Viral
ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਦੇ ਨਾਂ ਤੇ ਫਰਜ਼ੀ ਪੱਤਰ ਹੋਇਆ ਵਾਇਰਲ , ਪੜ੍ਹੋ ਅਸਲ ਸਚਾਈ
ਕਲੇਮ: ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀ ਹਦਾਇਤਾਂ ਦੇ ਮੁਤਾਬਕ ਫਾਈਨਲ ਸਮੈਸਟਰ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 1 ਜੁਲਾਈ ਤੋਂ ਲੈ ਕੇ 15 ਜੁਲਾਈ ਤੱਕ ਹੋਣਗੀਆਂ ਜਦਕਿ ਦੂਜੇ ਹੋਰਨਾਂ ਸਮੈਸਟਰਾਂ ਦੀਆਂ ਪ੍ਰੀਖਿਆਵਾਂ ਤੋਂ 18 ਜੁਲਾਈ ਤੋਂ ਲੈ ਕੇ 31 ਜੁਲਾਈ ਤੱਕ ਹੋਣਗੀਆਂ।

ਵੇਰੀਫਿਕੇਸ਼ਨ : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਕਾਰਨ ਸਮੂਹ ਵਿੱਦਿਅਕ ਸੰਸਥਾਵਾਂ ਸਮੇਤ ਸਕੂਲ ਅਤੇ ਕਾਲਜ ਬੰਦ ਹਨ। ਅਜਿਹੀ ਸਥਿਤੀ ਵਿੱਚ ਵਿਦਿਆਰਥੀ ਆਪਣੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੀ ਚਿੰਤਿਤ ਹਨ।ਇਸ ਵਿੱਚ ਸੋਸ਼ਲ ਮੀਡੀਆ ਤੇ ਪੰਜਾਬ ਯੂਨੀਵਰਸਿਟੀ ਦੇ ਨਾਮ ਤੇ ਇੱਕ ਸਰਕੁਲਰ ਵਾਇਰਲ ਹੋ ਰਿਹਾ ਹੈ। ਇਸ ਸਰਕੁਲਰ ਦੇ ਜ਼ਰੀਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਲਿਆ ਹੈ।

ਵਾਇਰਲ ਹੋ ਰਹੇ ਸਰਕੁਲਰ ਦੇ ਮੁਤਾਬਕ ਪੰਜਾਬ ਯੂਨੀਵਰਸਿਟੀ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੀਆਂ ਹਦਾਇਤਾਂ ਦੇ ਮੁਤਾਬਕ ਫਾਈਨਲ ਸਮੈਸਟਰ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ 1 ਜੁਲਾਈ ਤੋਂ ਲੈ ਕੇ 15 ਜੁਲਾਈ ਤੱਕ ਕਰਵਾਏਗੀ ਜਦਕਿ ਹੋਰਨਾਂ ਸਮੈਸਟਰਾਂ ਦੀਆਂ ਪ੍ਰੀਖਿਆਵਾਂ ਤੋਂ 18 ਜੁਲਾਈ ਤੋਂ ਲੈ ਕੇ 31 ਜੁਲਾਈ ਤੱਕ ਕਰਵਾਈਆਂ ਜਾਣਗੀਆਂ। ਵਾਇਰਲ ਹੋ ਰਹੇ ਸਰਕੁਲਰ ਦੇ ਨੀਚੇ ਪੰਜਾਬ ਯੂਨੀਵਰਸਿਟੀ ਦੇ ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ , ਪ੍ਰੋਫੈਸਰ ਪਰਵਿੰਦਰ ਸਿੰਘ ਦੇ ਦਸਤਖਤ ਵੀ ਹਨ। ਇਸ ਦੇ ਨਾਲ ਹੀ ਸਰਕੁਲਰ ਵਿੱਚ ਪ੍ਰੀਖਿਆਵਾਂ ਦੇ ਸਬੰਧ ਵਿੱਚ ਕੁਝ ਖਾਸ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਜਿਸ ਵਿੱਚ ਪ੍ਰੀਖਿਆ ਦੇ ਦੌਰਾਨ, ਰੂਮ ਇੰਸਪੈਕਟਰ ਨੂੰ ਇੱਕ ਮਾਸਕ ਲਗਾਉਣਾ , ਆਪਣਾ ਚਿਹਰਾ ਰੁਮਾਲ ਨਾਲ ਢੱਕਣਾ ਅਤੇ ਘੱਟੋ ਘੱਟ 1 – 1 ਮੀਟਰ ਦੀ ਦੂਰੀ ਤੇ ਬੈਠਾਉਣਾ ਸ਼ਾਮਿਲ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਜਿਵੇਂ ਫੇਸਬੁੱਕ ਅਤੇ ਸ਼ੇਅਰ ਚੈਟ ਤੇ ਵੀ ਇਸ ਸਰਕੁਲਰ ਨੂੰ ਖੂਬ ਵਾਇਰਲ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਵਿਦਿਆਰਥੀ ਜਥੇਬੰਦੀਆਂ ਦੇ ਲੀਡਰਾਂ ਨੇ ਵੀ ਇਸ ਸਰਕੁਲਰ ਨੂੰ ਸ਼ੇਅਰ ਕੀਤਾ।

ਅਸੀਂ ਵਾਇਰਲ ਹੋ ਰਹੇ ਸਰਕੁਲਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਦੀ ਵੈੱਬਸਾਈਟ ਨੂੰ ਖੰਗਾਲ ਲਿਆ । ਹਾਲਾਂਕਿ ਸਰਚ ਦੇ ਦੌਰਾਨ ਸਾਨੂੰ ਪੰਜਾਬ ਯੂਨੀਵਰਸਿਟੀ ਦੀ ਅਧਿਕਾਰਿਕ ਵੈੱਬਸਾਈਟ ਉੱਤੇ ਇਸ ਤਰ੍ਹਾਂ ਦਾ ਨੋਟਿਸ ਨਹੀਂ ਮਿਲਿਆ।

ਅਸੀਂ ਇਸ ਮਾਮਲੇ ਨੂੰ ਲੈ ਕੇ ਕਈ ਨਾਮਵਰ ਮੀਡੀਆ ਏਜੰਸੀਆਂ ਦੀ ਵੈੱਬਸਾਈਟ ਨੂੰ ਵੀ ਖੰਗਾਲਿਆ। ਹਾਲਾਂਕਿ ਸਾਨੂੰ ਕਿਤੇ ਵੀ ਇਸ ਨੂੰ ਲੈ ਕੇ ਕੋਈ ਠੋਸ ਪੁਸ਼ਟੀ ਨਹੀਂ ਮਿਲੀ। ਅਸੀਂ ਇਸ ਮਾਮਲੇ ਨੂੰ ਲੈ ਕੇ ਆਪਣੀ ਜਾਂਚ ਜਾਰੀ ਰੱਖੀ ਜਾਂਚ ਦੇ ਦੌਰਾਨ ਅਸੀਂ ਪੰਜਾਬ ਯੂਨਵਰਸਿਟੀ ਦੇ ਕੰਟ੍ਰੋਲਰ ਆਫ ਐਗਜ਼ਾਮੀਨੇਸ਼ਨ ਪ੍ਰੋਫੈਸਰ ਪਰਵਿੰਦਰ ਸਿੰਘ ਦੇ ਟਵਿਟਰ ਹੈਂਡਲ ਨੂੰ ਸਰਚ ਕੀਤਾ ਜਿਸ ਵਿੱਚ ਉਨ੍ਹਾਂ ਨੇ ਤਸਵੀਰ ਨੂੰ ਅਪਲੋਡ ਕੀਤਾ ਹੋਇਆ ਸੀ ਜਿਸ ਉੱਤੇ ਲਿਖਿਆ ਹੋਇਆ ਸੀ ਕਿ ਵਿਦਿਆਰਥੀ ਸੋਸ਼ਲ ਮੀਡੀਆ ਤੇ ਫੈਲ ਰਹੀਆਂ ਫੇਕ ਖਬਰਾਂ ਤੋਂ ਸਾਵਧਾਨ ਰਹਿਣ।
ਹੁਣ ਅਸੀਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਦੇ ਅਧਿਕਾਰਿਕ ਟਵਿਟਰ ਹੈਂਡਲ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਪੰਜਾਬ ਯੂਨੀਵਰਸਿਟੀ ਵੱਲੋਂ ਇੱਕ ਟਵੀਟ ਮਿਲਿਆ ਜਿਸ ਵਿਚ ਚੋਣਾਂ ਨੇ ਸਪੱਸ਼ਟ ਕੀਤਾ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਸਰਕੁਲਰ ਫਰਜ਼ੀ ਹੈ। ਉਨ੍ਹਾਂ ਨੇ ਵਾਇਰਲ ਹੋ ਰਹੇ ਸਰਕੁਲਰ ਨੂੰ ਸਾਂਝਾ ਕਰਦਿਆਂ ਹੋਇਆਂ ਲਿਖਿਆ ਕਿ ਵਿਦਿਆਰਥੀ ਸੋਸ਼ਲ ਮੀਡੀਆ ਤੇ ਫੈਲ ਰਹੀਆਂ ਗ਼ਲਤ ਜਾਣਕਾਰੀ ਤੋਂ ਸਾਵਧਾਨ ਕਦੇ ਹਨ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਦਾਇਤ ਦਿੱਤੀ ਕਿ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਦੀ ਅਧਿਕਾਰਿਕ ਵੈੱਬਸਾਈਟ ਤੋਂ ਹੀ ਜਾਣਕਾਰੀ ਪ੍ਰਾਪਤ ਕਰਨ।
ਇਸ ਮਾਮਲੇ ਤੇ ਪੰਜਾਬ ਯੂਨੀਵਰਸਿਟੀ ਨੇ ਆਪਣੇ ਅਧਿਕਾਰਿਕ ਇੰਸਟਾਗ੍ਰਾਮ ਅਕਾਊਂਟ ਤੇ ਵੀ ਵਾਇਰਲ ਹੋ ਰਹੇ ਸਰਕੁਲਰ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਉੱਤੇ ਵਾਇਰਲ ਹੋ ਰਿਹਾ ਸਰਕੂਲਰ ਫਰਜ਼ੀ ਹੈ। ਪੰਜਾਬ ਯੂਨੀਵਰਸਿਟੀ ਨੇ ਪ੍ਰੀਖਿਆਵਾਂ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਸਰਕੂਲਰ ਜਾਰੀ ਨਹੀਂ ਕੀਤਾ ਹੈ।
ਟੂਲਜ਼ ਵਰਤੇ:
- *ਗੂਗਲ ਸਰਚ
- *ਮੀਡੀਆ ਰਿਪੋਰਟ
- *ਟਵਿੱਟਰ ਸਰਚ
- *ਇੰਸਟਾਗ੍ਰਾਮ ਸਰਚ
ਰਿਜ਼ਲਟ – ਗੁੰਮਰਾਹਕੁੰਨ ਦਾਅਵਾ
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044)