Politics
ਸਾਬਕਾ ਅਕਾਲੀ ਮੰਤਰੀ Gulzar Ranike ਦੀ ਘਰਵਾਲੀ ਦੀ ਵੀਡੀਓ ਵਾਇਰਲ?
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਵੀਡੀਓ ਵਿੱਚ ਦਿਖਾਈ ਦੇ ਰਹੀ ਔਰਤ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ (Gulzar Ranike) ਦੀ ਘਰਵਾਲੀ ਹੈ। ਵਾਇਰਲ ਹੋ ਰਹੀ ਵੀਡੀਓ ਦੇ ਵਿਚ ਇਕ ਗੱਡੀ ਵਿਚ ਸਵਾਰ ਔਰਤ ਨੂੰ ਪੈਸੇ ਅਤੇ ਬੰਦੂਕ ਨੂੰ ਲਹਿਰਾਉਂਦੇ ਹੋਏ ਦੇਖਿਆ ਜਾ ਸਕਦਾ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਯੂਜ਼ਰ ਗੁਰਤੇਜ ਸਿੰਘ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ,”ਕੱਚੇ ਕੋਠਿਆਂ ਤੋਂ ਸਿਆਸੀ ਸਫਰ ਸ਼ੁਰੂ ਕਰਨ ਵਾਲੇ ਪੰਜਾਬ ਲੁੱਟ ਬਣੇ ਰਾਜੇ। ਸਾਬਕਾ ਅਕਾਲੀ ਮੰਤਰੀ ਗੁਲਜਾਰ ਸਿੰਘ ਰਣੀਕੇ ਦੀ ਪਤਨੀ ਪੈਸੇ ਦਾ ਪਰਦਰਸ਼ਨ ਕਰਦੀ ਹੋਈ।”

ਇਸ ਦੇ ਨਾਲ ਹੀ ਇੱਕ ਹੋਰ ਫੇਸਬੁੱਕ ਯੂਜ਼ਰ ਜਸਿੰਦਰ ਜੱਸ ਨੇ ਵੀ ਇਸ ਵੀਡੀਓ ਨੂੰ ਆਪਣੇ ਫੇਸਬੁੱਕ ਆਈਡੀ ਤੇ ਸ਼ੇਅਰ ਕੀਤਾ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦਿੱਲੀ ਆਪਣੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਫੇਸਬੁੱਕ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ।
ਸਰਚ ਦੇ ਦੌਰਾਨ ਅਸੀਂ ਪਾਇਆ ਕਿ ਵੀਡੀਓ ਸਾਲ 2019 ਤੋਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਹੈ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਸਰਚ ਦੇ ਦੌਰਾਨ ਸਾਨੂੰ ਪੰਜਾਬ ਦੀ ਨਾਮਵਰ ਮੀਡੀਆ ਏਜੰਸੀ ਡੇਲੀ ਪੋਸਟ ਪੰਜਾਬੀ ਦੁਆਰਾ ਜਨਵਰੀ 15,2019 ਨੂੰ ਅਪਲੋਡ ਇੱਕ ਵੀਡੀਓ ਮਿਲੀ। ਡੇਲੀ ਪੋਸਟ ਪੰਜਾਬੀ ਦੁਆਰਾ ਅਪਲੋਡ ਇਸ ਵੀਡਿਓ ਰਿਪੋਰਟ ਦੇ ਮੁਤਾਬਕ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਹੀ ਔਰਤ ਸਾਬਕਾ ਅਕਾਲੀ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਨਹੀਂ ਹੈ।

ਡੇਲੀ ਪੋਸਟ ਪੰਜਾਬੀ ਦੁਆਰਾ ਅਪਲੋਡ ਵੀਡਿਓ ਦੇ ਵਿਚ ਸਾਨੂੰ ਪੱਤਰਕਾਰ ਸੁਖਚੈਨ ਸਾਗਰ ਦਾ ਬਿਆਨ ਮਿਲਿਆ ਜਿਨ੍ਹਾਂ ਨੇ ਵਾਇਰਲ ਵੀਡਿਓ ਦੀ ਪੁਸ਼ਟੀ ਕਰਨ ਦੇ ਲਈ ਗੁਲਜ਼ਾਰ ਸਿੰਘ ਰਣੀਕੇ ਦੇ ਪੁੱਤਰ ਨਾਲ ਗੱਲਬਾਤ ਕੀਤੀ ਜਿਸ ਵਿਚ ਗੁਲਜ਼ਾਰ ਸਿੰਘ ਰਣੀਕੇ ਦੇ ਪੁੱਤਰ ਨੇ ਦੱਸਿਆ ਕਿ ਵਾਇਰਲ ਵੀਡੀਓ ਫਰਜ਼ੀ ਹੈ ਅਤੇ ਇਸ ਮਾਮਲੇ ਦੀ ਵਿੱਚ ਉਹ ਸਾਈਬਰ ਸੈੱਲ ਨੂੰ ਸ਼ਿਕਾਇਤ ਦਰਜ ਕਰਵਾਉਣਗੇ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਅਸੀਂ ਆਪਣੀ ਸਰਚ ਨੂੰ ਜਾਰੀ ਰੱਖਦੇ ਹੋਏ ਕੁਝ ਹੋਰ ਕੀ ਵਰਡ ਦੇ ਜ਼ਰੀਏ ਵਾਇਰਲ ਵੀਡੀਓ ਦੀ ਸੱਚਾਈ ਜਾਨਣ ਦੀ ਕੋਸ਼ਿਸ਼ ਕੀਤੀ ਸੁਰ ਦੇ ਦੌਰਾਨ ਸਾਨੂੰ ਪੀਟੀਸੀ ਨਿਊਜ਼ ਦੁਆਰਾ ਜਨਵਰੀ 17,2019 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ ਜਿਸ ਮੁਤਾਬਕ ਗੁਲਜ਼ਾਰ ਸਿੰਘ ਰਣੀਕੇ ਦੀ ਘਰਵਾਲੀ ਅਤੇ ਬੇਟੇ ਨੇ ਵਾਇਰਲ ਵੀਡੀਓ ਨੂੰ ਲੈ ਕੇ ਅੰਮ੍ਰਿਤਸਰ ਪੁਲੀਸ ਦੇ ਕੋਲ ਆਪਣੀ ਸ਼ਿਕਾਇਤ ਦਰਜ ਕਰਵਾਈ।

ਇਸ ਨਾਲ ਹੀ ਅਸੀਂ ਗੁਲਜ਼ਾਰ ਸਿੰਘ ਰਣੀਕੇ ਦੀ ਘਰਵਾਲੀ ਅਤੇ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੀ ਔਰਤ ਦੀਆਂ ਤਸਵੀਰਾਂ ਨੂੰ ਬਹੁਤ ਧਿਆਨ ਨਾਲ ਦੇਖਿਆ ਤੇ ਅਸੀਂ ਤਸਵੀਰਾਂ ਦੇ ਵਿਚ ਕਾਫੀ ਅੰਤਰ ਪਾਇਆ। ਨੀਚੇ ਤਸਵੀਰ ਦੇ ਵਿੱਚ ਤੁਸੀਂ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਨੂੰ ਵੇਖ ਸਕਦੇ ਹੋ।

ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਹੀ ਔਰਤ ਦੀ ਅਸੀਂ ਸ਼ਨਾਖ਼ਤ ਨਹੀਂ ਕਰ ਪਾਏ ਹਾਂ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਾਬਕਾ ਅਕਾਲੀ ਦਲ ਦੇ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਪਤਨੀ ਦੀ ਨਹੀਂ ਹੈ। ਵਾਇਰਲ ਹੋਈ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://www.facebook.com/dailypostpunjabi/posts/902492026754975
https://www.ptcnews.tv/fake-video-name-gulzar-singh-ranikes-wife-son-submits-complaint/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044