Viral
Weekly Wrap: AAP ਲੀਡਰ ਅਨਮੋਲ ਗਗਨ ਮਾਨ ਦੀਆਂ ਨੇ ਇਹ ਵਾਇਰਲ ਤਸਵੀਰਾਂ?
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਪ੍ਰਸਿੱਧ ਗਾਇਕ ਅਤੇ ਆਮ ਆਦਮੀ ਪਾਰਟੀ (AAP) ਦੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਦੀਆਂ ਦੋ ਤਸਵੀਰਾਂ ਨੂੰ ਖੂਬ ਸ਼ੇਅਰ ਕੀਤਾ ਗਿਆ ਜਿਸ ਵਿੱਚ ਅਨਮੋਲ ਗਗਨ ਮਾਨ ਦੇ ਹੱਥ ‘ਚ ਸਿਗਰੇਟ ਨਜ਼ਰ ਆ ਰਹੀ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

Manali ਘੁੰਮਣ ਗਏ ਸੈਲਾਨੀਆਂ ਦੀ ਨੇ ਇਹ ਤਸਵੀਰਾਂ?
ਸੋਸ਼ਲ ਮੀਡੀਆ ਤੇ ਤਸਵੀਰ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਮਨਾਲੀ (Manali) ਦੇ ਹਾਲੀਆ ਦਿਨਾਂ ਦੀ ਹੈ। ਵਾਇਰਲ ਤਸਵੀਰ ਵਿੱਚ ਕੋਰੋਨਾ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੀ ਭੀੜ ਨੂੰ ਸੜਕਾਂ ਤੇ ਘੁੰਮਦੇ ਹੋਏ ਦੇਖਿਆ ਜਾ ਸਕਦਾ ਹੈ। ਸੋਸ਼ਲ ਮੀਡੀਆ ਯੂਜ਼ਰ ਦਾ ਕਹਿਣਾ ਹੈ ਕਿ ਦੂਜੀ ਲਹਿਰ ਅਜੇ ਠੀਕ ਨਹੀਂ ਹੋਈ ਸੀ ਕਿ ਲੋਕਾਂ ਨੇ ਤੀਜੀ ਲਹਿਰ ਦਾ ਇੰਤਜ਼ਾਮ ਕਰ ਦਿੱਤਾ। ਉੱਥੇ ਹੀ ਕਈ ਸੋਸ਼ਲ ਮੀਡੀਏ ਨੂੰ ਕਹਿ ਰਹੇ ਹਨ ਕਿ ਜਿਸ ਤਰ੍ਹਾਂ ਪਹਿਲਾਂ ਹਸਪਤਾਲਾਂ ਵਿੱਚ ਪੈੱਗ ਨਹੀਂ ਮਿਲ ਰਹੇ ਸਨ ਉਸੇ ਤਰ੍ਹਾਂ ਅੱਜ ਹੋਟਲ ਵਿਚ ਨੂੰ ਨਹੀਂ ਮਿਲ ਰਹੇ। ਵਾਇਰਲ ਤਸਵੀਰ ਨੂੰ ਲੈ ਕੇ ਕੀਤਾ ਜਾ ਰਿਹਾ ਦਾਅਵਾ ਗਲਤ ਹੈ ਵਾਇਰਲ ਤਸਵੀਰ ਹਾਲ ਦੀ ਨਹੀਂ ਸਗੋਂ ਦਸੰਬਰ 2020 ਦੀ ਹੈ।

Bihar ਵਿੱਚ BJP ਲੀਡਰਾਂ ਦਾ ਪਿੰਡਾਂ ਵਿੱਚ ਵੜਨ ਤੇ ਹੋਵੇਗਾ ਵਿਰੋਧ?
ਸੋਸ਼ਲ ਮੀਡੀਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਉੱਤੇ ਲਿਖਿਆ ਹੈ ਕਿ ਬੀਜੇਪੀ ਲੀਡਰਾਂ ਦਾ ਬਿਹਾਰ (Bihar) ਦੇ ਭੋਜਪੁਰ ਦੇ ਉਗਣਾ ਜਗਦੀਸ਼ਪੁਰ ਪਿੰਡ ਵਿੱਚ ਆਉਣਾ ਸਖ਼ਤ ਮਨ੍ਹਾ ਹੈ। ਵਾਇਰਲ ਹੋਈ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਜੇਪੀ ਲੀਡਰਾਂ ਦਾ ਪਿੰਡਾਂ ਵਿੱਚ ਵੜਨ ਤੇ ਵਿਰੋਧ ਕੀਤਾ ਜਾਵੇਗਾ ਅਤੇ ਬੀਜੇਪੀ ਵਾਲ਼ਿਆਂ ਦੀਆਂ ਲੱਤਾਂ ਤੋੜ ਦਿੱਤੀਆਂ ਜਾਣਗੀਆਂ। ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ। 3 ਸਾਲ ਪਹਿਲਾਂ ਗ੍ਰੇਟਰ ਨੋਇਡਾ ਦੇ ਅਧੀਨ ਪੈਂਦੇ ਪਿੰਡ ਕਚੇੜਾ ਵਾਰਸਬਾਦ ਵਿੱਚ ਲਗਾਏ ਗਏ ਬੋਰਡ ਦੇ ਨਾਲ ਛੇੜਛਾੜ ਕਰਕੇ ਇਸ ਨੂੰ ਬਿਹਾਰ ਦੇ ਭੋਜਪੁਰ ਦੇ ਉਗਣਾ ਜਗਦੀਸ਼ਪੁਰ ਪਿੰਡ ਦਾ ਦੱਸਿਆ ਜਾ ਰਿਹਾ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

Himachal Pradesh ਦੇ ਧਰਮਸ਼ਾਲਾ ਵਿੱਚ ਮੀਂਹ ਕਾਰਨ ਹੋਈ ਭਾਰੀ ਤਬਾਹੀ?
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਹੜ ਨੂੰ ਤਬਾਹੀ ਮਚਾਉਂਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਬੱਦਲ ਫੱਟਣ ਨਾਲ ਆਈ ਤਬਾਹੀ ਦਾ ਇਹ ਵੀਡੀਓ ਹਿਮਾਚਲ ਪ੍ਰਦੇਸ਼ (Himachal Pradesh) ਦੇ ਧਰਮਸ਼ਾਲਾ ਦੀ ਹੈ। ਵਾਇਰਲ ਹੋ ਰਹੀ ਵੀਡੀਓ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੀ ਨਹੀਂ ਹੈ। ਵਾਇਰਲ ਵੀਡੀਓ ਕੁਝ ਦਿਨਾਂ ਪਹਿਲਾਂ ਜਪਾਨ ‘ਚ ਆਈ ਕੁਦਰਤੀ ਤਬਾਹੀ ਦੀ ਹੈ।

AAP ਲੀਡਰ ਅਨਮੋਲ ਗਗਨ ਮਾਨ ਦੀਆਂ ਨੇ ਇਹ ਵਾਇਰਲ ਤਸਵੀਰਾਂ?
ਸੋਸ਼ਲ ਮੀਡਿਆ ਤੇ ਪ੍ਰਸਿੱਧ ਗਾਇਕ ਅਤੇ ਆਮ ਆਦਮੀ ਪਾਰਟੀ (AAP) ਦੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਦੀਆਂ ਦੋ ਤਸਵੀਰਾਂ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਤਸਵੀਰਾਂ ਦੇ ਵਿੱਚ ਅਨਮੋਲ ਗਗਨ ਮਾਨ ਦੇ ਹੱਥ ਵਿੱਚ ਸਿਗਰੇਟ ਨਜ਼ਰ ਆ ਰਹੀ ਹੈ। ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਲੀਡਰ ਅਨਮੋਲ ਗਗਨ ਮਾਨ ਦੀ ਵਾਇਰਲ ਹੋ ਰਹੀਆਂ ਤਸਵੀਰਾਂ ਫਰਜ਼ੀ ਹਨ ਜਿਸਨੂੰ ਫੋਟੋਸ਼ਾਪ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।

ਕੀ Delhi ਮਿੰਟੋ ਬ੍ਰਿਜ਼ ਦੀਆਂ ਨੇ ਵਾਇਰਲ ਹੋ ਰਹੀਆਂ ਤਸਵੀਰਾਂ?
ਸੋਸ਼ਲ ਮੀਡਿਆ ਤੇ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਵਾਇਰਲ ਤਸਵੀਰਾਂ ਵਿਚ ਦਿੱਲੀ ਦੇ ਮਿੰਟੋ ਬ੍ਰਿਜ ਹੇਠਾਂ ਬਸਾਂ ਨੂੰ ਪਾਣੀ ‘ਚ ਡੁੱਬਿਆ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਤਸਵੀਰਾਂ ਹੈ ਦੀਆਂ ਹਨ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਦੋਵੇਂ ਤਸਵੀਰਾਂ ਪੁਰਾਣੀਆਂ ਹਨ। ਇਸ ਸਾਲ ਦਿੱਲੀ ਦੇ ਮਿੰਟੋ ਬ੍ਰਿਜ ਹੇਠਾਂ ਇਸ ਤਰ੍ਹਾਂ ਦੀ ਘਟਨਾ ਨਹੀਂ ਵਾਪਰੀ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044