Viral
Weekly Wrap: ਕੀ ਆਮ ਆਦਮੀ ਪਾਰਟੀ ਦੇ ਐਮਐਲਏ ਦਾ ਹੋਇਆ ਪਿੰਡਾਂ ਵਿੱਚ ਵਿਰੋਧ?
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋਈ ਜਿਸ ਨੂੰ ਹਾਲੀਆ ਦੱਸਕੇ ਦਾਅਵਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੇ ਐਮਐਲਏ ਦਾ ਪਿੰਡਾਂ ਵਿੱਚ ਵਿਰੋਧ ਕੀਤਾ ਗਿਆ। ਵਾਇਰਲ ਵੀਡੀਓ ਦੇ ਵਿੱਚ ਮੌੜ ਤੋਂ ਆਪ ਐਮਐਲਏ ਸੁਖਵੀਰ ਸਿੰਘ ਮਾਈਸਰਖਾਨਾ ਨੂੰ ਦੇਖਿਆ ਜਾ ਸਕਦਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਪਾਕਿਸਤਾਨ ਦੀ ਪੁਰਾਣੀ ਵੀਡੀਓ ਨੂੰ ਦਿੱਲੀ ਵਿੱਚ ਅਗਨੀਪੱਥ ਯੋਜਨਾ ਖ਼ਿਲਾਫ਼ ਵਿਰੋਧ ਦਾ ਦੱਸਕੇ ਕੀਤਾ ਵਾਇਰਲ
ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਦਿੱਲੀ ਵਿੱਚ ਅਗਨੀਪੱਥ ਯੋਜਨਾ ਦੇ ਖ਼ਿਲਾਫ਼ ਕੀਤੇ ਗਏ ਵਿਰੋਧ ਦੀ ਹੈ। ਵਾਇਰਲ ਵੀਡੀਓ ਦਾ ਅਗਨੀਪਥ ਯੋਜਨਾ ਦੇ ਨਾਲ ਕੋਈ ਸਬੰਧ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਡੇਢ ਸਾਲ ਪੁਰਾਣਾ ਅਤੇ ਪਾਕਿਸਤਾਨ ਦਾ ਹੈ।

ਸਿਮਰਨਜੀਤ ਸਿੰਘ ਮਾਨ ਨੇ ਨਹੀਂ ਦਿੱਤਾ ਅਕਾਲੀ ਦਲ ਨੂੰ ਸਮਰਥਨ, ਫਰਜ਼ੀ ਲੈਟਰ ਵਾਇਰਲ
ਵਾਇਰਲ ਹੋ ਰਹੀ ਲੈਟਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਸਿਮਰਨਜੀਤ ਸਿੰਘ ਮਾਨ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਲੈਟਰ ਫਰਜ਼ੀ ਹੈ। ਸੰਗਰੂਰ ਜਿਮਨੀ ਚੋਣਾਂ ਲਈ ਸਿਮਰਨਜੀਤ ਸਿੰਘ ਮਾਨ ਨੇ ਅਕਾਲੀ ਦਲ ਨੂੰ ਸਮਰਥਨ ਨਹੀਂ ਦਿੱਤਾ ਹੈ।

ਮੁੱਖ ਮੰਤਰੀ Bhagwant Mann ਦਾ ਵਾਇਰਲ ਹੋ ਰਿਹਾ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣਾ ਹੈ
ਵਾਇਰਲ ਵੀਡੀਓ ਨੂੰ ਹਾਲੀਆ ਦੱਸਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਰੋਧ ਦੇਖਕੇ ਮੁੱਖ ਮੰਤਰੀ ਭਗਵੰਤ ਮਾਨ ਭੰਗੜਾ ਪਾਉਂਦੇ ਗ਼ਲਤ ਇਸ਼ਾਰੇ ਕਰ ਰਹੇ ਹਨ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2019 ਤੋਂ ਇੰਟਰਨੇਟ ਤੇ ਮੌਜੂਦ ਹੈ। ਉਸ ਵੇਲੇ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਨਹੀਂ ਸਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਦਾਕਾਰ ਧਰਮਿੰਦਰ ਦੀ ਮੌਤ ਦੀ ਵਾਇਰਲ ਹੋ ਰਹੀ ਖਬਰ ਮਹਿਜ਼ ਅਫਵਾਹ ਹੈ
ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਦਾਕਾਰ ਧਰਮਿੰਦਰ ਦਾ ਦਿਹਾਂਤ ਹੋ ਗਿਆ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਅਦਾਕਾਰ ਧਰਮਿੰਦਰ ਦੀ ਮੌਤ ਦੀ ਵਾਇਰਲ ਹੋ ਰਹੀ ਖਬਰ ਮਹਿਜ਼ ਅਫਵਾਹ ਹੈ।

ਕੀ ਆਮ ਆਦਮੀ ਪਾਰਟੀ ਦੇ ਐਮਐਲਏ ਦਾ ਹੋਇਆ ਪਿੰਡਾਂ ਵਿੱਚ ਵਿਰੋਧ?
ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਗਰੂਰ ਜਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਐਮਐਲਏ ਦਾ ਪਿੰਡਾਂ ਵਿੱਚ ਵਿਰੋਧ ਹੋਇਆ। ਵਾਇਰਲ ਹੋ ਰਹੀ ਵੀਡੀਓ ਜੁਲਾਈ 2021 ਦੀ ਹੈ ਜਦੋਂ ਕਿਸਾਨਾਂ ਨੇ ਮੌੜ ਤੋਂ ਮੌਜੂਦਾ ਆਪ ਐਮਐਲਏ ਸੁਖਵੀਰ ਸਿੰਘ ਮਾਈਸਰਖਾਨਾ ਦਾ ਵਿਰੋਧ ਕੀਤਾ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ