Viral
Weekly Wrap: ਕੇਨਰਾ ਬੈਂਕ ਨੂੰ ਕੈਨੇਡਾ ਸਮਝ ਬੈਠੇ ਭਾਜਪਾ ਵਰਕਰ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰ ਵਾਇਰਲ ਹੋ ਰਹੀਆਂ ਹਨ ਹੈ, ਜਿਸ ‘ਚ ਭਾਜਪਾ ਵਰਕਰ ਕੇਨਰਾ ਬੈਂਕ ਦੀ ਇਕ ਸ਼ਾਖਾ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਵਾਇਰਲ ਦੂਜੀ ਤਸਵੀਰ ਵਿੱਚ ਕੁਝ ਹੋਰ ਵਿਅਕਤੀਆਂ ਨੂੰ ਵੀ ਕੇਨਰਾ ਬੈਂਕ ਦੀ ਇਕ ਸ਼ਾਖਾ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਦੇਖਿਆ ਜਾ ਸਕਦਾ ਹੈ। ਇਹ ਤਸਵੀਰਾਂ ਇਸ ਦਾਅਵੇ ਨਾਲ ਸਾਂਝੀ ਕੀਤੀਆਂ ਜਾ ਰਹੀਆਂ ਹਨ ਕਿ ਕੈਨੇਡਾ-ਭਾਰਤ ਕੂਟਨੀਤਕ ਸੰਕਟ ਦਰਮਿਆਨ ਭਾਜਪਾ ਵਰਕਰਾਂ ਨੇ ਕੇਨਰਾ ਬੈਂਕ ਨੂੰ ਕਨੇਡਾ ਸਮਝ ਉਸਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਸ੍ਰੀ ਦਰਬਾਰ ਸਾਹਿਬ ਦੇ ਹਵਾਲੇ ਤੋਂ ਵਾਇਰਲ ਹੋ ਰਿਹਾ ਨੋਟਿਸ ਫਰਜ਼ੀ ਹੈ
ਦਾਅਵਾ ਕੀਤਾ ਜਾ ਰਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੁਆਰਾ ਨੋਟਿਸ ਜਾਰੀ ਕਰ ਸਿੱਖ ਧਰਮ ਦੀ ਦੁਵਰਤੋਂ ਕਰ ਦੇਸ਼ ਵਿਰੋਧੀ ਹਰਕਤਾਂ ਕਰ ਰਹੀ ਸੰਸਥਾਵਾਂ ਦੀ ਨਿੰਦਾ ਕੀਤੀ ਗਈ। ਦਰਬਾਰ ਸਾਹਿਬ ਅਮ੍ਰਿਤਸਰ ਦੇ ਹਵਾਲੇ ਤੋਂ ਵਾਇਰਲ ਹੋ ਰਿਹਾ ਨੋਟਿਸ ਫਰਜ਼ੀ ਹੈ।

ਕੇਨਰਾ ਬੈਂਕ ਨੂੰ ਕੈਨੇਡਾ ਸਮਝ ਬੈਠੇ ਭਾਜਪਾ ਵਰਕਰ? ਵਾਇਰਲ ਤਸਵੀਰਾਂ ਐਡੀਟਡ ਹਨ
ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਜਪਾ ਸਮਰਥਕਾਂ ਨੇ ਕੇਨਰਾ ਬੈਂਕ ਨੂੰ ਕਨੇਡਾ ਸਮਝ ਉਸਦੇ ਬਾਹਰ ਪ੍ਰਦਰਸ਼ਨ ਕੀਤਾ। ਵਾਇਰਲ ਤਸਵੀਰਾਂ ਐਡਿਟ ਕੀਤੀ ਗਈਆਂ ਹਨ। ਅਸਲ ਤਸਵੀਰਾਂ ਵਿੱਚ ਕੇਨਰਾ ਬੈਂਕ ਦਾ ਬਿਲਬੋਰਡ ਮੌਜੂਦ ਨਹੀਂ ਹੈ।

ਗਾਇਕ Shubh ਟਾਈਮਜ਼ ਸਕੁਏਅਰ ਬਿਲਬੋਰਡ ‘ਤੇ ਹਾਲ ਹੀ ਵਿੱਚ ਫੀਚਰ ਹੋਇਆ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਖਾਲਿਸਤਾਨ ਲਈ ਕਥਿਤ ਸਮਰਥਨ ਦੇ ਵਿਵਾਦ ਦਰਮਿਆਨ ਰੈਪਰ ਸ਼ੁਭ ਨਿਊਯਾਰਕ ਦੇ ਟਾਈਮਜ਼ ਸਕੁਏਅਰ ਬਿਲਬੋਰਡ ‘ਤੇ ਫੀਚਰ ਹੋਇਆ। ਸ਼ੁਭ ਦੀ ਨਿਊਯਾਰਕ ਦੇ ਟਾਈਮਜ਼ ਸਕੁਏਅਰ ਬਿਲਬੋਰਡ ‘ਤੇ ਫੀਚਰ ਹੋਣ ਦੇ ਦਾਅਵੇ ਨਾਲ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਅਰ ਨੇ ਜਸਟਿਨ ਟਰੂਡੋ ਤੇ ਸਾਧਿਆ ਨਿਸ਼ਾਨਾ? 5 ਸਾਲ ਪੁਰਾਣਾ ਵੀਡੀਓ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਅਰ ਨੇ ਕੈਨੇਡਾ ਦੇ PM ਨੂੰ ਪਾਰਲੀਮੈਂਟ ‘ਚ ਘੇਰਿਆ। ਵਾਇਰਲ ਵੀਡੀਓ ਸਾਲ 2018 ਦਾ ਹੈ। ਵੀਡੀਓ ਨੂੰ ਹਾਲੀਆ ਦੱਸਦਿਆਂ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਦਾ ਹਾਲੀਆ ਭਾਰਤ-ਕੈਨੇਡਾ ਵਿਵਾਦ ਨਾਲ ਕੋਈ ਸੰਬੰਧ ਨਹੀਂ ਹੈ।

ਕੈਨੇਡਾ ਦੇ ਅੰਬੈਸਡਰ ਨੇ ਵਾਪਸ ਜਾਣ ਤੋਂ ਪਹਿਲਾਂ ਦਰਬਾਰ ਸਾਹਿਬ ਮੱਥਾ ਟੇਕਿਆ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤ ਵਲੋਂ ਕੱਢੇ ਗਏ ਕੈਨੇਡਾ ਦੇ ਅੰਬੈਸਡਰ ਨੇ ਵਾਪਸ ਜਾਣ ਤੋਂ ਪਹਿਲਾਂ ਦਰਬਾਰ ਸਾਹਿਬ ਮੱਥਾ ਟੇਕਿਆ। ਵਾਇਰਲ ਵੀਡੀਓ ਅਕਤੂਬਰ 2022 ਦੀ ਹੈ ਜਦੋਂ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੂਨ ਮੈਕਕੇ ਦਿੱਲੀ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪਹੁੰਚੇ ਸਨ। ਵਾਇਰਲ ਵੀਡੀਓ ਹਾਲੀਆ ਨਹੀਂ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।