News
ਕੀ ਐਨਡੀਟੀਵੀ ਦੇ ਪ੍ਰਮੁੱਖ ਐਂਕਰ ਰਵੀਸ਼ ਕੁਮਾਰ ਨੇ ਦਿੱਤਾ ਅਸਤੀਫਾ?
Claim
ਮੀਡੀਆ ਅਦਾਰਾ ਐਨਡੀਟੀਵੀ ਵਿੱਚ ਅਡਾਨੀ ਗਰੁੱਪ ਨੇ 29 ਫ਼ੀਸਦੀ ਦੀ ਹਿੱਸੇਦਾਰੀ ਖ਼ਰੀਦ ਲਈ ਹੈ। ਐਨਡੀਟੀਵੀ ਦੀ ਹਿੱਸੇਦਾਰੀ ਅਡਾਨੀ ਗਰੁੱਪ ਦੇ ਹੱਥਾਂ ਵਿਚ ਜਾਣ ਤੋਂ ਬਾਅਦ ਹੀ ਸੋਸ਼ਲ ਮੀਡੀਆ ਤੇ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ।
ਨਵਭਾਰਤ ਟਾਈਮਜ਼ ਦੀ ਰਿਪੋਰਟ ਦੇ ਮੁਤਾਬਕ ਗੌਤਮ ਅਡਾਨੀ ਦੇ ਸਮੂਹ ਨੇ ਕਿਹਾ ਹੈ ਕਿ ਉਹ ਇਕ ਓਪਨ ਆਫਰ ਵੀ ਲਾਂਚ ਕਰਨਗੇ ਤਾਂ ਕਿ 26 ਹਿੱਸੇਦਾਰੀ ਹੋਰ ਖ਼ਰੀਦੀ ਜਾ ਸਕੇ ਪਰ ਸੇਬੀ ਨੂੰ ਭੇਜੇ ਨੋਟਿਸ ਵਿਚ ਐਨਡੀਟੀਵੀ ਨੇ ਕਿਹਾ ਹੈ ਕਿ ਇਸ ਅਧਿਗ੍ਰਹਿਣ ਦੀ ਜਾਣਕਾਰੀ ਉਨ੍ਹਾਂ ਨੂੰ ਨਹੀਂ ਦਿੱਤੀ ਗਈ। ਐਨਡੀਟੀਵੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਸੰਸਥਾਪਕ ਪ੍ਰਣਬ ਅਤੇ ਰਾਧਿਕਾ ਰਾਏ ਨਾਲ ਇਸ ਬਾਰੇ ਵਿਚ ਕੋਈ ਚਰਚਾ ਨਹੀਂ ਹੋਈ ਅਤੇ ਨਾ ਹੀ ਉਨ੍ਹਾਂ ਤੋਂ ਕੋਈ ਸਹਿਮਤੀ ਲਈ ਗਈ।
ਸੋਸ਼ਲ ਮੀਡੀਆ ਯੂਜ਼ਰ ਅਡਾਨੀ ਗਰੁੱਪ ਦੁਆਰਾ ਐਨਡੀਟੀਵੀ ਵਿਚ ਹਿੱਸੇਦਾਰੀ ਤੋਂ ਬਾਅਦ ਚਰਚਾਵਾਂ ਕਰ ਰਹੇ ਹਨ ਕਿ ਐਨਡੀਟੀਵੀ ਦੇ ਪ੍ਰਮੁੱਖ ਐਂਕਰ ਰਵੀਸ਼ ਕੁਮਾਰ ਹੁਣ ਕੀ ਕਰਨਗੇ। ਇਸ ਸਭ ਦੇ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਐੱਨਡੀਟੀਵੀ ਦੇ ਪ੍ਰਮੁੱਖ ਐਂਕਰ ਰਵੀਸ਼ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ।

Fact
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ ਪਰ ਇਸ ਦੌਰਾਨ ਸਾਨੂੰ ਕੋਈ ਠੋਸ ਜਾਣਕਾਰੀ ਪ੍ਰਾਪਤ ਨਹੀਂ ਹੋਈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਤੋਂ ਬਾਅਦ ਅਸੀਂ ਰਵੀਸ਼ ਕੁਮਾਰ ਦੇ ਅਧਿਕਾਰਿਕ ਫੇਸਬੁੱਕ ਪੇਜ ਅਤੇ ਟਵਿੱਟਰ ਹੈਂਡਲ ਨੂੰ ਖੰਗਾਲਿਆ। ਇਸ ਦੌਰਾਨ ਸਾਨੂੰ ਪ੍ਰਵੇਸ਼ ਕੁਮਾਰ ਦੁਆਰਾ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਖਬਰਾਂ ਨੂੰ ਲੈ ਕੇ ਕੀਤਾ ਗਿਆ ਟਵੀਟ ਮਿਲਿਆ।
ਰਵੀਸ਼ ਕੁਮਾਰ ਨੇ ਆਪਣੀ ਟਵੀਟ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਖ਼ਬਰਾਂ ਨੂੰ ਮਹਿਜ਼ ਅਫ਼ਵਾਹ ਦੱਸਿਆ ਜਿਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਖਬਰਾਂ ਫਰਜ਼ੀ ਹਨ।
ਰਵੀਸ਼ ਕੁਮਾਰ ਦੇ ਇਸ ਟਵੀਟ ਤੋਂ ਬਾਅਦ ਕਈ ਪ੍ਰਮੁੱਖ ਮੀਡੀਆ ਸੰਸਥਾਨਾਂ ਨੇ ਵੀ ਵਾਇਰਲ ਹੋ ਰਹੀਆਂ ਅਫਵਾਹਾਂ ਨੂੰ ਲੈ ਕੇ ਆਰਟੀਕਲ ਪ੍ਰਕਾਸ਼ਿਤ ਕੀਤੇ।
Result: False
Our Sources
Tweet made by Ravish Kumar on August 24, 2022
ਜੇਕਰ ਤੁਹਾਨੂੰ ਇਹ ਫੈਕਟ ਚੈਕ ਪਸੰਦ ਆਇਆ ਤਾਂ ਤੁਸੀਂ ਇਸ ਤਰ੍ਹਾਂ ਦੇ ਹੋਰ ਫੈਕਟ ਚੈਕ ਪੜ੍ਹਨਾ ਚਾਹੁੰਦੇ ਹੋ ਤਾਂ ਇੱਥੇ ਕਲਿੱਕ ਕਰੋ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ