Saturday, February 21, 2026

Viral

Weekly Wrap: ਵਿਜੈ ਮਾਲਿਆ ਦੇ ਨਾਮ ਤੋਂ ਫਰਜ਼ੀ ਚੈਕ ਤੋਂ ਲੈ ਕੇ ਕਿਸਾਨ ਅੰਦੋਲਨ ਤਕ

Written By Shaminder Singh
Jan 1, 2021
banner_image

ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਕਿਸਾਨ ਅੰਦੋਲਨ ਅਤੇ ਵਿਜੈ ਮਾਲਿਆ ਨੂੰ ਲੈ ਕੇ ਕਾਫੀ ਚਰਚਾ ਰਹੀ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਕਿਸਾਨ ਅੰਦੋਲਨ ਵਿੱਚ ਇੱਕ ਹੋਰ ਕਿਸਾਨ ਨੇ ਗਵਾਈ ਜਾਨ? ਗੁੰਮਰਾਹਕੁੰਨ ਦਾਅਵਾ ਵਾਇਰਲ

ਸੋਸ਼ਲ ਮੀਡੀਆ ਤੇ ਇਕ ਮ੍ਰਿਤਕ ਵਿਅਕਤੀ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਜਿਥੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈਵਾਇਰਲ ਹੋ ਰਹੀ ਤਸਵੀਰ ਤਕਰੀਬਨ ਦੋ ਸਾਲ ਪੁਰਾਣੀ ਹੈ ਅਤੇ ਇਸ ਦਾ ਕਿਸਾਨ ਅੰਦੋਲਨ ਦੇ ਨਾਲ ਕੋਈ ਸਬੰਧ ਨਹੀਂ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਬਾਪੂ ਸੂਰਤ ਸਿੰਘ ਖ਼ਾਲਸਾ ਦੀ ਪੁਰਾਣੀ ਤਸਵੀਰ ਨੂੰ ਕਿਸਾਨ ਅੰਦੋਲਨ ਨਾਲ ਜੋੜਕੇ ਕੀਤਾ ਵਾਇਰਲ

ਸੋਸ਼ਲ ਮੀਡੀਆ ਤੇ ਸਿੱਖ ਕਾਰਕੁਨ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਇਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ ਉੱਤੇ ਬੈਠੇ ਹਨ।ਸੋਸ਼ਲ ਮੀਡੀਆ ਤੇ ਸਾਲ 2015 ਦੀ ਤਸਵੀਰ ਨੂੰ ਕਿਸਾਨ ਅੰਦੋਲਨ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਤਸਵੀਰ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਹੈ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਮੇਤ ਹੋਰਨਾਂ ਕੈਦੀਆਂ ਦੀ ਰਿਹਾਈ ਦੀ ਮੰਗ ਲਈ ਭੁੱਖ ਹਡ਼ਤਾਲ ਉੱਤੇ ਬੈਠੇ ਸਨ।

ਪੂਰਾ ਫੈਕਟ ਚੈਕ ਇਥੇ ਪੜ੍ਹੋ

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

2018 ਮਹਾਰਾਸ਼ਟਰ ਵਿੱਚ ਹੋਏ ਕਿਸਾਨ ਅੰਦੋਲਨ ਦੀ ਤਸਵੀਰ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ

ਇੰਟਰਨੈੱਟ ਉੱਤੇ ਇਕ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਤਾਦਾਦ ਦੇ ਵਿੱਚ ਲੋਕ ਰਸਤੇ ਉੱਤੇ ਬੈਠੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ ਦੇ ਕਿਸਾਨ ਅੰਦੋਲਨ ਦੀ ਹੈ।ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਵਾਇਰਲ ਹੋ ਰਹੀ ਤਸਵੀਰ 2018 ਵਿੱਚ ਮਹਾਰਾਸ਼ਟਰ ਵਿਖੇ ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਕਿਸਾਨ ਅੰਦੋਲਨ ਦੀ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਵਿਜੈ ਮਾਲਿਆ ਨੇ ਦੇਸ਼ ਛੱਡਣ ਤੋਂ ਪਹਿਲਾਂ ਬੀਜੇਪੀ ਨੂੰ ਦਿੱਤਾ 35 ਕਰੋੜ ਰੁਪਏ ਦਾ ਚੈਕ?

ਬੈਂਕਾਂ ਤੋਂ ਕਰਜ਼ਾ ਲੈ ਕੇ ਵਿਦੇਸ਼ ਭੱਜ ਚੁੱਕੇ ਵਿਜੇ ਮਾਲਿਆ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਦਾਅਵਾ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ ਤੇ ਵਿਜੇ ਮਾਲਿਆ ਦੇ ਨਾਮ ਤੋਂ Axis Bank ਦੇ ਇਕ ਚੈੱਕ ਦੀ ਤਸਵੀਰ ਵਾਇਰਲ ਹੋ ਰਹੀ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਲੰਡਨ ਭੱਜਣ ਤੋਂ ਪਹਿਲਾਂ ਵਿਜੈ ਮਾਲਿਆ ਦੁਆਰਾ ਭਾਰਤੀ ਜਨਤਾ ਪਾਰਟੀ ਨੂੰ 35 ਕਰੋੜ ਰੁਪਏ ਦਾ ਚੰਦਾ ਦਿੱਤਾ ਗਿਆ ਸੀ।ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੇ ਨਾਮ ਤੋਂ ਵਾਇਰਲ ਹੋ ਰਿਹਾ 35 ਕਰੋੜ ਦਾ ਚੈੱਕ ਫ਼ਰਜ਼ੀ ਹੈ। ਲੋਕਾਂ ਨੂੰ ਗੁੰਮਰਾਹ ਕਰਨ ਦੇ ਲਈ ਚੈੱਕ ਦੀ ਫੋਟੋਸ਼ਾਪ ਤਸਵੀਰ ਨੂੰ ਗਲਤ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਪੂਰਾ ਫੈਕਟ ਚੈਕ ਇਥੇ ਪੜ੍ਹੋ

ਕੀ ਕਿਸਾਨ ਅੰਦੋਲਨ ਦੇ ਵਿਚ ਫੜੇ ਗਏ ਵਿਅਕਤੀ ਨੇ ਵੰਡੇ ਖਾਲਿਸਤਾਨ ਦੇ ਪਰਚੇ?

ਮੌਜੂਦਾ ਕਿਸਾਨ ਅੰਦੋਲਨ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਨੂੰ ਕਿਸਾਨ ਅੰਦੋਲਨ ਵਿਰੋਧੀ ਗਤੀਵਿਧੀਆਂ ਦੇ ਆਰੋਪ ਵਿੱਚ ਫੜਿਆ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਅੰਦੋਲਨ ਦੇ ਵਿੱਚ ਖਾਲਿਸਤਾਨ ਦੇ ਪਰਚੇ ਵੰਡਣ ਦੇ ਲਈ ਭੇਜਿਆ ਗਿਆ ਸੀ।ਵਿਅਕਤੀ ਨੂੰ ਸਿੰਧੂ ਬਾਰਡਰ ਤੇ ਕਿਸਾਨ ਅੰਦੋਲਨ ਵਿਰੋਧੀ ਗਤੀਵਿਧੀਆਂ ਦੇ ਆਰੋਪ ਵਿੱਚ ਫੜਿਆ ਗਿਆ ਸੀ ਪਰ ਇਹ ਸੱਚ ਨਹੀਂ ਹੈ ਕਿ ਇਸ ਵਿਅਕਤੀ ਨੇ ਅੰਦੋਲਨ ਦੇ ਵਿਚ ਖਾਲਿਸਤਾਨ ਦੇ ਸਮਰਥਨ ਵਿਚ ਪਰਚੇ ਵੰਡੇ ਸੀ।

ਪੂਰਾ ਫੈਕਟ ਚੈਕ ਇਥੇ ਪੜ੍ਹੋ


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

image
ਜੇ ਤੁਸੀਂ ਕਿਸੇ ਦਾਅਵੇ ਦੀ ਸਚਾਈ ਦੀ ਜਾਂਚ ਕਰਵਾਉਣੀ ਹੈ, ਪ੍ਰਤੀਕਿਰਿਆ ਦੇਣੀ ਹੈ ਜਾਂ ਸ਼ਿਕਾਇਤ ਦਰਜ ਕਰਵਾਉਣੀ ਹੈ, ਤਾਂ ਸਾਨੂੰ ਵਟਸਐਪ ਕਰੋ +91-9999499044 ਜਾਂ ਸਾਨੂੰ ਈਮੇਲ ਕਰੋ checkthis@newschecker.in​. ਤੁਸੀਂ ਸਾਡੇ ਨਾਲ ਸੰਪਰਕ ਕਰ ਸਕਦੇ ਹੋ ਅਤੇ ਫਾਰਮ ਭਰ ਸਕਦੇ ਹੋ।
Newchecker footer logo
ifcn
fcp
fcn
fl
About Us

Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check

Contact Us: checkthis@newschecker.in

14,935

Fact checks done

FOLLOW US
imageimageimageimageimageimageimage