Fact Check
ਕੀ Arvind Kejriwal ਨੇ ਭਗਵੰਤ ਮਾਨ ਦੇ ਖਿਲਾਫ ਦਿੱਤਾ ਬਿਆਨ?
ਸੋਸ਼ਲ ਮੀਡੀਆ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦਾ ਬਿਆਨ ਖੂਬ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਖਿਲਾਫ ਬਿਆਨ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਕੋਲ ਮੁੱਖ ਮੰਤਰੀ ਬਣਨ ਦਾ ਢੁਕਵਾਂ ਤਜ਼ਰਬਾ ਨਹੀਂ ਹੈ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸਿਰਫ਼ 20 ਸੀਟਾਂ ਤੇ ਸਿਮਟ ਕੇ ਰਹਿ ਗਈ ਸੀ ਜਿਸ ਦਾ ਇੱਕ ਮੁੱਖ ਕਾਰਨ ਮੁੱਖ ਮੰਤਰੀ ਦਾ ਚਿਹਰਾ ਨਾ ਹੋਣਾ ਵੀ ਸੀ। ਕੁਝ ਮੀਡਿਆ ਰਿਪੋਰਟਾਂ ਦੇ ਮੁਤਾਬਕ, ਮੁੱਖ ਮੰਤਰੀ ਦੇ ਨਾਮ ਵਜੋਂ ਨਾ ਐਲਾਨੇ ਜਾਣ ਕਰਕੇ ਭਗਵੰਤ ਮਾਨ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ।
ਇਸ ਦੌਰਾਨ ਸੋਸ਼ਲ ਮੀਡਿਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਬਿਆਨ ਵਾਇਰਲ ਹੋ ਰਿਹਾ ਹੈ ਜਿਸ ਮੁਤਾਬਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਸਦ ਮੈਂਬਰ ਭਗਵੰਤ ਮਾਨ ਦੇ ਖਿਲਾਫ ਬਿਆਨ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਕੋਲ ਮੁੱਖ ਮੰਤਰੀ ਬਣਨ ਦਾ ਢੁਕਵਾਂ ਤਜ਼ਰਬਾ ਨਹੀਂ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਬਿਆਨ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀਵਰਡ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ,ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੇ ਬਿਆਨ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ।
ਗੌਰਤਲਬ ਹੈ ਕਿ , ਜੇਕਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਦਿੱਤਾ ਹੁੰਦਾ ਤਾਂ ਨਿਊਜ਼ ਅਤੇ ਮੀਡੀਆ ਏਜੰਸੀਆਂ ਦੇ ਵੱਲੋਂ ਕੋਈ ਨਾ ਕੋਈ ਖ਼ਬਰ ਜ਼ਰੂਰ ਪ੍ਰਕਾਸ਼ਿਤ ਕੀਤੀ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ।
ਆਪਣੀ ਸਰਚ ਦੇ ਦੌਰਾਨ ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਰਿਪੋਰਟ ਦੇ ਵਿੱਚ ਕਾਫੀ ਗ਼ਲਤੀਆਂ ਹਨ ਅਤੇ ਅੱਖਰਾਂ ਦੇ ਵਿੱਚ ਕਾਫੀ ਅੰਤਰ ਹੈ।

ਜਾਂਚ ਦੇ ਅਗਲੇ ਪੜਾਅ ਦੇ ਵਿੱਚ ਅਸੀਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਫੇਸਬੁੱਕ ਤੇ ਟਵਿੱਟਰ ਅਕਾਉਂਟ ਨੂੰ ਖੰਗਾਲਿਆ। ਹਾਲਾਂਕਿ ਇਸ ਦੌਰਾਨ ਵੀ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਬਿਆਨ ਨਹੀਂ ਮਿਲਿਆ।
ਹੁਣ ਅਸੀਂ ਆਮ ਆਦਮੀ ਪਾਰਟੀ ਪੰਜਾਬ ਦੇ ਮੀਡਿਆ ਇੰਚਾਰਜ ਦਿਗਵਿਜੇ ਧੰਜੂ ਦੇ ਨਾਲ ਗੱਲਬਾਤ ਕੀਤੀ। ਦਿਗਵਿਜੇ ਧੰਜੂ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਵਾਇਰਲ ਹੋ ਰਹੀ ਅਖਬਾਰ ਦੀ ਕਲਿਪਿੰਗ ਨੂੰ ਫਰਜ਼ੀ ਦੱਸਿਆ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵਾਇਰਲ ਹੋ ਰਿਹਾ ਬਿਆਨ ਫਰਜ਼ੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
Result: Manipulated
Sources
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ