Viral
Weekly Wrap: ਕੀ ਨੂੰਹ ਹਿੰਸਾ ਤੇ ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਦਿੱਤਾ ਇਹ ਬਿਆਨ? ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਦਾ ਮੀਡਿਆ ਅਦਾਰਾ ਪ੍ਰੋ ਪੰਜਾਬ ਟੀਵੀ ਦੇ ਹਵਾਲੇ ਤੋਂ ਬਿਆਨ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਨੂੰਹ ਹਿੰਸਾ ਤੇ ਢੱਡਰੀਆਂ ਵਾਲਾ ਨੇ ਬਿਆਨ ਦਿੱਤਾ ਕਿ ਜੇਕਰ ਸ਼ਾਂਤੀ ਭੰਗ ਕਰਨ ਵਾਲੀ ਤੇ ਐਨਐਸਏ ਨਾ ਲਗਾਈ ਤਾਂ ਉਹ ਆਤਮਦਾਹ ਕਰ ਲੈਣਗੇ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਸ਼ਾਪਿੰਗ ਮਾਲ ਵਿੱਚ ਖੜ੍ਹੇ ਖੜ੍ਹੇ ਵਿਅਕਤੀ ਦੀ ਹੋਈ ਮੌਤ?
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ‘ਚ ਇਕ ਵਿਅਕਤੀ ਬਿਨਾਂ ਹਿਲਾਏ ਸਿੱਧਾ ਖੜ੍ਹਾ ਦਿਖਾਈ ਦੇ ਰਿਹਾ ਹੈ। ਉਸ ਵਿਅਕਤੀ ਦੇ ਸਰੀਰ ਵਿੱਚ ਕਿਸੇ ਕਿਸਮ ਦੀ ਕੋਈ ਹਿਲਜੁਲ ਨਹੀਂ ਹੋ ਰਹੀ ਹੈ। ਪੋਸਟ ਨੂੰ ਇਸ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ਕਿ ਵੀਡੀਓ ‘ਚ ਦਿਖਾਈ ਦੇਣ ਵਾਲੇ ਵਿਅਕਤੀ ਦੀ ਮੌਤ ਹੋ ਗਈ ਹੈ। ਕਜ਼ਾਕਿਸਤਾਨ ਦੇ ਇੱਕ ਮਾਲ ਵਿੱਚ ਇੱਕ ਆਦਮੀ ਦੀ ਇੱਕ ਅੱਠ ਸਾਲ ਪੁਰਾਣੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਵਿਅਕਤੀ ਦੀ ਮੌਤ ਨਹੀਂ ਹੋਈ ਸੀ।

ਕੀ ਨੂੰਹ ਹਿੰਸਾ ਤੇ ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਦਿੱਤਾ ਇਹ ਬਿਆਨ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਨੂੰਹ ਹਿੰਸਾ ਤੇ ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਬਿਆਨ ਦਿੱਤਾ ਕਿ ਜੇਕਰ ਸ਼ਾਂਤੀ ਭੰਗ ਕਰਨ ਵਾਲੀ ਤੇ ਐਨਐਸਏ ਨਾ ਲਗਾਈ ਤਾਂ ਉਹ ਆਤਮਦਾਹ ਕਰ ਲੈਣਗੇ। ਵਾਇਰਲ ਦਾਅਵਾ ਫਰਜ਼ੀ ਹੈ। ਰਣਜੀਤ ਸਿੰਘ ਢੱਡਰੀਆਂ ਵਾਲਾ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।

ਪਾਕਿਸਤਾਨ ਪਹੁੰਚੀ ਭਾਰਤੀ ਮਹਿਲਾ ਅੰਜੂ ਦਾ ਹੈ ਇਹ ਵਾਇਰਲ ਵੀਡੀਓ?
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ‘ਚ ਦੋ ਆਦਮੀਆਂ ਨਾਲ ਨਜ਼ਰ ਆ ਰਹੀ ਇਹ ਔਰਤ ਅੰਜੂ ਹੈ ਜੋ ਹਾਲ ਹੀ ਵਿੱਚ ਭਾਰਤ ਤੋਂ ਪਾਕਿਸਤਾਨ ਗਈ ਸੀ। ਵਾਇਰਲ ਦਾਅਵਾ ਫਰਜ਼ੀ ਹੈ। ਵੀਡੀਓ ‘ਚ ਨਜ਼ਰ ਆ ਰਹੀ ਔਰਤ ਅੰਜੂ ਨਹੀਂ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਲੂਪੋ ਕੇਕ ਵਿੱਚ ਲਕਵੇ ਦੀ ਦਵਾਈ ਮਿਲਾਈ ਗਈ ਹੈ?
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੂਪੋ ਕੇਕ ਵਿੱਚ ਦਵਾਈ ਮਿਲਾਈ ਗਈ ਹੈ, ਜਿਸ ਨਾਲ ਬੱਚਿਆਂ ਨੂੰ ਅਧਰੰਗ ਹੋ ਜਾਂਦਾ ਹੈ। ਇਹ ਸੱਚ ਨਹੀਂ ਹੈ। ਲੂਪੋ ਕੇਕ ਵਿੱਚ ਬੱਚਿਆਂ ਨੂੰ ਅਧਰੰਗ ਕਰਨ ਵਾਲੀ ਦਵਾਈ ਦੇ ਨਾਮ ‘ਤੇ ਸਾਂਝਾ ਕੀਤਾ ਜਾ ਰਿਹਾ ਦਾਅਵਾ ਫਰਜ਼ੀ ਹੈ।

ਕੀ 140 ਨੰਬਰ ਤੋਂ ਕਾਲ ਚੁੱਕਣ ‘ਤੇ ਖਾਲੀ ਹੋ ਜਾਵੇਗਾ ਬੈਂਕ ਖਾਤਾ?
ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਜੇ ਕੋਈ ਵਿਅਕਤੀ 140 ਨੰਬਰ ਤੋਂ ਕਾਲ ਚੁੱਕਦਾ ਹੈ ਤਾਂ ਉਸਦਾ ਬੈਂਕ ਖਾਤਾ ਖਾਲੀ ਹੋ ਜਾਵੇਗਾ। ਇਹ ਕਾਲਾਂ ਸੋਨੀ ਲਿਵ ਦੁਆਰਾ ਆਪਣੀ ਸੀਰੀਜ਼ ਦੇ ਲਈ ਕੀਤੇ ਪਬਲੀਸਿਟੀ ਸਟੰਟ ਦਾ ਇੱਕ ਹਿੱਸਾ ਸਨ। ਪੁਰਾਣੀ ਵੀਡੀਓ ਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ