Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੁਖਬੀਰ ਬਾਦਲ ਵਲੋਂ ਰਾਮ ਰਹੀਮ ਨੂੰ ਭੇਂਟ ਕੀਤੀ ਪੁਸ਼ਾਕ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੇਰੇ ਤਕ ਪਹੁੰਚਾਈ : ਸੁਖਦੇਵ ਸਿੰਘ ਢੀਂਡਸਾ

2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਸੋਸ਼ਲ ਮੀਡੀਆ ਉੱਤੇ ਹਰੇਕ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ ਅਤੇ ਲੀਡਰਾਂ ਵੱਲੋਂ ਆਪਣੀ ਆਪਣੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ, ਇਸ ਦੌਰਾਨ ਸੋਸ਼ਲ ਮੀਡਿਆ ਤੇ ਕਈ ਗੁੰਮਰਾਹਕੁੰਨ ਅਤੇ ਫਰਜ਼ੀ ਪੋਸਟਾਂ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ( ਡੇਮੋਕ੍ਰੇਟਿਕ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਸੁਖਬੀਰ ਬਾਦਲ ਵਲੋਂ ਰਾਮ ਰਹੀਮ ਨੂੰ ਭੇਂਟ ਕੀਤੀ ਗਈ ਪੁਸ਼ਾਕ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੇਰੇ ਤਕ ਪਹੁੰਚਾਈ ਸੀ। ਗੌਰਤਲਬ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੇ ਹਾਲ ਹੀ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ( ਡੇਮੋਕ੍ਰੇਟਿਕ) ਦਾ ਗਠਨ ਕੀਤਾ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਤੇ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਸੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਖ਼ਬਰ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।
ਗੌਰਤਲਬ ਹੈ ਕਿ , ਜੇਕਰ ਕਿਸੀ ਨਿਊਜ਼ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਕੀਤੀ ਹੁੰਦੀ ਤਾਂ ਉਸ ਨੂੰ ਲੈ ਕੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।
ਹੁਣ ਅਸੀਂ ਵਾਇਰਲ ਹੋ ਰਹੀ ਪੋਸਟ ਨੂੰ ਗੌਰ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਰਿਪੋਰਟ ਦੇ ਵਿੱਚ ਕਾਫੀ ਗ਼ਲਤੀਆਂ ਸਨ ਜੋ ਆਮ ਤੌਰ ਉੱਤੇ ਨਹੀਂ ਹੁੰਦੀਆਂ। ਅਸੀਂ ਇਹ ਵੀ ਪਾਇਆ ਕਿ ਵਾਇਰਲ ਪੋਸਟ ਦੇ ਵਿੱਚ ਕੁਝ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ।

ਅਸੀਂ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਫਰਜ਼ੀ ਦੱਸਿਆ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਇਸ ਤਰਾਂ ਦਾ ਕੋਈ ਬਿਆਨ ਨਹੀਂ ਦਿੱਤਾ ਜਿਸ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ ਦਾ ਜ਼ਿਕਰ ਹੋਵੇ। ਉਹਨਾਂ ਨੇ ਕਿਹਾ ਕਿ ਇਹ ਝੂਠੀਆਂ ਖਬਰਾਂ ਨਾਲ ਭਰਮ ਭੁਲੇਖੇ ਪੈਦਾ ਕਰਨਾ ਕੁਝ ਸਿਆਸੀ ਲੋਕਾਂ ਦੀ ਬੁਖਲਾਹਟ ਦਾ ਨਤੀਜਾ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਅਤੇ ਗੁੰਮਰਾਹਕੁੰਨ ਹੈ। ਸ਼੍ਰੋਮਣੀ ਅਕਾਲੀ ਦਲ ( ਡੇਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
Facebook: https://www.facebook.com/sukhdevsinghdhindsaa/photos/a.113096726851722/180495030111891/?type=3&theater
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
June 5, 2024
Shaminder Singh
May 28, 2024
Shaminder Singh
May 15, 2024