Friday, September 4, 2026

Fact Check

New Zealand ਦੀ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਹੱਕ ਵਿਚ ਪਾਏ ਕਾਲੇ ਕੱਪੜੇ?

Written By Shaminder Singh
May 28, 2021
banner_image

ਸੋਸ਼ਲ ਮੀਡੀਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਇਕ ਕਾਲੇ ਰੰਗ ਦਾ ਹਵਾਈ ਜਹਾਜ਼ ਅਤੇ ਨਿਊਜ਼ੀਲੈਂਡ (New Zealand) ਦੀ ਪ੍ਰਧਾਨ ਮੰਤਰੀ ਜੈਸਿੰਡਾ ਐਰਡਰਨ ਨੂੰ ਕਾਲਾ ਸੂਟ ਪਾਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਸਮਰਥਨ ਵਿੱਚ ਨਿਊਜ਼ੀਲੈਂਡ (New Zealand) ਦੀ ਪ੍ਰਧਾਨ ਮੰਤਰੀ ਨੇ ਕਾਲੇ ਕੱਪੜੇ ਪਾਏ ਅਤੇ ਜਹਾਜ਼ ਨੂੰ ਕਾਲਾ ਰੰਗ ਕਰਵਾਇਆ।

ਸੋਸ਼ਲ ਮੀਡੀਆ ਤੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਇਕ ਯੂਜ਼ਰ ਨੇ ਲਿਖਿਆ,”ਇਕ ਹੋਰ ਮਹਾਨ ਲੀਡਰ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਐਡਰਨ ਜਿਸ ਨੇ ਕਿਸਾਨਾਂ ਦੇ ਹੱਕ ਵਿੱਚ ਕਾਲੀ ਡਰੈਸ ਪਾਈ ਅਤੇ ਆਪਣੇ ਸਰਕਾਰੀ ਜਹਾਜ਼ ਨੂੰ ਕਾਲਾ ਰੰਗ ਕਰਵਾ ਕੇ ਦੁਨੀਆਂ ਨੂੰ ਹੈਰਾਨ ਕਰ ਦਿੱਤਾ। ਕਿਸਾਨ ਏਕਤਾ ਜ਼ਿੰਦਾਬਾਦ।”

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਫੇਸਬੁੱਕ ਤੇ ਵਟਸਐਪ ਤੇ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।


ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇੱਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਲਈ ਭੇਜਿਆ।

Fact Check/Verification 

26 ਮਈ ਨੂੰ ਕਿਸਾਨੀ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ਤੇ ਦੇਸ਼ ਭਰ ਦੇ ਵਿੱਚ ਕਿਸਾਨਾਂ ਨੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਾਲਾ ਦਿਵਸ ਮਨਾਇਆ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਕਿਸਾਨਾਂ ਦੇ ਹੱਕ ਵਿੱਚ ਕਾਲੇ ਕੱਪੜੇ ਪਾਏ ਅਤੇ ਆਪਣੇ ਸਰਕਾਰੀ ਜਹਾਜ਼ ਨੂੰ ਕਾਲਾ ਰੰਗ ਕਰਵਾਇਆ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਦੇ ਲਈ ਸਭ ਤੋਂ ਪਹਿਲਾਂ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਦੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਹਾਲੀਆ ਨਹੀਂ ਸਗੋਂ ਮਾਰਚ 2019 ਦੀ ਹੈ ਅਤੇ ਇਸ ਤਸਵੀਰ ਦਾ ਕਿਸਾਨੀ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।

New Zealand ਦੀ ਪ੍ਰਧਾਨ ਮੰਤਰੀ ਦੀ ਤਸਵੀਰ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਕੀਤਾ ਸ਼ੇਅਰ

The guardian ਦੁਆਰਾ 22 ਮਾਰਚ 2019 ਨੂੰ ਪ੍ਰਕਾਸ਼ਿਤ ਇਕ ਰਿਪੋਰਟ ਦੇ ਵਿੱਚ ਸਾਨੂੰ ਵਾਇਰਲ ਹੋ ਰਹੀ ਤਸਵੀਰ ਮਿਲੀ। The guardian ਦੁਆਰਾ ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਕ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨਿਊਜ਼ੀਲੈਂਡ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਚਰਚ ਵਿਚ ਅਰਦਾਸ ਦੇ ਮੌਕੇ ਪਹੁੰਚੇ ਸਨ। ਇਸ ਤਸਵੀਰ ਨੂੰ ਐਸੋਸੀਏਟ ਪ੍ਰਿੰਸ ਦੇ ਫੋਟੋ ਜਰਨਲਿਸਟ ਵਿਨਸੈਂਟ ਥਆਨ ਨੇ ਖਿੱਚਿਆ ਸੀ। 

New Zealand

ਹੁਣ ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਜਹਾਜ਼ ਦੀ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਣ ਤੇ ਸਾਨੂੰ ਵਰ ਜਹਾਦ ਦੀ ਤਸਵੀਰ ਏਅਰ ਨਿਊਜ਼ੀਲੈਂਡ ਇੰਡੀਆ ਦੇ ਅਧਿਕਾਰੀ ਯੂ ਟਿਊਬ ਚੈਨਲ ਤੇ ਅਪਲੋਡ ਇੱਕ ਵੀਡੀਓ ਵਿੱਚ ਮਿਲੀ ਇਹ ਵੀਡਿਓ 8 ਦਸੰਬਰ 2010 ਨੂੰ ਅਪਲੋਡ ਕੀਤੀ ਗਈ ਸੀ।

ਅਸੀਂ ਪਾਇਆ ਕਿ ਇਹ ਇਕ ਐਨੀਮੇਟਿਡ ਵੀਡੀਓ ਹੈ ਜਿਸ ਦਾ ਸਕਰੀਨ ਸ਼ਾਟ ਲੈ ਕੇ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਜਾ ਰਿਹਾ ਹੈ ਇਹ ਏਅਰ ਨਿਊਜ਼ੀਲੈਂਡ ਦੇ ਜਹਾਜ਼ ਦਾ ਇਕ ਐਨੀਮੇਟਿਡ ਡਿਜ਼ਾਈਨ ਵੀਡੀਓ ਹੈ।

Conclusion 

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ ਅਤੇ ਇਨ੍ਹਾਂ ਤਸਵੀਰਾਂ ਦਾ ਕਿਸਾਨੀ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਹੋ ਰਹੇ ਜਹਾਜ ਦੀ ਤਸਵੀਰ ਅਸਲ ਦੇ ਵਿਚ ਜਹਾਜ਼ ਦੇ ਇਕ ਐਨੀਮੇਟਿਡ ਡਿਜ਼ਾਈਨ ਵੀਡੀਓ ਕਲਿਪ ਦਾ ਸਕਰੀਨਸ਼ਾਟ ਹੈ।  

Result: Misleading 


Sources

https://www.theguardian.com/world/2019/mar/22/new-zealand-attack-al-noor-mosque-imam-tells-world-leaders-to-fight-hate-speech

https://youtu.be/aEqdE69x-Io


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

image
ਜੇ ਤੁਸੀਂ ਕਿਸੇ ਦਾਅਵੇ ਦੀ ਸਚਾਈ ਦੀ ਜਾਂਚ ਕਰਵਾਉਣੀ ਹੈ, ਪ੍ਰਤੀਕਿਰਿਆ ਦੇਣੀ ਹੈ ਜਾਂ ਸ਼ਿਕਾਇਤ ਦਰਜ ਕਰਵਾਉਣੀ ਹੈ, ਤਾਂ ਸਾਨੂੰ ਵਟਸਐਪ ਕਰੋ +91-9999499044 ਜਾਂ ਸਾਨੂੰ ਈਮੇਲ ਕਰੋ checkthis@newschecker.in​. ਤੁਸੀਂ ਸਾਡੇ ਨਾਲ ਸੰਪਰਕ ਕਰ ਸਕਦੇ ਹੋ ਅਤੇ ਫਾਰਮ ਭਰ ਸਕਦੇ ਹੋ।
No related articles found
Newchecker footer logo
ifcn
fcp
fcn
fl
About Us

Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check

Contact Us: checkthis@newschecker.in

14,935

Fact checks done

FOLLOW US
imageimageimageimageimageimageimage