ਕਲੇਮ :
ਬੀਜੇਪੀ ਦੇ ਬੁਲਾਰੇ ਗੌਰਵ ਭਾਟੀਆ ਨੇ ਜਿੰਦਗੀ ਵਿੱਚ ਪਹਿਲੀ ਵਾਰ ਸੱਚ ਬੋਲਿਆ

ਵੇਰੀਫੀਕੇਸ਼ਨ :
ਸੋਸ਼ਲ ਮੀਡਿਆ ਤੇ ਹਰ ਰੋਜ਼ ਕੁਝ ਨਾ ਕੁਝ ਵਾਇਰਲ ਹੁੰਦਾ ਰਹਿੰਦਾ ਹੈ। ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀਆ ਜਨਤਾ ਪਾਰਟੀ (ਬੀਜੇਪੀ) ਦੇ ਬੁਲਾਰੇ ਗੌਰਵ ਭਾਟੀਆ ਨੇ ਜਿੰਦਗੀ ਵਿੱਚ ਪਹਿਲੀ ਵਾਰ ਸੱਚ ਬੋਲਿਆ। ਵੀਡੀਓ ਦੇ ਵਿੱਚ ਗੌਰਵ ਭਾਟੀਆ ਆਰਐਸਐਸ ਦੇ ਮੁਖੀ ਮੋਹਨ ਭਾਗਵਤ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਬੋਲਦਿਆਂ ਸੁਣਾਈ ਦੇ ਰਹੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਹ ਵੀਡੀਓ ਵੱਖ ਵੱਖ ਦਾਅਵੇ ਦੇ ਨਾਲ ਸ਼ੇਅਰ ਕੀਤੀ ਜਾ ਰਹੀ ਹੈ।

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਇਸ ਵੀਡੀਓ ਦੀ ਜਾਂਚ ਸ਼ੁਰੂ ਕੀਤੀ । ਅਸੀਂ ਕੁਝ ਟੂਲਜ਼ ਦੀ ਮਦਦ ਨਾਲ ਵਾਇਰਲ ਵੀਡੀਓ ਦੇ ਕੁਝ ਸਕਰੀਨਸ਼ੋਟ ਲੈ ਕੇ ਅਸੀਂ ਇਨਵਿਡ ਤੇ ਇਸ ਵਾਇਰਲ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੌਰਾਨ ਸਾਨੂੰ ਮੀਡਿਆ ਏਜੇਂਸੀ “ABP News “ ਦੇ ਅਧਿਕਾਰਿਕ ਯੂ ਟਿਊਬ ਚੈਨਲ ਤੇ ਵਾਇਰਲ ਹੋ ਰਹੀ ਵੀਡੀਓ ਪ੍ਰਾਪਤ ਹੋਈ। ਅਸੀਂ ਪਾਇਆ ਕਿ ਇਸ ਵੀਡੀਓ ਨੂੰ ਅਗਸਤ 18 , 2014 ਨੂੰ ਅਪਲੋਡ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਸਾਨੂੰ ਇਕ ਹੋਰ ਮੀਡਿਆ ਏਜੇਂਸੀ “Top News” ਦਾ ਲੇਖ ਪ੍ਰਾਪਤ ਹੋਇਆ । ਲੇਖ ਦੇ ਮੁਤਾਬਕ , ਗੌਰਵ ਭਾਟੀਆ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਵੱਲੋਂ ਕੀਤੀ ਗਈ ਵਿਵਾਦਤ ਹਿੰਦੂ-ਪੱਖੀ ਰਾਸ਼ਟਰ ਦੀ ਟਿੱਪਣੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੁੱਪੀ‘ ਤੇ ਸਵਾਲ ਉਠਾਏ ਸਨ । ਇਸ ਲੇਖ ਨੂੰ ਵੀ ਅਗਸਤ 18 , 2014 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ।

ਗੌਰਤਲਬ ਹੈ ਕਿ , ਗੌਰਵ ਭਾਟੀਆ ਉਸ ਵੇਲੇ ਸਮਾਜਵਾਦੀ ਪਾਰਟੀ ਦੇ ਮੁਖ ਬੁਲਾਰੇ ਸਨ। ਹਾਲਾਂਕਿ , 2017 ‘ਚ ਉੱਤਰ ਪ੍ਰਦੇਸ਼ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਗੌਰਵ ਭਾਟੀਆ ਨੇ ਬੀਜੇਪੀ ਦਾ ਪੱਲਾ ਫੜ ਲਿਆ ਸੀ।

ਸਾਡੀ ਜਾਂਚ ਦੇ ਵਿੱਚ ਸਾਬਿਤ ਹੋਇਆ ਕਿ ਸੋਸ਼ਲ ਮੀਡਿਆ ਤੇ ਬੀਜੇਪੀ ਦੇ ਬੁਲਾਰੇ ਗੌਰਵ ਭਾਟੀਆ ਦਾ ਵੀਡੀਓ ਗੁੰਮਰਾਹਕਰਨ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਵੀਡੀਓ 6 ਸਾਲ ਪੁਰਾਣਾ ਹੈ ‘ਤੇ ਗੁੰਮਰਾਹਕਰਨ ਦਾਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
ਟੂਲਜ਼ ਵਰਤੇ:
*ਗੂਗਲ ਸਰਚ
*ਟਵਿੱਟਰ ਸਰਚ
ਰਿਜ਼ਲਟ – ਗੁੰਮਰਾਹਕਰਨ ਦਾਅਵਾ
(ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ)