Politics
ਰਾਘਵ ਚੱਢਾ ਦੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ
ਸੋਸ਼ਲ ਮੀਡੀਆ ‘ਤੇ ਆਮ ਆਦਮੀ ਪਾਰਟੀ ਤੋਂ ਮੈਂਬਰ ਪਾਰਲੀਮੈਂਟ ਰਾਘਵ ਚੱਢਾ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਦੇ ਹੱਥ ਵਿਚ ਦੋ ਤਖ਼ਤੀਆਂ ਦੇਖੀਆਂ ਜਾ ਸਕਦੀਆਂ ਹਨ।
ਵਾਇਰਲ ਹੋ ਰਹੀ ਤਸਵੀਰ ਵਿੱਚ ਰਾਘਵ ਚੱਢਾ ਦੇ ਹੱਥ ਵਿੱਚ ਇੱਕ ਤਖ਼ਤੀ ‘ਤੇ ਲਿਖਿਆ ਹੈ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਦੂਜੇ ‘ਤੇ ਲਿਖਿਆ ਹੈ ਕਿ ਦਿੱਲੀ ਅਤੇ ਹਰਿਆਣਾ ਨੂੰ ਪਾਣੀ ਦਾ ਬਰਾਬਰ ਹੱਕ ਮਿਲਣਾ ਚਾਹੀਦਾ ਹੈ।
ਫੇਸਬੁੱਕ ਪੇਜ਼ ਜਾਗੋ ਮੀਡੀਆ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਕਰਵਾ ਲੋ ਪੰਜਾਬ ਦੇ ਮਸਲੇ ਹਲ।’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਪੜਤਾਲ ਸ਼ੁਰੂ ਕੀਤੀ। ਗੂਗਲ ਰਿਵਰਸ ਇਮੇਜ ਦੀ ਮੱਦਦ ਨਾਲ ਸਰਚ ਕਰਨ ਤੇ ਸਾਨੂੰ ਵਾਇਰਲ ਹੋ ਰਹੀ ਤਸਵੀਰ ਆਮ ਆਦਮੀ ਪਾਰਟੀ ਪੰਜਾਬ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਅਪਲੋਡ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਮ ਆਦਮੀ ਪਾਰਟੀ ਪੰਜਾਬ ਦੇ ਅਧਿਕਾਰਿਕ ਟਵਿੱਟਰ ਹੈਂਡਲ ਨੇ ਅਸਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ,’ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਰਾਘਵ ਚੱਢਾ ਨੇ ਪਾਰਲੀਮੈਂਟ ਵਿਖੇ ਐਮਐਸਪੀ ਕਮੇਟੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਪੁੱਛਿਆ ਕਿ ਪੰਜਾਬ ਇਸ ਕਮੇਟੀ ਦਾ ਹਿੱਸਾ ਕਿਉਂ ਨਹੀਂ ਹੈ।’

ਇਸ ਨਾਲ ਹੀ ਸਰਚ ਦੇ ਦੌਰਾਨ ਸਾਨੂੰ ਆਮ ਆਦਮੀ ਪਾਰਟੀ ਦੁਆਰਾ ਕੀਤਾ ਗਿਆ ਇਕ ਹੋਰ ਟਵੀਟ ਮਿਲਿਆ। ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰਾਂ ਨੂੰ ਫ਼ਰਜ਼ੀ ਦੱਸਿਆ ਅਤੇ ਫਰਜ਼ੀ ਤਸਵੀਰਾਂ ਨੂੰ ਸ਼ੇਅਰ ਕਰਨ ਵਾਲਿਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਵੀ ਆਖੀ।
ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਸਪਸ਼ਟ ਕੀਤਾ ਕਿ ਰਾਘਵ ਚੱਢਾ ਦੁਆਰਾ ਅਰਵਿੰਦ ਕੇਜਰੀਵਾਲ ਦੀ ਸਿੰਗਾਪੁਰ ਫੇਰੀ ਨੂੰ ਲੈ ਕੇ ਵਿਰੋਧ ਜਤਾਇਆ ਗਿਆ ਸੀ ਜਾਂ ਨਹੀਂ। ਇਸ ਦੌਰਾਨ ਸਾਨੂੰ ਏਬੀਪੀ ਲਾਈਵ ਦੁਆਰਾ ਪ੍ਰਕਾਸ਼ਿਤ ਮੀਡਿਆ ਰਿਪੋਰਟ ਮਿਲੀ।

ਰਿਪੋਰਟ ਦੇ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਸਿੰਗਾਪੁਰ ਵਿਚ ਹੋਣ ਵਾਲੀ ਵਰਲਡ ਸਿਟੀਜ਼ ਸਿਖਰ ਵਾਰਤਾ ਲਈ ਅਰਜ਼ੀ ਦਾਖ਼ਲ ਕੀਤੀ ਗਈ ਸੀ ਜਿਸ ਨੂੰ ਦਿੱਲੀ ਦੇ ਐਲ ਜੀ ਤੇ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਦੁਆਰਾ ਠੁਕਰਾ ਦਿੱਤਾ ਗਿਆ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਰਾਘਵ ਚੱਢਾ ਸਮੇਤ ਹੋਰਨਾਂ ਮੈਂਬਰ ਪਾਰਲੀਮੈਂਟ ਦੁਆਰਾ ਵਿਰੋਧ ਜਤਾਇਆ ਗਿਆ ਸੀ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਰਾਘਵ ਚੱਢਾ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਿਡ ਹੈ। ਅਸਲ ਤਸਵੀਰ ਵਿੱਚ ਰਾਘਵ ਚੱਢਾ ਨੇ ਆਪਣੇ ਹੱਥ ਵਿੱਚ ਪੰਜਾਬ ਨੂੰ ਐਮਐਸਪੀ ਕਮੇਟੀ ਤੋਂ ਬਾਹਰ ਰੱਖੇ ਜਾਣ ਦਾ ਵਿਰੋਧ ਕਰਦਿਆਂ ਤਖ਼ਤੀ ਫੜੀ ਹੋਈ ਹੈ।
Result: Altered Photo/Video
Our Sources
Tweet published by AAP Punjab official handle on July 21, 2022
Tweet published by AAP Punjab official handle on July 23, 2022
Media report published by ABP Live on July 19, 2022
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ