Tuesday, April 14, 2026

Fact Check

ਆਮ ਆਦਮੀ ਪਾਰਟੀ ਦੇ ਐਮਪੀ ਭਗਵੰਤ ਮਾਨ ਦੇ ਨਾਮ ਤੇ ਫਰਜ਼ੀ ਅਖ਼ਬਾਰ ਦੀ ਕਲਿੱਪ ਵਾਇਰਲ

Written By Shaminder Singh
Nov 16, 2020
banner_image

2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ।ਹਾਲਾਂਕਿ ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਵਾਇਰਲ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਅਖ਼ਬਾਰ ਦੀ ਕਲਿੱਪ ਵਾਇਰਲ ਹੋ ਰਹੀ ਹੈ ਜਿਸ ਹੈਡਲਾਈਨ ਦੇ ਮੁਤਾਬਕ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਪੰਜਾਬੀ ਐੱਨਆਰਆਈਜ ਦੇ 110 ਕਰੋੜ ਰੁਪਏ ਖੁਰਦ ਬੁਰਦ ਕੀਤੇ। 

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਤੇ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਸੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ  ਅਖ਼ਬਾਰ ਦੀ ਕਲਿਪ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।

ਗੌਰਤਲਬ ਹੈ ਕਿ , ਜੇਕਰ ਕਿਸੀ ਨਿਊਜ਼ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਕੀਤੀ ਹੁੰਦੀ ਤਾਂ ਉਸ ਨੂੰ ਲੈ ਕੇ ਇੰਟਰਨੈਟ ਤੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਰਿਪੋਰਟ ਨਹੀਂ ਮਿਲੀ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਹੁਣ ਅਸੀਂ ਵਾਇਰਲ ਹੋ ਰਹੀ ਅਖ਼ਬਾਰ ਦੀ ਵਾਈਰਲ ਕਲਿੱਪ ਨੂੰ ਗੌਰ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਰਿਪੋਰਟ ਦੇ ਵਿੱਚ ਕਾਫੀ ਗ਼ਲਤੀਆਂ ਸਨ ਜੋ ਆਮ ਤੌਰ ਉੱਤੇ ਨਹੀਂ ਹੁੰਦੀਆਂ। ਅਸੀਂ ਇਹ ਵੀ ਪਾਇਆ ਕਿ ਵਾਇਰਲ ਪੋਸਟ ਦੇ ਵਿੱਚ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ ਜਿਸ ਤੋਂ ਇਹ ਸਾਫ ਹੁੰਦਾ ਹੈ ਕਿ ਅਖ਼ਬਾਰ ਨੂੰ ਫੋਟੋਸ਼ਾਪ ਟੂਲ ਦੀ ਮਦਦ ਨਾਲ ਬਣਾਇਆ ਗਿਆ ਹੈ।

ਅਸੀਂ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿੱਪ ਨੂੰ ਲੈ ਕੇ ਭਗਵੰਤ ਮਾਨ ਦੇ ਨਾਲ ਸੰਪਰਕ ਕੀਤਾ। ਹਾਲਾਂਕਿ ਉਨ੍ਹਾਂ ਦੇ ਨਾਲ ਸਾਡਾ ਸੰਪਰਕ ਨਹੀਂ ਹੋ ਸਕਿਆ। ਸੰਪਰਕ ਹੋਣ ਤੇ ਇਸ ਆਰਟੀਕਲ ਨੂੰ ਅਪਡੇਟ ਕੀਤਾ ਜਾਵੇਗਾ ।

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖਬਾਰ ਦੀ ਕਲਿਪ ਫੋਟੋਸ਼ਾਪ ਹੈ ਜਿਸ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

Result: Manipulated

Sources

https://drive.google.com/file/d/1vEe7Wqt3lsGzwC5wTdPk2XrHhJQVAac3/view?usp=sharing


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

image
ਜੇ ਤੁਸੀਂ ਕਿਸੇ ਦਾਅਵੇ ਦੀ ਸਚਾਈ ਦੀ ਜਾਂਚ ਕਰਵਾਉਣੀ ਹੈ, ਪ੍ਰਤੀਕਿਰਿਆ ਦੇਣੀ ਹੈ ਜਾਂ ਸ਼ਿਕਾਇਤ ਦਰਜ ਕਰਵਾਉਣੀ ਹੈ, ਤਾਂ ਸਾਨੂੰ ਵਟਸਐਪ ਕਰੋ +91-9999499044 ਜਾਂ ਸਾਨੂੰ ਈਮੇਲ ਕਰੋ checkthis@newschecker.in​. ਤੁਸੀਂ ਸਾਡੇ ਨਾਲ ਸੰਪਰਕ ਕਰ ਸਕਦੇ ਹੋ ਅਤੇ ਫਾਰਮ ਭਰ ਸਕਦੇ ਹੋ।
Newchecker footer logo
ifcn
fcp
fcn
fl
About Us

Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check

Contact Us: checkthis@newschecker.in

14,935

Fact checks done

FOLLOW US
imageimageimageimageimageimageimage