Thursday, September 3, 2026

Fact Check

Sukhbir Singh Badal ਦੀ ਪੁਰਾਣੀ ਵੀਡੀਓ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ

Written By Shaminder Singh
Aug 26, 2021
banner_image

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਅੰਮ੍ਰਿਤਸਰ ਦੀ ਹੈਰੀਟੇਜ ਵਾਕ ਸਟਰੀਟ ਨੂੰ ਸਾਫ ਕਰਦਿਆਂ ਦੇਖਿਆ ਜਾ ਸਕਦਾ ਹੈ। 

ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਵੋਟਾਂ ਦੇ ਲਈ ਸਾਫ ਸਫਾਈ ਕਰ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

ਕਈ ਸੋਸ਼ਲ ਮੀਡੀਆ ਯੂਜ਼ਰ ਸੁਖਬੀਰ ਸਿੰਘ ਬਾਦਲ ਦੀ ਇਸ ਵੀਡੀਓ ਨੂੰ ਵਿਅੰਗ ਕਸਦੀਆਂ ਸ਼ੇਅਰ ਕਰ ਰਹੇ ਹਨ। ਫੇਸਬੁੱਕ ਪੇਜ ਗੁਰਸੇਵਕ ਸਿੰਘ ਭਾਣਾ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਪੰਜਾਬ ਨੂੰ ਕੈਲੀਫੋਰਨੀਆ ਬਣਾਉਣ ਦੀਆਂ ਤਿਆਰੀਆਂ ਮੁਕੰਮਲ। ਸੁਖਬੀਰ ਸਿੰਘ ਬਾਦਲ ਉਤਰੇ ਗਰਾਊਂਡ ਜ਼ੀਰੋ ਤੇ।’ 

ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਵੀ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification

ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਗੱਲ ਤਹਿਤ 100 ਦਿਨ100 ਹਲਕਾ ਦੀ ਆਪਣੀ ਮੁੱਢਲੀ ਚੋਣ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਵੱਖ ਵੱਖ ਹਲਕਿਆਂ ਦੇ ਦੌਰੇ ਕਰ ਰਹੇ ਹਨ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵੀਡੀਓ ਨੂੰ ਤੂਲ ਦੀ ਮਦਦ ਨਾਲ ਕੁਝ ਕੀ ਫਰੇਮਸ ਕੱਢ ਕੇ ਉਨ੍ਹਾਂ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਦੇ ਨਾਲ ਖੰਗਾਲਿਆ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਫੇਸਬੁੱਕ ਪੇਜ ‘We support Shiromani Akali Dal’ ਦੁਆਰਾ ਸਤੰਬਰ 27,2019 ਨੂੰ ਅਪਲੋਡ ਮਿਲੀ। ਵੀਡੀਓ ਦੇ ਵਿੱਚ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਵੀ ਦੇਖਿਆ ਜਾ ਸਕਦਾ ਹੈ। ਇਸ ਵੀਡੀਓ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਵੀਡੀਓ ਹਾਲ ਦੀ ਨਹੀਂ ਹੈ। 


ਇਸ ਦੇ ਨਾਲ ਹੀ ਸਾਨੂੰ ਸੁਖਬੀਰ ਸਿੰਘ ਬਾਦਲ ਦੁਆਰਾ ਹੈਰੀਟੇਜ਼ ਵਾਕ ਸਟਰੀਟ ਸਾਫ ਕਰਦਿਆਂ ਦੀ ਪੁਰਾਣੀ ਵੀਡੀਓ ਵੀ ਮਿਲੀਆਂ। ਇਨ੍ਹਾਂ ਵੀਡੀਓ ਨੂੰ ਸਾਲ 2018 ਵਿੱਚ ਅਪਲੋਡ ਕੀਤਾ ਗਿਆ ਸੀ ਜਦੋਂ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਕਾਲੀ ਲੀਡਰਾਂ ਦੇ ਦੁਆਰਾ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਨੂੰ ਸਾਫ ਕੀਤਾ ਗਿਆ ਸੀ। 


sukhbir singh badal

Conclusion 


ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲ ਦੀ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਤਕਰੀਬਨ ਦੋ ਸਾਲਾਂ ਤੋਂ ਇੰਟਰਨੈੱਟ ਤੇ ਮੌਜੂਦ ਹੈ। 

Result: Misleading

Sources

https://www.facebook.com/Shiromaniakalidal0/videos/2472346239709954/


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

image
ਜੇ ਤੁਸੀਂ ਕਿਸੇ ਦਾਅਵੇ ਦੀ ਸਚਾਈ ਦੀ ਜਾਂਚ ਕਰਵਾਉਣੀ ਹੈ, ਪ੍ਰਤੀਕਿਰਿਆ ਦੇਣੀ ਹੈ ਜਾਂ ਸ਼ਿਕਾਇਤ ਦਰਜ ਕਰਵਾਉਣੀ ਹੈ, ਤਾਂ ਸਾਨੂੰ ਵਟਸਐਪ ਕਰੋ +91-9999499044 ਜਾਂ ਸਾਨੂੰ ਈਮੇਲ ਕਰੋ checkthis@newschecker.in​. ਤੁਸੀਂ ਸਾਡੇ ਨਾਲ ਸੰਪਰਕ ਕਰ ਸਕਦੇ ਹੋ ਅਤੇ ਫਾਰਮ ਭਰ ਸਕਦੇ ਹੋ।
Newchecker footer logo
ifcn
fcp
fcn
fl
About Us

Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check

Contact Us: checkthis@newschecker.in

14,935

Fact checks done

FOLLOW US
imageimageimageimageimageimageimage