪਾ ਕੇ ਖੂਬ ਮਾਨ ਸਨਮਾਨ ਦੇ ਰਹੇ ਹਨ”।

ਅਸੀਂ ਪਾਇਆ ਕਿ ਸ਼ੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Fact Check/Verification
ਅਸੀਂ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿਚ ਅਸੀਂ Invid ਟੂਲ ਦੀ ਮਦਦ ਨਾਲ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।
ਸੋਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ਨਿਊਜ਼ 18 ਇੰਡੀਆ ਦੀ ਵੈੱਬਸਾਈਟ ਤੇ ਪ੍ਰਕਾਸ਼ਿਤ ਖ਼ਬਰ ਮਿਲੀ ਜਿਸ ਵਿਚ ਵਾਇਰਲ ਹੋ ਰਹੀ ਵੀਡੀਓ ਦਾ ਇਸਤਮਾਲ ਕੀਤਾ ਗਿਆ ਸੀ।

8 ਜਨਵਰੀ 2018 ਨੂੰ ਅਪਲੋਡ ਕੀਤੀ ਗਈ ਇਸ ਖਬਰ ਦੇ ਮੁਤਾਬਕ ਮੱਧ ਪ੍ਰਦੇਸ਼ ਤੇ ਧਾਰ ਵਿਚ ਨਗਰ ਪਰਿਸ਼ਦ ਦੇ ਮੁਖੀ ਦੀ ਚੋਣ ਲੜ ਰਹੇ ਭਾਜਪਾ ਉਮੀਦਵਾਰ ਜਦੋਂ ਵੋਟਾਂ ਮੰਗਣ ਗਏ ਤਾਂ ਇਕ ਬਜ਼ੁਰਗ ਨੇ ਉਸਦੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾ ਦਿੱਤਾ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਸਰਚ ਦੇ ਦੌਰਾਨ ਸਾਨੂੰ ਇਕ ਹੋਰ ਨਾਮਵਰ ਮੀਡੀਆ ਏਜੰਸੀ ਦੀ ਵੈੱਬਸਾਈਟ ਤੇ ਇਕ ਖਬਰ ਮਿਲੀ। 8 ਜਨਵਰੀ 2018 ਨੂੰ ਪ੍ਰਕਾਸ਼ਿਤ ਇਸ ਖਬਰ ਦੇ ਮੁਤਾਬਕ ਮੱਧ ਪ੍ਰਦੇਸ਼ ਤੇ ਧਾਰ ਜ਼ਿਲੇ ਦੇ ਧਾਮਨੋਦ ਵਿਚ ਭਾਜਪਾ ਦੇ ਉਮੀਦਵਾਰ ਦਰਸ਼ਨ ਸ਼ਰਮਾ ਨੂੰ ਬਜ਼ੁਰਗਾਂ ਦੇ ਰੋਸ ਦਾ ਸਾਹਮਣਾ ਕਰਨਾ ਪਿਆ ਜਿੱਥੇ ਇੱਕ ਬਜ਼ੁਰਗ ਨੇ ਜੁੱਤੀਆਂ ਦਾ ਹਾਰ ਪਾ ਕੇ ਦਿਨੇਸ਼ ਸ਼ਰਮਾ ਦਾ ਸਨਮਾਨ ਕੀਤਾ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸ਼ੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦਾ ਬਿਹਾਰ ਵਿਧਾਨ ਸਭਾ ਚੋਣਾਂ ਦੇ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਵੀਡੀਓ ਮੱਧ ਪ੍ਰਦੇਸ਼ ਵਿਚ ਹੋਈਆਂ ਚੋਣਾਂ ਦੇ ਦੌਰਾਨ ਦੀ ਹੈ।
Result: Misleading
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044