Viral
Weekly Wrap: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਲੈ ਕੇ ਵਿਰਾਟ ਕੋਹਲੀ ਤਕ, ਪੜ੍ਹੋ ਇਸ ਹਫਤੇ ਦੀਆਂ ਟਾਪ ਫਰਜ਼ੀ ਖਬਰਾਂ
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਹ ਜਾਣਕਾਰੀ ਖੂਬ ਸਾਂਝੀ ਕੀਤੀ ਕਿ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਸਰਕਾਰ ਵੱਲੋਂ ਭਾਰਤ ‘ਚ ਬੰਦ ਕਰ ਦਿੱਤਾ ਗਿਆ ਹੈ। ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੁੜੀਆਂ ਨਾਲ ਛੇੜਖਾਨੀ ਕਰ ਰਹੇ ਟੇਲਰ ਦਾ ਵਾਇਰਲ ਵੀਡੀਓ ਸਕ੍ਰਿਪਟਡ ਹੈ
ਵੀਡੀਓ ਨੂੰ ਅਸਲ ਦੱਸਦਿਆਂ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਾਪ ਲੈਣ ਦੇ ਬਹਾਨੇ ਦਰਜ਼ੀ ਅਸ਼ਲੀਨ ਕੰਮ ਕਰਦਾ ਸੀ। ਦਰਜ਼ੀ ਦੁਆਰਾ ਮਹਿਲਾਵਾਂ ਨਾਲ ਛੇੜਖਾਨੀ ਦੀ ਵਾਇਰਲ ਵੀਡੀਓ ਸਕ੍ਰਿਪਟਡ ਹੈ। ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।

ਸਿੱਖ ਦੀ ਦਾਹੜੀ ਦੀ ਬੇਅਦਬੀ ਕਰ ਰਹੀ ਔਰਤ ਦੀ ਇਹ ਵੀਡੀਓ ਪੁਰਾਣੀ ਹੈ
ਸਿੱਖ ਦੀ ਦਾਹੜੀ ਦੀ ਬੇਅਦਬੀ ਕਰ ਰਹੀ ਔਰਤ ਦੀ ਵੀਡੀਓ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਵਾਇਰਲ ਵੀਡੀਓ ਪੁਰਾਣੀ ਹੈ ਜਿਸ ਨੂੰ ਹਾਲੀਆ ਦੱਸਦਿਆਂ ਗੁੰਮਰਾਹਕੁੰਨ ਦਾਅਵਾ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਹੋਇਆ ਭਾਰਤ ‘ਚ ਬੰਦ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਵਾਇਰਲ ਦਾਅਵਾ ਗੁੰਮਰਾਹਕੁੰਨ ਹੈ। ਗਿਆਨੀ ਹਰਪ੍ਰੀਤ ਸਿੰਘ ਦਾ ਅਕਾਊਂਟ ਬੰਦ ਨਹੀਂ ਕੀਤਾ ਗਿਆ ਹੈ। ਉਹਨਾਂ ਦੇ ਇੱਕ ਟਵੀਟ ਨੂੰ ਸਰਕਾਰ ਵੱਲੋਂ ਭਾਰਤ ‘ਚ ਰੋਕਿਆ ਗਿਆ ਹੈ।

ਕੀ ਆਪਣੀ ਮਾਂ ਨਾਲ ਬਾਗੇਸ਼ਵਰ ਧਾਮ ਪਹੁੰਚੇ ਵਿਰਾਟ ਕੋਹਲੀ?
ਦਾਅਵਾ ਕੀਤਾ ਜਾ ਰਿਹਾ ਹੈ ਕਿ ਕ੍ਰਿਕਟਰ ਵਿਰਾਟ ਕੋਹਲੀ ਆਪਣੀ ਮਾਂ ਨਾਲ ਬਾਗੇਸ਼ਵਰ ਧਾਮ ਪਹੁੰਚੇ। ਇਹ ਦਾਅਵਾ ਝੂਠਾ ਹੈ। ਵਿਰਾਟ ਕੋਹਲੀ ਅਤੇ ਉਸ ਦੀ ਮਾਂ ਦਾ ਆਸ਼ੀਰਵਾਦ ਲੈਣ ਬਾਗੇਸ਼ਵਰ ਧਾਮ ਪਹੁੰਚਣ ਦਾ ਗੁੰਮਰਾਹਕੁੰਨ ਦਾਅਵਾ ਸਾਂਝਾ ਕੀਤਾ ਜਾ ਰਿਹਾ ਹੈ।

ਗੁਰਸਿਮਰਨ ਮੰਡ ਦੀ ਨਹੀਂ ਹੋਈ ਮੌਤ, ਫਰਜ਼ੀ ਦਾਅਵਾ ਵਾਇਰਲ
ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੀ ਮੌਤ ਹੋ ਗਈ ਹੈ। ਗੁਰਸਿਮਰਨ ਸਿੰਘ ਮੰਡ ਸਹੀ ਸਲਾਮਤ ਹਨ। ਮੀਡਿਆ ਅਦਾਰਾ On Air ਦੇ ਗ੍ਰਾਫਿਕ ਦਾ ਗ਼ਲਤ ਇਸਤੇਮਾਲ ਕਰ ਕਾਂਗਰਸੀ ਆਗੂ ਦੀ ਮੌਤ ਦਾ ਫਰਜ਼ੀ ਦਾਅਵਾ ਸ਼ੇਅਰ ਕੀਤਾ ਜਾ ਰਿਹਾ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ