Viral
Weekly Wrap: ਮੁੱਖ ਮੰਤਰੀ ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਲੈ ਕੇ ਦਿੱਤਾ ਇਹ ਬਿਆਨ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਇੱਕ ਰੀਲ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਸਾਂਝਾ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿਖੇ ਕੀਤੀ ਰੈਲੀ ਵਿਚ ਦਾਅਵਾ ਕੀਤਾ ਕਿ ਹਰਸਿਮਰਤ ਕੌਰ ਬਾਦਲ 2 ਲੱਖ ਵੋਟਾਂ ਤੋਂ ਜਿੱਤ ਰਹੀ ਹੈ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਭਾਜਪਾ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਲਗਾਇਆ ਆਪਣਾ ਮੁੱਖ ਬੁਲਾਰਾ?
ਸੋਸ਼ਲ ਮੀਡਿਆ ਤੇ ਭਾਜਪਾ ਦੇ ਰਾਸ਼ਟਰੀ ਸਚਿਵ ਦੇ ਹਵਾਲੇ ਤੋਂ ਇੱਕ ਲੈਟਰ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਸਾਬਕਾ ਸਿਆਸੀ ਰਣਨੀਤੀਕਾਰ ਅਤੇ ਜਨ ਸੂਰਜ ਅਭਿਆਨ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੂੰ ਰਾਸ਼ਟਰੀ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ। ਵਾਇਰਲ ਹੋ ਰਹੀ ਲੈਟਰ ਫਰਜ਼ੀ ਹੈ।

ਸਿੰਗਾਪੁਰ ਏਅਰਲਾਈਨਜ਼ ਦੀ ਲੰਡਨ-ਸਿੰਗਾਪੁਰ ਉਡਾਣ ‘ਚ ਹੋਈ ਟਰਬੂਲੈਂਸ ਦੀ ਹੈ ਇਹ ਵੀਡੀਓ?
ਸਿੰਗਾਪੁਰ ਏਅਰਲਾਈਨਜ਼ ਦੀ ਲੰਡਨ-ਸਿੰਗਾਪੁਰ ਉਡਾਣ ਟਰਬੂਲੈਂਸ ਵਿੱਚ ਫਸ ਗਈ ਜਿਸ ਕਾਰਨ ਇੱਕ 73 ਸਾਲ ਬ੍ਰਿਟਿਸ਼ ਨਾਗਰਿਕ ਦੀ ਮੌਤ ਹੋ ਗਈ ਤੇ ਕਰੀਬ 30 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਤੋਂ ਬਾਅਦ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸਿੰਗਾਪੁਰ ਏਅਰਲਾਈਨਜ਼ ਦੀ ਲੰਡਨ-ਸਿੰਗਾਪੁਰ ਉਡਾਣ ਦੀ ਹੈ। ਵਾਇਰਲ ਹੋ ਰਹੀ ਵੀਡੀਓ ਗੁੰਮਰਾਹਕੁਨ ਹੈ। 2019 ਦੀ ਵੀਡੀਓ ਨੂੰ ਸਿੰਗਾਪੁਰ ਏਅਰਲਾਈਨਜ਼ ਦੀ ਇੱਕ ਉਡਾਣ ਵਿੱਚ ਹਾਲ ਹੀ ਵਿੱਚ ਹੋਈ ਟਰਬੂਲੈਂਸ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਮੁੱਖ ਮੰਤਰੀ ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਲੈ ਕੇ ਦਿੱਤਾ ਇਹ ਬਿਆਨ?
ਸੋਸ਼ਲ ਮੀਡੀਆ ‘ਤੇ ਇੱਕ ਰੀਲ ਵਾਇਰਲ ਹੋ ਰਹੀ ਹੈ। ਵੀਡੀਓ ਨੂੰ ਸਾਂਝਾ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿਖੇ ਕੀਤੀ ਰੈਲੀ ਵਿਚ ਦਾਅਵਾ ਕੀਤਾ ਕਿ ਹਰਸਿਮਰਤ ਕੌਰ ਬਾਦਲ 2 ਲੱਖ ਵੋਟਾਂ ਤੋਂ ਜਿੱਤ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੋਲਦੇ ਸੁਣਿਆ ਜਾ ਸਕਦਾ ਹੈ, “2 ਲੱਖ ‘ਤੇ ਬੀਬਾ ਜੀ 2 ਲੱਖ ‘ਤੇ।” ਵਾਇਰਲ ਹੋ ਰਹੀ ਵੀਡੀਓ ਗੁੰਮਰਾਹਕੁਨ ਹੈ। ਸਪੀਚ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਹਰਸਿਮਰਤ ਕੌਰ ਬਾਦਲ ਨੂੰ ਹਰਾਉਣ ਦੀ ਗੱਲ ਕਰ ਰਹੇ ਸਨ ਨਾ ਕਿ ਜਿਤਾਉਣ ਦੀ।

ਕੀ ਆਪ ਪਾਰਟੀ ਨੂੰ ਵੋਟ ਨਾ ਕਰਨ ਦੀ ਕੀਤੀ ਜਾ ਰਹੀ ਹੈ ਅਪੀਲ? ਪੁਰਾਣੀ ਵੀਡੀਓ ਵਾਇਰਲ
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਪਾਰਟੀ ਨੂੰ ਵੋਟ ਨਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਆਦਮਪੁਰ ਦੇ ਖੈਰਮਪੁਰ ਦੀ ਹੈ ਜਿੱਥੇ ਸਾਲ 2022 ਵਿੱਚ ਸਾਬਕਾ ਫ਼ੌਜੀਆਂ ਨੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।