ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਖਾਲਿਸਤਾਨ ਮੰਗਣ ਵਾਲੇ ਅਮ੍ਰਿਤਪਾਲ ਸਿੰਘ ਦਾ ਸਮਰਥਨ ਕੀਤਾ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਹੋਈ ਫਾਇਰਿੰਗ ਨੂੰ ਲੈ ਕੇ ਗੁੰਮਰਾਹਕੁੰਨ ਦਾਅਵਾ ਹੋਇਆ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਹੋਈ ਫਾਇਰਿੰਗ ਵਿਚ ਸਿੱਖ ਫੌਜੀ ਨੇ ਕਥਿਤ ਤੌਰ ‘ਤੇ 18 ਹਾਰਸ ਰੈਜੀਮੈਂਟ ਨਾਲ ਸਬੰਧਤ ਚਾਰ ਹਿੰਦੂ ਫੌਜੀਆਂ ਨੂੰ ਮਾਰ ਦਿੱਤਾ। ਇਹ ਦਾਅਵਾ ਗੁੰਮਰਾਹਕੁੰਨ ਹੈ। ਭਾਰਤੀ ਸੈਨਾ ਵਿੱਚ 18 ਹੋਰਸ ਰੈਜੀਮੈਂਟ ਨਹੀਂ ਹੈ। 18 ਹੋਰਸ ਰੈਜੀਮੈਂਟ ਪਾਕਿਸਤਾਨ ਸੈਨਾ ਦਾ ਹਿੱਸਾ ਹੈ।

ਕੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅਮ੍ਰਿਤਪਾਲ ਸਿੰਘ ਦਾ ਕੀਤਾ ਸਮਰਥਨ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਖਾਲਿਸਤਾਨ ਦੀ ਮੰਗ ਕਰਨ ਵਾਲੇ ਅੰਮ੍ਰਿਤਪਾਲ ਦਾ ਸਮਰਥਨ ਕੀਤਾ ਹੈ। ਇਹ ਸੱਚ ਨਹੀਂ ਹੈ। ਅਸ਼ੋਕ ਗਹਿਲੋਤ ਦੀ ਅਧੂਰੀ ਵੀਡੀਓ ਨੂੰ ਗੁੰਮਰਾਹਕੁੰਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਆਰਟੀਫਿਸ਼ੀਅਲ ਇੰਟੈਲੀਜੈਂਸ ਟੂਲ ਨਾਲ ਤਿਆਰ ਤਸਵੀਰਾਂ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਲੂਟ ਮਾਰਨ ਵਾਲੇ ਹੀ ਅੱਜ ਧੱਕੇ ਮਾਰੀ ਜਾਂਦੇ ਹਨ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਹੀ ਤਸਵੀਰਾਂ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ ਟੂਲ ਦੀ ਮਦਦ ਨਾਲ ਤਿਆਰ ਕੀਤਾ ਗਿਆ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਸਾਊਦੀ ਅਰਬ ਵਿੱਚ 12 ਲੋਕਾਂ ਦੇ ਤਲਵਾਰ ਨਾਲ ਸਿਰ ਕੀਤੇ ਕਲਮ? ਪੁਰਾਣੀ ਖਬਰ ਹੋਈ ਵਾਇਰਲ
ਖਬਰ ਨੂੰ ਹਾਲੀਆ ਦੱਸਦਿਆਂ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਊਦੀ ਅਰਬ ਵਿੱਚ 12 ਲੋਕਾਂ ਦੇ ਤਲਵਾਰ ਨਾਲ ਸਿਰ ਕਲਮ ਕਰ ਦਿੱਤੇ ਗਏ। ਵਾਇਰਲ ਖਬਰ ਹਾਲੀਆ ਨਹੀਂ ਸਗੋਂ ਪਿਛਲੇ ਸਾਲ ਨਵੰਬਰ ਦੀ ਹੈ। ਰਿਪੋਰਟ ਮੁਤਾਬਕ ਸਾਊਦੀ ਅਰਬ ਨੇ ਦੋ ਸਾਲ ਦੇ ਵਕਫੇ ਬਾਅਦ ਡਰੱਗ ਨਾਲ ਜੁੜੇ ਕੇਸ ਵਿਚ 10 ਦਿਨਾਂ ਵਿਚ 12 ਲੋਕਾਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜਕੇ ਕਿਸੀ ਹੋਰ ਹਾਦਸੇ ਦੀ ਵੀਡੀਓ ਨੂੰ ਸ਼ੇਅਰ ਕਰ ਫਰਜ਼ੀ ਦਾਅਵਾ ਕੀਤਾ ਵਾਇਰਲ
ਕਾਰ ਹਾਦਸੇ ਦੀ ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰ ਹਾਦਸੇ ਵਿਚ ਮੌਤ ਹੋ ਗਈ ਹੈ। ਇਹ ਸੱਚ ਨਹੀਂ ਹੈ। ਵਾਇਰਲ ਹੋ ਰਿਹਾ ਵੀਡੀਓ ਕਿਸੀ ਹੋਰ ਹਾਦਸੇ ਦਾ ਅਤੇ ਪੁਰਾਣਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਹੀ ਸਲਾਮਤ ਹਨ।
ਕਿਸੀ ਸ਼ੱਕੀ ਖ਼ਬਰ ਦੀ ੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ