Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Viral
ਸੋਸ਼ਲ ਮੀਡਿਆ ਤੇ ਭਾਰੀ ਬਾਰਿਸ਼ ਵਿੱਚ ਪਾਣੀ ਨਾਲ ਭਰੀ ਸੜਕ ਤੋਂ ਗੁਜ਼ਰਦੀ ਬੱਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਦਿੱਲੀ (Delhi) ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਤੰਜ਼ ਕਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਗੌਰਤਲਬ ਹੈ ਕਿ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਇਸ ਸਮੇਂ ਤੇਜ਼ ਬਾਰਿਸ਼ ਹੋ ਰਹੀ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ–ਵੱਖ ਪਲੇਟਫਾਰਮਾਂ ਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਵਾਇਰਲ ਹੋ ਰਹੀ ਵੀਡੀਓ ਨੂੰ ਸੋਸ਼ਲ ਮੀਡੀਆ ਤੇ ਪਿਛਲੇ ਸਾਲ ਵੀ ਸ਼ੇਅਰ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
ਦੇਸ਼ ਦੇ ਕਈ ਸੂਬਿਆਂ ਵਿਚ ਮੌਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ। ਉੱਤਰ ਭਾਰਤ ਵਿਚ ਭਾਰੀ ਬਾਰਿਸ਼ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ ਜਿੱਥੇ ਹਿਮਾਚਲ ਵਿਚ ਬੱਦਲ ਫਟਣ ਦੀ ਖ਼ਬਰ ਸਾਹਮਣੇ ਆਈ ਉਥੇ ਹੀ ਉੱਤਰਾਖੰਡ ਵਿਚ ਲੈਂਡਸਲਾਈਡ ਹੋ ਰਹੀ ਹੈ। ਪਿਛਲੇ ਕਈ ਦਿਨੀਂ ਤੋਂ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ਵਿਚ ਬੱਦਲਵਾਈ ਹੋ ਰਹੀ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਰਹੀ ਹੈ।
ਇਸ ਦੌਰਾਨ ਸੋਸ਼ਲ ਮੀਡਿਆ ਤੇ ਭਾਰੀ ਬਾਰਿਸ਼ ਵਿੱਚ ਪਾਣੀ ਨਾਲ ਭਰੀ ਸੜਕ ਤੋਂ ਗੁਜ਼ਰਦੀ ਬੱਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਦਿੱਲੀ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਕਲਿਪ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ Invid ਦੀ ਮਦਦ ਨਾਲ ਕੁਝ ਕੀ ਫਰੇਮ ਬਣਾ ਕੇ ਗੂਗਲ ਰਿਵਰਸ ਇਮੇਜ ਸਰਚ ਕੀਤਾ। ਇਸ ਦੌਰਾਨ ਸਾਨੂੰ ਕੁਝ ਅਜਿਹਾ ਨਹੀਂ ਮਿਲਿਆ ਜਿਸ ਤੋਂ ਪਤਾ ਚੱਲ ਸਕੇ ਕਿ ਇਹ ਵੀਡੀਓ ਦਿੱਲੀ ਦਾ ਹੈ । ਹਾਲਾਂਕਿ, ਸਾਨੂੰ ਕਈ ਖਬਰਾਂ ਸਾਹਮਣੇ ਆਈ ਹੈ ਜਿਸ ਤੋਂ ਪਤਾ ਚੱਲਿਆ ਕਿ ਦਿੱਲੀ ਦੇ ਵਿੱਚ ਬਾਰਿਸ਼ ਦੇ ਕਾਰਨ ਕਈ ਜਗ੍ਹਾ ਉੱਤੇ ਜਲ ਭਰਾਵ ਦੀ ਸਥਿਤੀ ਬਣ ਗਈ ਹੈ।
ਕੁਝ ਕੀਵਰਡ ਦੀ ਮਦਦ ਨਾਲ ਖੁਦ ਦੌਰਾਨ ਸਾਨੂੰ ਪੱਤ੍ਰਿਕਾ ਦਾ ਇੱਕ ਲੇਖ ਮਿਲਿਆ। ਇਹ ਲੇਖ 11 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। ਲੇਖ ਦੇ ਵਿੱਚ ਵਾਇਰਲ ਕਲਿੱਪ ਅਪਲੋਡ ਕੀਤੀ ਗਈ ਹੈ। ਰਿਪੋਰਟ ਦੇ ਮੁਤਾਬਕ ਇਹ ਵੀਡੀਓ ਰਾਜਸਥਾਨ ਦੀ ਜੈਪੁਰ ਦਾ ਹੈ ਜਿੱਥੇ ਬਾਰਿਸ਼ ਦੇ ਚੱਲਦਿਆਂ ਬੱਸ ਅੱਧੀ ਡੁੱਬ ਗਈ ਸੀ।

ਸਰਚ ਦੇ ਦੌਰਾਨ ਸਾਨੂੰ ਕੋਬਰਾ ਪੋਸਟ ਤੇ ਯੂਟਿਊਬ ਅਕਾਊਂਟ ਦੇ ਵੀਡੀਓ ਪ੍ਰਾਪਤ ਹੋਇਆ। ਇਸ ਵੀਡੀਓ ਦੇ ਵਿੱਚ ਵੀ ਇਸ ਘਟਨਾ ਨੂੰ ਜੈਪੁਰ ਦਾ ਦੱਸਿਆ ਗਿਆ ਹੈ।
ਪੜਤਾਲ ਦੇ ਦੌਰਾਨ ਸਾਨੂੰ ABP Live ਦੀ ਰਿਪੋਰਟ ਮਿਲੀ ਜਿਸ ਮੁਤਾਬਕ ਪਿਛਲੇ ਦਿਨੀਂ ਦਿੱਲੀ-ਐਨਸੀਆਰ ਵਿੱਚ ਮੀਂਹ ਪੈਣ ਤੋਂ ਬਾਅਦ ਸਾਰੇ ਦੇਸ਼ ਵਿੱਚ ਮੌਨਸੂਨ ਦੀ ਆਮਦ ਹੋ ਗਈ ਹੈ। ਰਿਪੋਰਟ ਮੁਤਾਬਕ, ਮੌਸਮ ਵਿਭਾਗ ਨੇ ਦੱਸਿਆ ਹੈ ਕਿ ਦਿੱਲੀ ਵਿੱਚ ਬਾਰਸ਼ ਦੇ ਨਾਲ ਹੀ ਅਗਲੇ 4-5 ਦਿਨਾਂ ਤੱਕ ਹਿਮਾਚਲ, ਉੱਤਰ ਪ੍ਰਦੇਸ਼ , ਰਾਜਸਥਾਨ ਅਤੇ ਉਤਰਾਖੰਡ ਵਿੱਚ ਕੁਝ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਰਾਜਸਥਾਨ ਦੇ ਜੈਪੁਰ ਦੀ ਹੈ। ਦਿੱਲੀ ਦੇ ਨਾਲ ਇਸ ਵੀਡੀਓ ਦਾ ਕੋਈ ਸਬੰਧ ਨਹੀਂ ਹੈ।
Patrika: https://www.patrika.com/jaipur-news/rain-in-jaipur-water-enters-in-low-floor-bus-6332019/
Cobrapost: https://www.youtube.com/watch?v=uvWEh2EeruM
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
June 29, 2024
Runjay Kumar
June 24, 2024
Shaminder Singh
June 22, 2024