Viral
Weekly Wrap:ਕੀ ਐਨਡੀਟੀਵੀ ਦੇ ਪ੍ਰਮੁੱਖ ਐਂਕਰ ਰਵੀਸ਼ ਕੁਮਾਰ ਨੇ ਦਿੱਤਾ ਅਸਤੀਫਾ?
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡੀਆ ਯੂਜ਼ਰ ਅਡਾਨੀ ਗਰੁੱਪ ਦੁਆਰਾ ਐਨਡੀਟੀਵੀ ਵਿਚ ਹਿੱਸੇਦਾਰੀ ਤੋਂ ਬਾਅਦ ਚਰਚਾਵਾਂ ਕਰ ਰਹੇ ਹਨ ਕਿ ਐਨਡੀਟੀਵੀ ਦੇ ਪ੍ਰਮੁੱਖ ਐਂਕਰ ਰਵੀਸ਼ ਕੁਮਾਰ ਹੁਣ ਕੀ ਕਰਨਗੇ। ਇਸ ਸਭ ਦੇ ਵਿਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਐੱਨਡੀਟੀਵੀ ਦੇ ਪ੍ਰਮੁੱਖ ਐਂਕਰ ਰਵੀਸ਼ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਟੋਲ ਬੂਥ ਤੇ 12 ਘੰਟੇ ਦੀ ਪਰਚੀ ਮੰਗ ਕੇ 12 ਘੰਟੇ ਤੱਕ ਬਿਨਾਂ ਟੋਲ ਟੈਕਸ ਦਿੱਤੇ ਯਾਤਰਾ ਕੀਤੀ ਜਾ ਸਕਦੀ ਹੈ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਟੋਲ ਬੂਥ ਤੇ 12 ਘੰਟੇ ਦੀ ਪਰਚੀ ਮੰਗ ਕੇ 12 ਘੰਟੇ ਤੱਕ ਬਿਨਾਂ ਟੋਲ ਟੈਕਸ ਦਿੱਤੇ ਯਾਤਰਾ ਕੀਤੀ ਜਾ ਸਕਦੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਵਾਇਰਲ ਹੋ ਰਿਹਾ ਦਾਅਵਾ 2017 ਤੋਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਜਾ ਰਿਹਾ ਹੈ।

ਕੀ ਡੇਰਾ ਰਾਧਾ ਸੁਆਮੀ ਬਿਆਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਇਹ ਬਿਆਨ? ਵਾਇਰਲ ਪੋਸਟ ਫਰਜ਼ੀ ਹੈ
ਡੇਲੀ ਪੋਸਟ ਪੰਜਾਬੀ ਦੇ ਹਵਾਲੇ ਤੋਂ ਪੋਸਟ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦਿੱਤਾ ਕਿ ਰਾਧਾ ਸੁਆਮੀ ਬਿਆਸ ਦੇ ਹਜ਼ਾਰਾਂ ਏਕੜ ਨਾਜਾਇਜ਼ ਕਬਜ਼ੇ ਹੇਠ ਜ਼ਮੀਨ ਤੋਂ ਜਲਦ ਕਬਜ਼ਾ ਛੁਡਾਇਆ ਜਾਵੇਗਾ। ਡੇਲੀ ਪੋਸਟ ਪੰਜਾਬੀ ਦੇ ਨਾਮ ਤੋਂ ਵਾਇਰਲ ਹੋ ਰਹੀ ਪੋਸਟ ਐਡੀਟਡ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਐਨਡੀਟੀਵੀ ਦੇ ਪ੍ਰਮੁੱਖ ਐਂਕਰ ਰਵੀਸ਼ ਕੁਮਾਰ ਨੇ ਦਿੱਤਾ ਅਸਤੀਫਾ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਐਨਡੀਟੀਵੀ ਦੇ ਪ੍ਰਮੁੱਖ ਐਂਕਰ ਰਵੀਸ਼ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ। ਇਹ ਸੱਚ ਨਹੀਂ ਹੈ। ਰਵੀਸ਼ ਕੁਮਾਰ ਨੇ ਟਵੀਟ ਕਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਖ਼ਬਰਾਂ ਨੂੰ ਮਹਿਜ਼ ਅਫ਼ਵਾਹ ਦੱਸਿਆ।

ਤੀਆਂ ਦੇ ਮੇਲੇ ਵਿਚ ਹਿੱਸਾ ਲੈਣ ਪਹੁੰਚੀ ਸੀਐਮ ਭਗਵੰਤ ਮਾਨ ਦੀ ਪਤਨੀ ਦੀ ਵੀਡੀਓ ਨੂੰ ਐਡਿਟ ਕਰ ਕੀਤਾ ਵਾਇਰਲ
ਵਾਇਰਲ ਵੀਡੀਓ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਗਿੱਧਾ ਪਾਉਂਦੇ ਦੇਖਿਆ ਜਾ ਸਕਦਾ ਹੈ। ਵੀਡੀਓ ਵਿੱਚ ਬੋਲੀ ਸੁਣੀ ਜਾ ਸਕਦੀ ਹੈ ਜਿਸ ਨੂੰ ਅਸਲ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਐਡੀਟਡ ਹੈ ਜਿਸ ਨੂੰ ਸ਼ੇਅਰ ਕਰ ਭਗਵੰਤ ਮਾਨ ਤੇ ਤੰਜ ਕੱਸਿਆ ਜਾ ਰਿਹਾ ਹੈ।

ਅਸਮਾਨ ਵਿੱਚ ਚੰਦਰਮਾ ਦੀ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ
ਵਾਇਰਲ ਵੀਡੀਓ ਵਿੱਚ ਚੰਦਰਮਾ ਅਸਮਾਨ ਵਿੱਚ ਚੜ੍ਹਦਾ ਦਿਖਾਈ ਦੇ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਰੂਸ ਅਤੇ ਕੈਨੇਡਾ ਵਿਚਾਲੇ ਆਰਕਟਿਕ ਦਾ ਵਰਤਾਰਾ ਹੈ ਜੋ ਸਾਲ ਵਿੱਚ ਸਿਰਫ਼ ਇੱਕ ਵਾਰ ਦੇਖਿਆ ਜਾ ਸਕਦਾ ਹੈ। ਦਾਅਵਾ ਫਰਜ਼ੀ ਹੈ। ਵਾਇਰਲ ਵੀਡੀਓ ਨੂੰ ਇੱਕ ਸੀਜੀਆਈ ਕਲਾਕਾਰ ਦੁਆਰਾ ਬਣਾਇਆ ਗਿਆ ਸੀ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ