Viral
Weekly Wrap: ਕਿਸਾਨਾਂ ਦੇ ਹੱਕ ਵਿੱਚ ਭਾਰਤੀ Hockey ਟੀਮ ਨੇ ਇਨਾਮੀ ਰਾਸ਼ੀ ਲੈਣ ਤੋਂ ਕੀਤਾ ਮਨ੍ਹਾਂ?
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਹਾਕੀ (Hockey) ਦੀ ਟੀਮ ਨੇ ਕਿਸਾਨੀ ਸੰਘਰਸ਼ ਦਾ ਸਮਰਥਨ ਕਰਦਿਆਂ ਐਲਾਨ ਕੀਤਾ ਹੈ ਕਿ ਉਹ ਸਰਕਾਰ ਤੋਂ ਇਨਾਮ ਵੱਜੋਂ ਮਿਲੇ ਪੈਸੇ ਨਹੀਂ ਲੈਣਗੇ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਦਿੱਲੀ ਸਰਕਾਰ ਨੇ ਘਟਾਏ Diesel ਦੇ ਰੇਟ?
ਸੋਸ਼ਲ ਮੀਡੀਆ ‘ਤੇ ਵਾਇਰਲ ਏਬੀਪੀ ਨਿਊਜ਼ ਦੀ ਬ੍ਰੇਕਿੰਗ ਪਲੇਟ ਮੁਤਾਬਕ ਦਿੱਲੀ ਸਰਕਾਰ ਨੇ ਡੀਜ਼ਲ ਦੇ ਰੇਟ ਘਟਾ ਦਿੱਤੇ ਹਨ। ਬ੍ਰੈਕਿੰਗ ਪਲੇਟ ਅਨੁਸਾਰ ਡੀਜ਼ਲ ਦੇ ਰੇਟਾਂ ‘ਚ 8 ਰੁਪਏ ਅਤੇ 36 ਪੈਸੇ ਦਾ ਘਾਟਾ ਕੀਤਾ ਗਿਆ ਹੈ। ਇਹ ਸੱਚ ਨਹੀਂ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਗੁੰਮਰਾਹਕੁਨ ਹੈ। ਵਾਇਰਲ ਹੋ ਰਹੀ ਖਬਰ ਹਾਲੀਆ ਨਹੀਂ ਸਗੋਂ ਇੱਕ ਸਾਲ ਪੁਰਾਣੀ ਹੈ।

Punjab ਦੇ ਸ਼ਹਿਰ ਨਾਭਾ ਵਿੱਚ ਆਇਆ ਭਿਆਨਕ ਹੜ੍ਹ?
ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਵਿਚ ਤੇਜ਼ ਬਹਾਵ ‘ਚ ਵਾਹਨਾਂ ਨੂੰ ਰੁੜ੍ਹਦੇ ਵੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਦੇ ਨਾਭਾ ਦਾ ਹੈ। ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕਾਂਗਰਸ ਐਮਐਲਏ ਸਾਧੂ ਸਿੰਘ ਧਰਮਸੋਤ ਅਤੇ ਕਾਂਗਰਸ ਸਰਕਾਰ ‘ਤੇ ਤੰਜ ਕੱਸਿਆ ਜਾ ਰਿਹਾ ਹੈ। ਇਹ ਸੱਚ ਨਹੀਂ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਪੰਜਾਬ ਦੇ ਸ਼ਹਿਰ ਨਾਭਾ ਦੀ ਨਹੀਂ ਸਗੋਂ ਰਾਜਸਥਾਨ ਦੀ ਹੈ। ਵੀਡੀਓ ਵਿਚ ਦਿਖਾਈ ਦੇ ਰਹੀ ਇੱਕ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਇਹ ਵੀਡੀਓ 2 ਸਾਲ ਪੁਰਾਣਾ ਅਤੇ ਰਾਜਸਥਾਨ ਦਾ ਹੈ।

ਕੀ Arvind Kejriwal ਨੇ ਖੇਤੀ ਕਾਨੂੰਨਾਂ ਦੀ ਕੀਤੀ ਹਮਾਇਤ?
ਸੋਸ਼ਲ ਮੀਡੀਆ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਕ ਵੀਡੀਓ ਕਲਿੱਪ ਵਾਇਰਲ ਹੋ ਰਹੀ ਹੈ। ਵੀਡੀਓ ਦੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਗਿਣਾਉਂਦੇ ਹੋਏ ਸੁਣਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ। ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵਾਇਰਲ ਹੋ ਰਿਹਾ ਵੀਡੀਓ ਗੁੰਮਰਾਹਕੁਨ ਹੈ। ਐਡੀਟਿਡ ਵੀਡੀਓ ਨੂੰ ਗੁੰਮਰਾਹਕੁਨ ਤਰੀਕੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਕਿਸਾਨਾਂ ਨੇ ਮੈਂਬਰ ਪਾਰਲੀਮੈਂਟ Ravneet Bittu ਦੇ ਨਾਲ ਕੀਤੀ ਕੁੱਟਮਾਰ?
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੇ ਨਾਲ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦੇ ਨਾਲ ਕਿਸਾਨਾਂ ਨੇ ਕੁੱਟਮਾਰ ਕੀਤੀ। ਇਹ ਸੱਚ ਨਹੀਂ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ 6 ਸਾਲ ਪੁਰਾਣੀ ਹੈ ਜਿਸ ਨੂੰ ਮੁੜ ਤੋਂ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।

ਕਿਸਾਨਾਂ ਦੇ ਹੱਕ ਵਿੱਚ ਭਾਰਤੀ Hockey ਟੀਮ ਨੇ ਇਨਾਮੀ ਰਾਸ਼ੀ ਲੈਣ ਤੋਂ ਕੀਤਾ ਮਨ੍ਹਾਂ?
ਸੋਸ਼ਲ ਮੀਡਿਆ ਤੇ ਵਾਇਰਲ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਹਾਕੀ (ਮੁੰਡਿਆਂ) ਦੀ ਟੀਮ ਨੇ ਕਿਸਾਨੀ ਸੰਘਰਸ਼ ਦਾ ਸਮਰਥਨ ਕਰਦਿਆਂ ਐਲਾਨ ਕੀਤਾ ਹੈ ਕਿ ਉਹ ਸਰਕਾਰ ਤੋਂ ਇਨਾਮ ਵੱਜੋਂ ਮਿਲੇ ਪੈਸੇ ਨਹੀਂ ਲੈਣਗੇ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਪੰਜਾਬ ਹਾਕੀ ਮੈਨੇਜਮੈਂਟ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044