Fact Check
ਨਾਗਰਿਕਤਾ ਸੰਸ਼ੋਧਨ ਐਕਟ ਦੇ ਪ੍ਰਦਰਸ਼ਨ ਦੀਆਂ ਤਸਵੀਰਾਂ ਨੂੰ ‘ਦਿੱਲੀ ਚਲੋ ਮਾਰਚ ਨਾਲ ਜੋੜਕੇ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰ ਵਿੱਚ ਦਿਖਾਈ ਦੇ ਰਹੇ ਲੀਡਰ ਪਹਿਲਾਂ ਸ਼ਾਹੀਨ ਬਾਗ਼ ਅਤੇ ਹੁਣ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹਿੱਸਾ ਲੈ ਰਹੇ ਹਨ।
ਸੋਸ਼ਲ ਮੀਡੀਆ ਤੇ ਇਕ ਟਵਿੱਟਰ ਯੂਜ਼ਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਕੀ ਮੈਂ ਸੱਚ ਬੋਲਿਆ? ਦੱਸੋ? ਗੰਗਾਧਰ ਹੀ ਸ਼ਕਤੀਮਾਨ ਹੈ।”

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ- 9999499044 ਤੇ ਵੀ ਇਕ ਯੂਜ਼ਰ ਨੇ ਸਾਨੂੰ ਇਸ ਤਸਵੀਰ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪਹਿਲੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ।
ਅਸੀਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਸੋਚ ਤੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਫੇਸਬੁੱਕ ਪੇਜ ਤੇ ਮਾਰਚ 3 ਨੂੰ ਅਪਲੋਡ ਮਿਲੀ।
Also read:ਕ੍ਰਿਕਟ ਵਰਲਡ ਕੱਪ ਵਿੱਚ ਲਗਾਏ ਗਏ ਨਾਅਰਿਆਂ ਦੀ ਪੁਰਾਣੀ ਵੀਡੀਓ ਨੂੰ ਕਿਸਾਨ ਅੰਦੋਲਨ ਦੇ ਨਾਮ ਤੇ ਕੀਤਾ ਵਾਇਰਲ
ਤਸਵੀਰ ਵਿੱਚ ਦਿੱਤੇ ਗਏ ਕੈਪਸ਼ਨ ਦੇ ਵਿੱਚ 5 ਮਾਰਚ ਨੂੰ ਹੋਣ ਵਾਲੀ ਲੁਧਿਆਣਾ ਰੈਲੀ ਮੀਂਹ ਦੇ ਕਾਰਨ 9 ਮਾਰਚ ਨੂੰ ਮੁਲਤਵੀ ਕੀਤੀ ਜਾਂਦੀ ਹੈ।

ਅਸੀਂ ਤਸਵੀਰ ਦੀ ਵੈਰੀਫਿਕੇਸ਼ਨ ਦੇ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੋਸ਼ਲ ਮੀਡੀਆ ਟੀਮ ਨੂੰ ਸੰਪਰਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਵਾਇਰਲ ਹੋ ਰਹੀ ਪਹਿਲੀ ਤਸਵੀਰ ਲੁਧਿਆਣਾ ਦੀ ਹੈ ਅਤੇ ਦੋਵਾਂ ਤਸਵੀਰਾਂ ਵਿਚਲੇ ਵਿਅਕਤੀ ਇਕ ਨਹੀਂ ਹਨ। ਉਨ੍ਹਾਂ ਨੇ ਦੱਸਿਆ ਕਿ ਪਹਿਲੀ ਤਸਵੀਰ ਵਿੱਚ ਦਿਖਾਈ ਦੇ ਰਹੇ ਵਿਅਕਤੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ , ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਲੁਧਿਆਣਾ ਜ਼ਿਲ੍ਹੇ ਤੋਂ ਪ੍ਰਧਾਨ ਸੌਦਾਗਰ ਸਿੰਘ ਹਨ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੇ ਪਿੱਛੇ ਸ਼ਾਹੀਨ ਬਾਗ , ਲੁਧਿਆਣਾ ਪੜ੍ਹਿਆ ਜਾ ਸਕਦਾ ਹੈ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਮੁਤਾਬਕ ਲੁਧਿਆਣਾ ਦੇ ਸ਼ਾਹੀਨ ਬਾਗ਼ ਵਿਖੇ ਲੰਮੇ ਸਮੇਂ ਤਕ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ।
ਹੁਣ ਅਸੀਂ ਵਾਇਰਲ ਹੋ ਰਹੀ ਦੂਜੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ।
ਵਾਇਰਲ ਹੋ ਰਹੀ ਤਸਵੀਰ ਅਸਲ ਦੇ ਵਿਚ ਸ਼ਾਹੀਨ ਬਾਗ਼ ਦੀ ਹੈ। ਇਸ ਤਸਵੀਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਫੇਸਬੁੱਕ ਪੇਜ ਤੇ ਫਰਵਰੀ ਵਿੱਚ ਅਪਲੋਡ ਕੀਤਾ ਗਿਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰ ਸ਼ਾਹੀਨ ਬਾਗ਼ ਵਿਚ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਦੇ ਲਈ ਲੰਗਰ ਦੀ ਸੇਵਾ ਕਰਨ ਲਈ ਪੁੱਜੇ ਸਨ।

ਤੁਸੀਂ ਵਾਇਰਲ ਹੋ ਰਹੀ ਦੂਜੀ ਤਸਵੀਰ ਤੇ Newschecker ਟੀਮ ਦਾ ਫੈਕਟ ਚੈੱਕ ਇੱਥੇ ਪੜ੍ਹ ਸਕਦੇ ਹੋ।
ਹਾਲਾਂਕਿ, ਵਾਇਰਲ ਹੋ ਰਹੀ ਦੂਜੀ ਤਸਵੀਰ ਦੇ ਵਿੱਚ ਦਿਖਾਈ ਦੇ ਰਹੀ ਵਿਅਕਤੀਆਂ ਦੀ ਅਸੀਂ ਵੈਰੀਫਿਕੇਸ਼ਨ ਨਹੀਂ ਕਰ ਸਕੇ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: False
Sources
https://www.facebook.com/bkuektaugrahan/posts/814417469077398
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044