Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਕੁਝ ਪੀਂਦੇ ਹੋਏ ਦਿਖਾਈ ਦੇ ਰਹੇ ਹਨ।ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਸ਼ਰਾਬ ਪੀ ਰਹੇ ਹਨ।

ਸੋਸ਼ਲ ਮੀਡੀਆ ਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਕੁਝ ਪੀਂਦੇ ਹੋਏ ਦਿਖਾਈ ਦੇ ਰਹੇ ਹਨ।ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਸ਼ਰਾਬ ਪੀ ਰਹੇ ਹਨ।
ਅਸੀਂ ਪਾਇਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਤੋਂ ਸੰਬੰਧਿਤ ਕਈ ਸੋਸ਼ਲ ਮੀਡੀਆ ਯੂਜ਼ਰ ਅਤੇ ਫੇਸਬੁੱਕ ਪੇਜਾਂ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਆ ਤਾਂ ਹੁਣ ਹੱਦਾਂ ਹੀ ਟੱਪ ਗਿਆ ਦੇਖੋ ਕਿਵੇਂ ਦਿਨ ਦਿਹਾੜੇ ਹੀ ਖਿੱਚੀ ਆਉਂਦਾ, ਉਹ ਵੀ ਨੀਟ ਹੀ, ਪਾਣੀ ਤਾਂ ਇਹ ਆਪ ਹੀ ਦੱਸਦਾ ਹੁੰਦਾ ਕਿ ਦੇਖ ਕੇ ਹੀ ਮੂੰਹ ਚ ਆ ਜਾਂਦਾ’

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪੈਲਟਫਾਰਮ ਖਾਸ ਤੌਰ ਤੋਂ ਵਟਸਐਪ ਤੇ ਵੀ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਤਸਵੀਰ ਦੀ ਜਾਂਚ ਸ਼ੁਰੂ ਕੀਤੀ।ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਇਸ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।
ਸਰਚ ਦੇ ਦੌਰਾਨ ਸਾਨੂੰ ਫੇਸਬੁੱਕ ਪੇਜ ਸੰਗਰੂਰ ਆਲੇ ਮੱਕੜ ਤੇ ਵਾਇਰਲ ਹੋ ਰਹੀ ਅਸਲ ਤਸਵੀਰ ਮਿਲੀ। ਅਸੀਂ ਪਾਇਆ ਕਿ ਅਸਲ ਤਸਵੀਰ ਦੇ ਵਿੱਚ ਕਿਤੇ ਵੀ ਪਿੱਛੇ ਸ਼ਰਾਬ ਦਾ ਠੇਕਾ ਨਜ਼ਰ ਨਹੀਂ ਆ ਰਿਹਾ ਜਦਕਿ ਤਸਵੀਰ ਦੇ ਵਿੱਚ ਭਗਵੰਤ ਮਾਨ ਦੇ ਕੋਲੇ ਇੱਕ ਪਾਣੀ ਦਾ ਘੜਾ ਦਿਖਾਈ ਦੇ ਰਿਹਾ ਹੈ।

ਸਰਚ ਦੇ ਦੌਰਾਨ ਸਾਨੂੰ ਕਈ ਪੋਸਟਾਂ ਮਿਲੀਆਂ ਜਿਸ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਫਰਜ਼ੀ ਅਤੇ ਫੋਟੋਸ਼ਾਪ ਦੱਸਿਆ ਗਿਆ।

ਤੁਸੀਂ ਹੇਠਾਂ ਦਿੱਤੀਆਂ ਗਈਆਂ ਦੋਵਾਂ ਤਸਵੀਰਾਂ ਦੇ ਵਿੱਚ ਅੰਤਰ ਸਾਫ ਦੇਖ ਸਕਦੇ ਹੋ।

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਭਗਵੰਤ ਮਾਨ ਦੀ ਤਸਵੀਰ ਫਰਜ਼ੀ ਹੈ। ਵਾਇਰਲ ਹੋ ਰਹੀ ਤਸਵੀਰ ਨੂੰ ਫੋਟੋਸ਼ਾਪ ਦੀ ਮਦਦ ਦੇ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।
https://facebook.com/story.php?story_fbid=3637946629571657&id=2221319211234413
https://facebook.com/story.php?story_fbid=792682378173471&id=100022951470270
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
June 11, 2024
Shaminder Singh
May 22, 2024
Shaminder Singh
May 13, 2024