Viral
Weekly Wrap: ਕਿਸਾਨ ਅੰਦੋਲਨ ਤੋਂ ਲੈ ਕੇ ਡਾ. ਹਰਸ਼ਵਰਧਨ ਦੀ ਫਰਜ਼ੀ ਵੀਡੀਓ ਤਕ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ।ਇਹਨਾਂ ਦਿਨੀ ਕਿਸਾਨ ਅੰਦੋਲਨ ਨੂੰ ਲੈ ਕੇ ਕਾਫੀ ਫਰਜ਼ੀ ਵੀਡੀਓ ਅਤੇ ਤਸਵੀਰਾਂ ਵਾਇਰਲ ਹੋਈਆਂ।ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਇਨ੍ਹਾਂ ਤਸਵੀਰਾਂ ਪਿੱਛੇ ਕੀ ਹੈ ਸੱਚਾਈ?
ਸੋਸ਼ਲ ਮੀਡੀਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਬੀਜੇਪੀ ਦੇ ਦਿੱਗਜ ਨੇਤਾਵਾਂ ਦੇ ਸਾਹਮਣੇ ਹੱਥ ਜੋੜ ਕੇ ਖੜ੍ਹੇ ਦਿਖਾਈ ਦੇ ਰਹੇ ਹਨ ਪਰ ਤਸਵੀਰ ਵਿੱਚ ਬੀਜੇਪੀ ਨੇਤਾ ਇਸ ਤਰ੍ਹਾਂ ਕਰਦੇ ਨਹੀਂ ਦਿਖਾਈ ਦੇ ਰਹੇ।ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਮਨਾਥ ਕੋਵਿੰਦ ਬੀਜੇਪੀ ਦੇ ਨੇਤਾਵਾਂ ਦੇ ਸਾਹਮਣੇ ਮਜ਼ਬੂਰ ਹਨ।ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਤਸਵੀਰਾਂ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਪੇਸ਼ ਕੀਤਾ ਜਾ ਰਿਹਾ ਹੈ।

ਭਗਵੰਤ ਮਾਨ ਅਤੇ ਨਰਿੰਦਰ ਮੋਦੀ ਦੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਭਗਵੰਤ ਮਾਨ ਨੂੰ ਹੱਸਦਿਆਂ ਹੋਇਆ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਖੇਤੀ ਆਰਡੀਨੈਂਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਦੀ ਹੈ।ਵਾਇਰਲ ਹੋ ਰਹੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨੂੰ ਗੁਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਕੀ ਭਾਜਪਾ ਵਰਕਰਾਂ ਨੇ ਕਿਸਾਨ ਆਰਡੀਨੈਂਸ ਬਿੱਲ ਦੇ ਪਾਸ ਹੋਣ ਦੀ ਖੁਸ਼ੀ ਵਿਚ ਜਸ਼ਨ ਮਨਾਇਆ?
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕੁਝ ਵਿਅਕਤੀ ਜਿਨ੍ਹਾਂ ਨੇ ਆਪਣੇ ਗਲੇ ਦੇ ਵਿੱਚ ਭਾਰਤੀ ਜਨਤਾ ਪਾਰਟੀ(ਭਾਜਪਾ) ਦਾ ਪੱਟਾ ਪਹਿਨਿਆ ਹੋਇਆ ਹੈ, ਉਨ੍ਹਾਂ ਨੂੰ ਨੱਚਦੇ ਹੋਏ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਸ਼ਟਰਪਤੀ ਵਲੋਂ ਬਿੱਲ ਪਾਸ ਕਰਨ ਤੇ ਭਾਜਪਾਈਆਂ ਨੇ ਅੰਮ੍ਰਿਤਸਰ ਵਿੱਚ ਭੰਗੜਾ ਪਾ ਕੇ ਜਸ਼ਨ ਮਨਾਇਆ ਅਤੇ ਲੱਡੂ ਵੰਡੇ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਅਰਵਿੰਦ ਕੇਜਰੀਵਾਲ ਅਤੇ ਮੁਕੇਸ਼ ਅੰਬਾਨੀ ਦੀ ਫੋਟੋਸ਼ਾਪ ਤਸਵੀਰ ਸੋਸ਼ਲ ਮੀਡੀਆ ਤੇ ਕੀਤੀ ਸ਼ੇਅਰ
ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਿਲਾਇੰਸ ਦੇ ਮੁਖੀ ਮੁਕੇਸ਼ ਅੰਬਾਨੀ ਦੇ ਜੱਫੀ ਪਾਉਂਦਿਆਂ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ।ਇਹ ਸੱਚ ਨਹੀਂ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਫੋਟੋਸ਼ਾਪ ਹੈ।
Also Read:ਕਿਸਾਨ ਅੰਦੋਲਨ: ਸਾਬਕਾ ਸੰਸਦ ਮੈਂਬਰ ਰਾਜ ਕੁਮਾਰ ਸੈਣੀ ਦੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਵਾਇਰਲ

2016 ਦੀ ਵੀਡੀਓ ਨੂੰ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਦੇ ਨਾਂ ਤੋਂ ਕੀਤਾ ਵਾਇਰਲ
ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਨੂੰ ਪੁਲੀਸ ਦੇ ਸਾਹਮਣੇ ਇੱਕ ਵਿਅਕਤੀ ਨੂੰ ਕੁੱਟਦੇ ਹੋਏ ਦੇਖਿਆ ਜਾ ਸਕਦਾ ਹੈ।ਹਾਲਾਂਕਿ,ਪੁਲੀਸ ਵਿੱਚ ਬਚਾਅ ਕਰਦੀ ਹੈ ਤੇ ਵਿਅਕਤੀ ਨੂੰ ਉੱਥੋਂ ਸੁਰੱਖਿਅਤ ਜੀਪ ਵਿੱਚ ਲੈ ਜਾਂਦੀ ਹੈ।ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਹਨ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਚਾਰ ਸਾਲ ਪੁਰਾਣੀ ਹੈ ਜਿਸਨੂੰ ਗੁੰਮਰਾਹਕੁੰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044